ਲੁਧਿਆਣਾ ਜੀ ਆਰ ਪੀ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਦੱਸ ਦਈਏ ਕਿ ਟਰੇਨ ਰਾਹੀਂ ਇਲਾਹਾਬਾਦ ਤੋਂ ਛਿਪਾ ਕੇ 2 ਕਿਲੋ ਸੋਨਾ ਲਿਜਾ ਰਹੇ ਵਪਾਰੀ ਕਾਬੂ ਕੀਤੇ ਗਏ ਹਨ। ਇਸ ਦੌਰਾਨ ਸ਼ੱਕ ਹੋਣ ਉੱਤੇ ਮੁਲਜ਼ਮਾਂ ਦੀ ਲਈ ਤਲਾਸ਼ੀ ਗਈ। ਇਸ ਤੋਂ ਬਾਅਦ ਸਭ ਲੋਕ ਹੈਰਾਨ ਰਹਿ ਗਏ। ਇਸ ਦੌਰਾਨ ਟੀਮ ਨੂੰ 2 ਕਿੱਲੋ ਸੋਨਾ ਬਰਾਮਦ ਹੋਇਆ ਹੈ।ਮਿਲੀ ਜਾਣਕਾਰੀ ਦੇ ਮੁਤਾਬਿਕ ਵਪਾਰੀ ਅੰਮ੍ਰਿਤਸਰ ਦੇ ਰਹਿਣ ਵਾਲੇ ਹੈ। ਇਲਹਬਾਦ ਤੋਂ ਵਾਪਿਸ ਆ ਰਹੇ ਸਨ। ਜੀ ਆਰ ਪੀ ਨੇ ਕਰ ਵਿਭਾਗ ਦੇ ਹਵਾਲੇ ਕਰ ਦਿੱਤਾ ਹੈ। ਦੋਵਾਂ ਕੋਲੋ 2 ਕਿਲੋ ਸੋਨਾ ਕਰ ਵਿਭਾਗ ਨੇ ਜਬਤ ਕੀਤਾ ਹੈ। ਇਸ ਦੌਰਾਨ ਟੈਕਸ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਦੋਵਾਂ ਦੀ ਪਹਿਚਾਣ ਅਮਰਜੋਤ ਸਿੰਘ ਅਤੇ ਅਮਰੀਕ ਸਿੰਘ ਵਜੋਂ ਹੋਈ ਹੈ। ਸ਼ਨੀਵਾਰ ਨੂੰ ਜੀਆਰਪੀ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਗਸ਼ਤ ਦੌਰਾਨ
ਦੋ ਸੋਨੇ ਦੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਟਾਟਾ ਮੁਰੀ ਐਕਸਪ੍ਰੈਸ ਗੱਡੀ ਰਾਹੀਂ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਉਤਰੇ ਸਨ। ਪੁਲਿਸ ਚੈਕਿੰਗ ਦੌਰਾਨ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਫੜੇ ਗਏ। ਜਦੋਂ ਨੌਜਵਾਨ ਕੋਲੋਂ ਬਰਾਮਦ ਹੋਏ ਬੈਗ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ ਸੋਨਾ ਬਰਾਮਦ ਹੋਇਆ। ਨੌਜਵਾਨਾਂ ਕੋਲੋਂ 2 ਕਿਲੋ 107 ਗ੍ਰਾਮ ਸੋਨਾ ਬਰਾਮਦ ਹੋਇਆ ਹੈ।
ਫੜੇ ਗਏ ਨੌਜਵਾਨਾਂ ਦੇ ਨਾਂ ਅਮਰਜੋਤ ਅਤੇ ਅਮਰੀਕ ਹਨ। ਇੰਸਪੈਕਟਰ ਜਤਿੰਦਰ ਸਿੰਘ ਅਨੁਸਾਰ ਦੋਵਾਂ ਨੌਜਵਾਨਾਂ ਨੇ ਮੰਨਿਆ ਕਿ ਉਹ ਇਲਾਹਾਬਾਦ ਤੋਂ ਸੋਨਾ ਲਿਆ ਕੇ ਲੁਧਿਆਣਾ ਅਤੇ ਅੰਮ੍ਰਿਤਸਰ ਸਪਲਾਈ ਕਰਨ ਜਾ ਰਹੇ ਸਨ। ਸੂਤਰਾਂ ਅਨੁਸਾਰ ਇਹ ਸੋਨਾ ਸਰਾਫਾ ਬਾਜ਼ਾਰ ਵਿੱਚ ਕਿਸੇ ਕਾਰੋਬਾਰੀ ਨੂੰ ਸਪਲਾਈ ਕੀਤਾ ਜਾਣਾ ਸੀ। ਦੋਵਾਂ ਨੌਜਵਾਨਾਂ ਦੇ ਪਿਛਲੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਉਨ੍ਹਾਂ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ ਜਿਨ੍ਹਾਂ ਨੇ ਸੋਨਾ ਡਿਲੀਵਰ ਕਰਨਾ ਸੀ। ਫਿਲਹਾਲ ਬਰਾਮਦ ਕੀਤੇ ਗਏ ਸੋਨੇ ਦੀ ਕੀਮਤ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ