ਵੀਡੀਓ ਥੱਲੇ ਜਾ ਕੇ ਦੇਖੋ, ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ ਇਹ ਪਿੰਡ। ਆਉ ਜਾਣਦੇ ਹਾਂ ਇਤਿਹਾਸ।ਇਸ ਪਿੰਡ ਨੂੰ ਹੈ ਪੰਜਵੀਂ ਪਾਤਸ਼ਾਹੀ ਦਾ ਵਰ” ਗੁਰ ਅਰਜਨ ਦਾ ਜਨਮ ਚੌਥੇ ਗੁਰੂ ਗੁਰੂ ਰਾਮਦਾਸ ਜੀ ਅਤੇ ਬੀਬੀ ਭਾਨੀ ਦੇ ਘਰ 19 ਵੈਸਾਖ, ਸੰਮਤ 1620 (15 ਅਪ੍ਰੈਲ, 1563) ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ। ਆਪ ਸਿੱਖਾਂ ਦੇ ਪੰਜਵੇ ਗੁਰੂ ਸਨ ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰੂ ਅਮਰਦਾਸ ਦੀ ਦੇਖ-ਰੇਖ ਹੇਠ ਗੁਜ਼ਾਰਨ ਦੇ ਨਾਲ-ਨਾਲ ਆਪ ਜੀ ਨੇ ਨਾਨਾ ਗੁਰੂ ਤੋਂ ਗੁਰਮੁਖੀ ਦੀ ਵਿੱਦਿਆ ਦੀ ਮੁਹਾਰਤ ਹਾਸਲ ਕੀਤੀ,
ਦੇਵਨਾਗਰੀ ਪਿੰਡ ਦੀ ਧਰਮਸ਼ਾਲਾ ਤੋਂ ਸਿੱਖੀ, ਸੰਸਕ੍ਰਿਤ ਦਾ ਗਿਆਨ ਪੰਡਿਤ ਬੇਣੀ ਕੋਲੋਂ, ਗਣਿਤ ਵਿੱਦਿਆ ਮਾਮਾ ਮੋਹਰੀ ਜੀ ਤੋਂ ਹਾਸਲ ਕੀਤੀ ਅਤੇ ਆਪ ਜੀ ਨੂੰ ਧਿਆਨ ਲਗਾਉਣ ਦੀ ਵਿੱਦਿਆ ਆਪ ਜੀ ਦੇ ਮਾਮਾ ਜੀ, ਬਾਬਾ ਮੋਹਨ ਜੀ ਨੇ ਸਿਖਾਈ। ਗੁਰ ਅਮਰਦਾਸ ਦਾ ਸੱਚਖੰਡ ਵਾਪਸੀ ਦਾ ਸਮਾਂ ਨੇੜੇ ਆ ਜਾਣ ਕਰਕੇ ਤੀਜੇ ਗੁਰੂ ਸਾਹਿਬ ਜੀ ਨੇ 1 ਸਤੰਬਰ, 1574 ਚੌਥੇ ਗੁਰੂ ਰਾਮਦਾਸ ਜੀ ਨੂੰ ਗੁਰਗੱਦੀ ਬਖਸ਼ਿਸ਼ ਕੀਤੀ, ਬਾਬਾ ਬੁੱਢਾ ਜੀ ਨੇ ਗੁਰਿਆਈ ਤਿਲਕ ਦੀ ਰਸਮ ਅਦਾ ਕੀਤੀ,
ਉਸੇ ਦਿਨ ਹੀ ਸ੍ਰੀ ਗੁਰੂ ਅਮਰਦਾਸ ਜੀ ਜੋਤੀ ਜੋਤਿ ਸਮਾਏ, ਇਸ ਤੋਂ ਬਾਅਦ ਸਾਲ 1574 ਵਿੱਚ ਹੀ ਸ੍ਰੀ ਗੁਰੂ ਰਾਮਦਾਸ, ਸ੍ਰੀ ਗੁਰੂ ਅਮਰਦਾਸ ਜੀ ਦੇ ਆਸ਼ੇ ਨੂੰ ਪੂਰਾ ਕਰਨ ਲਈ ਆਪਣੇ ਤਿੰਨੋਂ ਪੁੱਤਰਾਂ ਪ੍ਰਿਥੀ ਚੰਦ, ਸ੍ਰੀ ਮਹਾਂਦੇਵ ਅਤੇ ਸ੍ਰੀ (ਗੁਰੂ) ਅਰਜਨ ਦੇਵ ਜੀ ਨੂੰ ਨਾਲ ਲੈ ਕੇ ਗੁਰੂ ਕੇ ਚੱਕ (ਅੰਮ੍ਰਿਤਸਰ) ਆ ਗਏ;
ਸਭ ਤੋਂ ਪਹਿਲੀ ਸੇਵਾ ਜੋ ਸ੍ਰੀ ਗੁਰੂ ਅਮਰਦਾਸ ਜੀ ਦੇ ਸਮੇਂ ਸੰਤੋਖਸਰ ਦੀ ਚਲ ਰਹੀ ਸੀ, ਉਸ ਨੂੰ ਅਰੰਭਿਆ ਅਤੇ ਜਿਸ ਟਾਹਲੀ ਹੇਠ ਬੈਠ ਕੇ ਆਪ ਜੀ ਸੇਵਾ ਕਰਵਾਇਆ ਕਰਦੇ ਸਨ, ਅੱਜਕਲ੍ਹ ਉਥੇ ਗੁਰਦੁਆਰਾ ਟਾਹਲੀ ਸਾਹਿਬ ਸੁਸ਼ੋਭਿਤ ਹੈ। ਫਿਰ ਗੁਰ ਰਾਮਦਾਸ ਨੇ ਸੰਨ 1577 ਵਿੱਚ ਪਿੰਡ ਤੁੰਗ ਦੇ ਜ਼ਿਮੀਂਦਾਰਾਂ ਨੂੰ 700 ਅਕਬਰੀ ਮੋਹਰਾਂ ਦੇ ਕੇ ਪੰਜ ਸੌ ਵਿੱੱਘੇ ਜ਼ਮੀਨ ਗੁਰੂ ਕੇ ਚੱਕ ਵਾਲੀ ਥਾਂ ਪ੍ਰਾਪਤ ਕੀਤੀ ਸੀ,
ਜਿਸ ਦਾ ਨਾਮ ਬਾਅਦ ਵਿੱਚ ਚੱਕ ਰਾਮਦਾਸ ਪੈ ਗਿਆ। ਇਸੇ ਸਾਲ ਸ੍ਰੀ ਗੁਰੂ ਰਾਮਦਾਸ ਜੀ ਨੇ ਦੁੱੱਖਭੰਜਨੀ ਬੇਰੀ ਵਾਲੇ ਥਾਂ ਇੱਕ ਸਰੋਵਰ ਦੀ ਖੁਦਵਾਈ ਆਰੰਭੀ, ਜਿਸ ਨੂੰ ਬਾਅਦ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਪੂਰਨ ਕੀਤਾ। ਇਸ ਸਰੋਵਰ ਦਾ ਨਾਮ ਆਪਣੀ ਦੂਰਅੰਦੇਸ਼ੀ ਨਾਲ ਅੰਮ੍ਰਿਤਸਰ ਰੱਖਿਆ। ਇਸ ਤੋਂ ਹੀ ਇਸ ਨਗਰ ਦਾ ਨਾਮ ਅੰਮ੍ਰਿਤਸਰ ਪਿਆ।