ਹਰਿਆਣਾ ਦੇ ਜ਼ਿਲ੍ਹਾ ਰੋਹਤਕ ‘ਚ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਪਿੰਡ ਕਬੂਲਪੁਰ ਵਿੱਚ ਇਕ ਪਿਤਾ ਨੇ ਆਪਣੇ 4 ਬੱਚਿਆਂ ਨੂੰ ਜ਼ਹਿਰ ਦੇ ਦਿੱਤਾ। ਇਨ੍ਹਾਂ ‘ਚੋਂ 2 ਧੀਆਂ ਦੀ ਮੌਤ ਹੋ ਗਈ ਤੇ ਇਕ ਬੇਟੇ ਅਤੇ ਇਕ ਬੇਟੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਹਿਰ ਦੇਣ ਪਿੱਛੇ ਮੁਲਜ਼ਮ ਪਿਤਾ ਦੇ ਸਿਰ ਚੜ੍ਹਿਆ ਕਰਜ਼ਾ ਦੱਸਿਆ ਜਾ ਰਿਹਾ ਹੈ। ਇਸ ਲਈ ਪਿਤਾ ਨੇ ਚਾਰੇ ਬੱਚਿਆਂ ਨੂੰ ਜ਼ਹਿਰ ਦੇ ਦਿੱਤਾ।
ਫਿਲਹਾਲ ਪੁਲਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਜਾਣਕਾਰੀ ਅਨੁਸਾਰ ਪਿੰਡ ਕਬੂਲਪੁਰ ਦੀ ਰਹਿਣ ਵਾਲੀ ਸੁਮਨ ਨੇ ਦੱਸਿਆ ਕਿ ਉਹ ਮੰਗਲਵਾਰ ਨੂੰ ਕੰਮ ‘ਤੇ ਗਈ ਹੋਈ ਸੀ। ਇਸ ਦੌਰਾਨ ਉਸ ਦੇ ਪਤੀ ਸੁਨੀਲ ਨੇ ਆਪਣੀਆਂ ਬੇਟੀਆਂ ਲਿਸਿਕਾ (10), ਹਿਨਾ (8), ਦੀਕਸ਼ਾ (7) ਅਤੇ ਇਕ ਸਾਲ ਦੀ ਦੇਵ ਨੂੰ ਜ਼ਹਿਰੀਲਾ ਪਦਾਰਥ ਦੇ ਦਿੱਤਾ। ਚਾਰੇ ਬੱਚਿਆਂ ਨੂੰ ਉਨ੍ਹਾਂ ਦੇ ਚਾਚਾ ਸੁੰਦਰ ਨੇ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਲਿਸਿਕਾ ਅਤੇ
ਦੀਕਸ਼ਾ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਹਿਨਾ ਤੇ ਦੇਵ ਦਾ ਪੀਜੀਆਈ ‘ਚ ਇਲਾਜ ਚੱਲ ਰਿਹਾ ਹੈ। ਸੁਮਨ ਨੇ ਦੱਸਿਆ ਕਿ ਉਸ ਨੇ ਪਿੰਡ ਦੇ ਹੀ ਇਕ ਨੌਜਵਾਨ ਤੋਂ 2 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਉਹ ਹੌਲੀ-ਹੌਲੀ ਕਿਸ਼ਤਾਂ ਵਿੱਚ ਪੈਸੇ ਦੇ ਰਹੇ ਸਨ ਪਰ ਉਹ ਪੈਸੇ ਦੇਣ ਲਈ ਹੋਰ ਦਬਾਅ ਬਣਾ ਰਿਹਾ ਸੀ। ਸ਼ਾਇਦ ਇਸੇ ਕਾਰਨ ਉਸ ਦੇ ਪਤੀ ਨੇ ਬੱਚਿਆਂ ਨੂੰ ਜ਼ਹਿਰ ਦੇ ਦਿੱਤਾ। ਘਟਨਾ ਦੀ ਸੂਚਨਾ ਮਿਲਣ ‘ਤੇ ਸ਼ਿਵਾਜੀ ਕਾਲੋਨੀ ਥਾਣੇ ਦੀ ਜਾਂਚ ਟੀਮ ਪਿੰਡ ਕਬੂਲਪੁਰ ਪਹੁੰਚੀ ਅਤੇ
ਪਿੰਡ ਦੇ ਲੋਕਾਂ ਤੋਂ ਘਟਨਾ ਸਬੰਧੀ ਪੁੱਛਗਿੱਛ ਕੀਤੀ। ਮੁਲਜ਼ਮ ਦੀ ਪਤਨੀ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਤੱਥਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ