ਆਮ ਆਦਮੀ ਪਾਰਟੀ ਨੇ ਸੂਬੇ ਦੇ 9 ਜ਼ਿਲ੍ਹਾ ਇੰਚਾਰਜ ਤੇ ਤਿੰਨ ਲੋਕ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ ਕੀਤੇਪੰਜਾਬ ‘ਆਪ’ ਨੇ ਲੋਕ ਸਭਾ ਚੋਣਾਂ 2024 ਲਈ ਬਿਗੁਲ ਵਜਾ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਸੂਬੇ ਦੇ 9 ਜ਼ਿਲ੍ਹਾ ਇੰਚਾਰਜ ਤੇ ਤਿੰਨ ਲੋਕ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ ਕੀਤੇ ਹਨ, ਜਿਨ੍ਹਾਂ ਦੀ ਸੂਚੀ ਸੂਬਾ ਵਰਕਿੰਗ ਕਮੇਟੀ ਦੇ ਪ੍ਰਧਾਨ ਬੁੱਧ ਰਾਮ ਨੇ ਜਾਰੀ ਕੀਤੀ ਹੈ। ਸੂਚੀ ਵਿੱਚ ਜ਼ਿਲ੍ਹਾ ਇੰਚਾਰਜ ਤੇ ਲੋਕ ਸਭਾ ਇੰਚਾਰਜ ਬਣਾਏ ਗਏ ਲੀਡਰ ਪਾਰਟੀ ਨਾਲ ਮੁੱਢ ਤੋਂ ਹੀ ਜੁੜੇ ਹੋਏ ਹਨ।
ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਤੇ ਆਜ਼ਾਦ ਕਿਸਾਨ ਸੰਘਰਸ਼ ਨੇ ਹੜ੍ਹਾਂ ਨਾਲ ਤਬਾਹ ਹੋਏ ਝੋਨੇ ਲਈ ਸਰਕਾਰ ਵੱਲੋਂ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੇ ਐਲਾਨ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਇਸ ਨੂੰ ਹੜ੍ਹਾਂ ਕਾਰਨ ਭਾਰੀ ਨੁਕਸਾਨ ਝੱਲਣ ਵਾਲੇ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ।
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਮੋਹਾਲੀ ਪੁਲਿਸ ਦੀ ਮਦਦ ਨਾਲ ਪਾਕਿ ਖੁਫੀਆ ਏਜੰਸੀ ISI ਦੁਆਰਾ ਸਮਰਥਿਤ ਗਰੋਹ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਗਰੋਹ ਖਾਲਿਸਤਾਨੀ ਹਰਵਿੰਦਰ ਸਿੰਘ ਰਿੰਦਾ ਗਰੁੱਪ ਨਾਲ ਜੁੜਿਆ ਹੋਇਆ ਹੈ ਜੋ ਪਾਕਿਸਤਾਨ ਭੱਜ ਗਿਆ ਸੀ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਹਰਵਿੰਦਰ ਸਿੰਘ ਉਰਫ ਰਿੰਦਾ ਗੈਂਗ ਨਾਲ ਜੁੜੇ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਨੇ ਅਪ੍ਰੈਲ 2023 ‘ਚ ਪਟਿਆਲਾ ‘ਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਸੀ, ਉਦੋਂ ਤੋਂ ਇਹ ਗਰੋਹ ਫਰਾਰ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਅਜੇ ਵੀ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਟਾਰਗੇਟ ਕਿਲਿੰਗ ਸਨ।