ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਖੋਟੇ ਵਿਚ ਇਕ ਘਰ ਵਾਲੇ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਘਰੇਲੂ ਕਲੇਸ਼ ਦੇ ਚੱਲਦਿਆਂ ਪਤੀ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਨੇ ਦੱਸਿਆ ਉਨ੍ਹਾਂ ਨੂੰ ਨਿਹਾਲ ਸਿੰਘ ਵਲੋਂ ਇਕ ਸ਼ਿਕਾਇਤ ਪੱਤਰ ਮਿਲਿਆ
ਜਿਸ ਵਿਚ ਉਸਨੇ ਲਿਖਿਆ ਹੈ ਕਿ ਉਸ ਦੀ ਲੜਕੀ ਗੁਰਪ੍ਰੀਤ ਕੌਰ ਉਮਰ ਕਰੀਬ 40 ਕੁ ਸਾਲ ਜੋ ਕਿ ਚੂੜ ਚੱਕ ਵਿਖੇ ਅਮਰਜੀਤ ਨਾਲ ਵਿਆਹੀ ਹੋਈ ਸੀ। ਉਕਤ ਨੇ ਦੱਸਿਆ ਕਿ ਉਹ ਆਪਣੇ ਪਤੀ ਨਾਲ ਮੁਕਤਸਰ ਸਾਈਡ ਨਰਮਾ ਚੁਗਣ ਲਈ ਗਈ ਸੀ ਅਤੇ ਜਦੋਂ ਘਰ ਆਏ ਤਾਂ ਮਾਮੂਲੀ ਵਿਵਾਦ ਦੇ ਚੱਲਦਿਆਂ ਉਸਦੇ ਪਤੀ ਵੱਲੋਂ ਉਸ ਦੀ ਧੀ ਗੁਰਪ੍ਰੀਤ ਕੌਰ ਦਾ ਚੁੰਨੀ ਨਾਲ ਗਲ ਘੁੱਟ ਕੇ ਕਤਲ ਕਰ ਦਿੱਤਾ ਗਿਆ ਅਤੇ ਵਾਰਦਾਤ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ।
ਹੁਣ ਪੁਲਸ ਅਧਿਕਾਰੀਆਂ ਵੱਲੋਂ ਉਸ ਦੇ ਬਿਆਨ ਦੇ ਆਧਾਰ ’ਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨਾਲ ਹੀ ਮ੍ਰਿਤਕਾ ਦੀ ਲਾਸ਼ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ
ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ,ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ