ਕਸੂਤਾ ਫਸਿਆ ਭਾਨਾ ਸਿੱਧੂ, ਚੱਕਲਿਆ ਪੁਲਿਸ ਨੇ

ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਨੇ ਇਕ ਮਹਿਲਾ ਟਰੈਵਲ ਏਜੰਟ ਨੂੰ ਬਲੈਕਮੇਲ ਕਰਨ ਦੇ ਦੋਸ਼ ’ਚ ਸੋਸ਼ਲ ਮੀਡੀਆ ਬਲਾਗਰ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਕਾਕਾ ਸਿੰਘ ਸਿੱਧੂ ਉਰਫ ਭਾਨਾ ਸਿੱਧੂ ਹੈ। ਜੋ ਕਿ ਜ਼ਿਲ੍ਹਾਸੰਗਰੂਰ ਦਾ ਰਹਿਣ ਵਾਲਾ ਹੈ। ਪੁਲਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਇਹ ਮਾਮਲਾ ਚੰਡੀਗੜ੍ਹ ਰੋਡ ਦੀ ਰਹਿਣ ਵਾਲੀ ਇੰਦਰਜੀਤ ਕੌਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।ਇੰਦਰਜੀਤ ਕੌਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦਾ ਮਾਡਲ ਟਾਊਨ ਵਿਚ ਇਮੀਗ੍ਰੇਸ਼ਨ ਦਫ਼ਤਰ ਹੈ। ਉਹ ਲੋਕਾਂ ਨੂੰ ਵਿਦੇਸ਼ ਭੇਜਦੀ ਹੈ। ਜੇਕਰ ਕਿਸੇ ਦਾ ਵੀਜ਼ਾ ਕਿਸੇ ਕਾਰਨ ਰਿਫਿਊਜ਼ ਹੋ ਜਾਂਦਾ ਹੈ ਤਾਂ ਉਹ ਉਸ ਨੂੰ ਪੈਸੇ ਵਾਪਸ ਕਰ ਦਿੰਦੀ ਹੈ। ਉਸ ਦਾ ਕੁਝ ਲੋਕਾਂ ਨਾਲ ਲੈਣ-ਦੇਣ ਹੈ। ਇਸ ਦੇ ਲਈ ਸੋਸ਼ਲ ਮੀਡੀਆ ‘ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਵਾਲਾ ਭਾਨਾ ਸਿੱਧੂ ਅਕਸਰ ਉਸ ਨੂੰ ਫੋਨ ਕਰਦਾ ਹੈ ਅਤੇ ਟਰੈਵਲ ਏਜੰਟਾਂ ਨੂੰ ਧਮਕੀਆਂ ਦਿੰਦਾ ਹੈ ਕਿ

ਜੇਕਰ ਉਨ੍ਹਾਂ ਨੇ ਪੈਸੇ ਵਾਪਸ ਨਾ ਕੀਤੇ ਤਾਂ ਉਹ ਉਸ ਦੇ ਘਰ ਦੇ ਬਾਹਰ ਧਰਨਾ ਦੇਣਗੇ। ਉਸ ਨੂੰ ਕੁਝ ਮਹੀਨੇ ਪਹਿਲਾਂ ਫੋਨ ਵੀ ਆਇਆ ਸੀ, ਜਿਸ ਵਿਚ ਧਰਨਾ ਲਾਉਣ ਲਈ ਕਿਹਾ ਸੀ ਅਤੇ ਫਿਰ ਮੋਬਾਇਲ ’ਤੇ ਦਸ ਹਜ਼ਾਰ ਰੁਪਏ ਭੇਜਣ ਲਈ ਕਿਹਾ ਸੀ, ਜਿਸ ਸਬੰਧੀ ਮੁਲਜ਼ਮਾਂ ਨੇ ਕਿਸਾਨ ਯੂਨੀਅਨ ਦੇ ਨਾਲ ਉਸ ਦੇ ਘਰ ਦੇ ਬਾਹਰ ਧਰਨਾ ਦਿੱਤਾ ਸੀ। ਜਿਸ ਨੂੰ ਉਸ ਨੇ ਮੌਕੇ ‘ਤੇ ਪੁਲਸ ਬੁਲਾ ਕੇ ਧਰਨਾ ਸਮਾਪਤ ਕਰਵਾਇਆ। ਇਸੇ ਤਰ੍ਹਾਂ ਮੁਲਜ਼ਮ ਨੇ ਉਸ ਨੂੰ ਦੁਬਾਰਾ ਫ਼ੋਨ ਕਰ ਕੇ ਕਿਹਾ ਕਿ ਉਸ ਕੋਲ ਕੁਝ ਲੋਕ ਆਏ ਹਨ, ਜਿਨ੍ਹਾਂ ਨੂੰ ਉਸ ਨੇ ਪੈਸੇ ਦੇਣੇ ਸਨ। ਜੇਕਰ ਉਸ ਨੇ ਪੈਸੇ ਨਾ ਦਿੱਤੇ ਤਾਂ ਉਸ ਦੇ ਸਹੁਰੇ ਘਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਸ ਨੂੰ ਸ਼ਿਕਾਇਤ ਕਰਨ ਦੀ ਧਮਕੀ ਵੀ ਦਿੱਤੀ। ਉਸ ਨੂੰ ਕੁਝ ਨਹੀਂ ਹੋਵੇਗਾ, ਉਹ ਪੁਲਸ ਤੋਂ ਨਹੀਂ ਡਰਦਾ। ਔਰਤ ਨੇ ਪੁਲਸ ਨੂੰ ਦੱਸਿਆ ਕਿ ਉਸ ਨੂੰ ਬਲੈਕਮੇਲ ਕਰਨ ਵਾਲੇ ਮੁਲਜ਼ਮ ਤੋਂ ਖਤਰਾ ਹੈ। ਇਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *