ਆਹ ਚੱਕੋ ਪਰਾਲੀ ਦਾ ਕੱਢਤਾ ਮੁੰਡੇ ਨੇ ਘੈਂਟ ਹੱਲ | ਪਰਾਲੀ ਨਾਲ ਬਣਾਈਆਂ Water Proof ਸੀਲਿੰਗ ਟਾਈਲਾਂ

ਪੰਜਾਬ ’ਚ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਲੈ ਕੇ ਕਿਸਾਨਾਂ ਲਈ ਇੱਕ ਵੱਡੀ ਮੁਸੀਬਤ ਖੜੀ ਹੈ।ਇੱਕ ਪਾਸੇ ਤਾਂ ਸਰਕਾਰਾਂ ਤੇ ਪ੍ਰਸ਼ਾਸ਼ਨ ਹਰ ਸਾਲ ਇਹ ਟੀਚਾ ਰੱਖਦੇ ਹਨ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਾਉਣ ਪਰ ਦੂਜੇ ਪਾਸੇ ਕਿਸਾਨਾਂ ਦੇ ਪਰਾਲੀ ਦੀ ਸਾਂਭ ਸੰਭਾਲ ਨੂੰ ਲੈ ਕੇ ਆਪੋ-ਆਪਣੇ ਪੱਖ ਹਨ।ਪਰਾਲੀ ਨੂੰ ਅੱਗ ਲਾਉਣ ਕਾਰਨ ਕਿਸਾਨਾਂ ’ਤੇ ਕੀਤੀ ਜਾ ਰਹੀ ਕਾਨੂੰਨੀ ਕਾਰਵਾਈ ਦੇ ਵਿਰੋਧ ’ਚ ਵੀ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ।

ਇਸ ਸਭ ਦੇ ਦਰਮਿਆਨ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਇੱਕ ਆਟੋਮੋਬਾਇਲ ਵਰਕਸ਼ਾਪ ਦੇ ਮਾਲਕ ਅਤੇ ਸਨਅਤੀ ਕਾਰੋਬਾਰੀ ਪਰਿਵਾਰ ਦੇ ਨੌਜਵਾਨ ਪਰਮਿੰਦਰ ਸਿੰਘ ਵੱਲੋਂ ਪਰਾਲੀ ਨੂੰ ਪ੍ਰੋਸੇਸ ਕਰਕੇ ਵੱਖ-ਵੱਖ ਤਰ੍ਹਾਂ ਦੇ ਉਤਪਾਦ ਤਿਆਰ ਕੀਤੇ ਜਾ ਰਹੇ ਹਨ। ਪਰਮਿੰਦਰ ਵੱਲੋਂ ਪਰਾਲੀ ਤੋਂ ਡਾਊਨ ਸੀਲਿੰਗ ਪੈਨਲ ਅਤੇ ਟਾਈਲਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਹ ਕਹਿੰਦੇ ਹਨ, ‘‘ਜਿੱਥੇ ਇਸ ਨਾਲ ਕੁਦਰਤ ਨੂੰ ਲਾਭ ਹੋਵੇਗਾ, ਉੱਥੇ ਹੀ ਸੂਬਾ ਸਰਕਾਰ ਅਤੇ ਮੁਖ ਤੌਰ ’ਤੇ ਕਿਸਾਨਾਂ ਨੂੰ ਵੀ ਲਾਭ ਹੋਵੇਗਾ ਕਿਉਂਕਿ

ਜੋ ਪਰਾਲੀ ਅੱਜ ਕਿਸਾਨਾਂ ਲਈ ਮੁਸੀਬਤ ਬਣੀ ਹੈ ਉਹ ਇੱਕ ਚੰਗੀ ਆਮਦਨ ਦਾ ਜ਼ਰੀਆ ਹੋਵੇਗੀ। ਜੇ ਵੱਡੀ ਇੰਡਸਟਰੀ ਹੋਵੇਗੀ ਤਾਂ ਪਰਾਲੀ ਦੀ ਮੰਗ ਵੀ ਰਹੇਗੀ। ਪਰਮਿੰਦਰ ਦਾ ਕਹਿਣਾ ਹੈ ਕਿ ਜੋ ਧੱਬਾ ਪੰਜਾਬ ਦੇ ਮੱਥੇ ’ਤੇ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦਾ ਕਿਸਾਨ ਪਰਾਲੀ ਸਾੜ ਕੇ ਪ੍ਰਦੂਸ਼ਣ ਫੈਲਾ ਰਿਹਾ ਹੈ, ਉਸ ’ਚੋਂ ਬਾਹਰ ਨਿਕਲਣ ਲਈ ਇਹ ਇੱਕ ਵੱਡਾ ਹੱਲ ਹੈ। ਪਰਮਿੰਦਰ ਸਿੰਘ ਕਹਿੰਦੇ ਹਨ, ‘‘ਮੈਂ ਭਾਵੇਂ ਕਿਸਾਨੀ ਨਾਲ ਤਾਂ ਨਹੀਂ ਜੁੜਿਆ ਪਰ ਇੱਕ ਕਾਰੋਬਾਰੀ ਪਰਿਵਾਰ ਤੋਂ ਹਾਂ।

ਪਿਛਲੇ 5 ਸਾਲ ਤੋਂ ਆਪਣੇ ਪੱਧਰ ’ਤੇ ਪਰਾਲੀ ਦੀ ਰਹਿੰਦ ਖੁੰਹਦ ਨੂੰ ਕੁਝ ਅਜਿਹੇ ਢੰਗ ਨਾਲ ਵਰਤਿਆ ਹੈ ਆਪਣੇ ਤੌਰ ’ਤੇ ਪ੍ਰਯੋਗ ਕਰ ਰਿਹਾ ਹਾਂ ਅਤੇ ਇਸ ਲਈ ਮਸ਼ੀਨਾਂ ਵੀ ਤਿਆਰ ਕੀਤੀਆਂ ਹਨ।’’ ‘‘ਮਸ਼ੀਨਾਂ ਦੀ ਵਰਤੋਂ ਕਰ ਕੇ ਪਰਾਲੀ ਤੋਂ ਡਾਊਨ ਸੀਲਿੰਗ ਪੈਨਲ ਅਤੇ ਟਾਈਲਾਂ ਤਿਆਰ ਕੀਤੀਆਂ ਗਈਆਂ ਹਨ।’’ mਪਰਮਿੰਦਰ ਸਿੰਘ ਦਾ ਦਾਅਵਾ ਹੈ ਕਿ ਇਹ ਪੈਨਲ ਤੇ ਟਾਈਲਾਂ ਹਸਪਤਾਲ, ਵੱਡੀਆਂ ਇਮਾਰਤਾਂ, ਦਫ਼ਤਰਾਂ, ਆਦਿ ਵੱਲੋਂ ਵਰਤੀਆਂ ਜਾ ਰਹੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *