ਪੰਜਾਬ ‘ਚ ਮੰਗਲਵਾਰ ਕਾਨੂੰਨ ਵਿਵਸਥਾ ਦੀਆਂ ਸ਼ਰੇਆਮ ਧੱਜੀਆਂ ਉਡਦੀਆਂ ਵਿਖਾਈ ਦਿੱਤੀ। ਗੁਰਦਾਸਪੁਰ ਤੇ ਹੁਸ਼ਿਆਰਪੁਰ ਦੀਆਂ ਇਨ੍ਹਾਂ ਦੋ ਘਟਨਾਵਾਂ ਪੰਜਾਬ ‘ਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਿਆਨ ਕਰਦੀਆਂ ਜਾਪ ਰਹੀਆਂ ਹਨ। ਜਿਨ੍ਹਾਂ ‘ਚ ਦਿਨ-ਦਿਹਾੜੇ ਤੇਜ਼ਧਾਰ ਹਥਿ ਆਰਾਂ ਨਾਲ ਲੈਸ ਨੌਜਵਾਨਾਂ ਵੱਲੋਂ ਗੁੰਡਾਗਰਦੀ ਕੀਤੀ ਗਈ, ਜਿਸ ਦੌਰਾਨ ਇੱਕ ਨੌਜਵਾਨ ਦੀ ਮੌ ਤ ਹੋ ਗਈ ਹੈ, ਜਦਕਿ ਕੁੱਝ ਜ਼ਖ਼ਮੀ ਹੋ ਗਏ।ਪਹਿਲੀ ਘਟਨਾ ਹੁਸ਼ਿਆਰਪੁਰ ਸ਼ਹਿਰ ਦੀ ਹੈ,
ਜਿਥੇ ਕੀ ਸਰਕਾਰੀ ਕਾਲਜ ਚੌਕ ਨਜ਼ਦੀਕ ਸਥਿਤ ਕੱਪੜੇ ਦੇ ਸ਼ੌਰੂਮ ਅੰਦਰ ਇੱਕ ਨੌਜਵਾਨ ਦਾ ਤੇਜ਼ਧਾਰ ਹ ਥਿਆਰਾਂ ਨਾਲ ਕ ਤਲ ਕਰ ਦਿੱਤਾ ਗਿਆ। ਇਹ ਖੌਫਨਾਕ ਘਟਨਾ ਸ਼ੋਅਰੂਮ ਦੇ ਸੀਸੀਟੀਵੀ ‘ਚ ਕੈਦ ਹੋ ਗਈ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਇੱਕ ਨੌਜਵਾਨ ਪਹਿਲਾਂ ਸ਼ੋਅਰੂਮ ਦੇ ਬਾਹਰ ਖੜ੍ਹਾ ਹੁੰਦਾ ਹੈ ਤੇ ਇਸ ਦੌਰਾਨ ਹਥਿਆਰਾਂ ਨਾਲ ਲੈਸ ਕੁਝ ਨੌਜਵਾਨ ਆਉਂਦੇ ਹਨ। ਆਉਂਦੇ ਸਾਰ ਹੀ ਨੌਜਵਾਨ
ਬਾਹਰ ਖੜੇ ਮੁੰਡੇ ‘ਤੇ ਹਮਲਾ ਕਰ ਦਿੰਦੇ ਹਨ। ਜਦੋਂ ਨੌਜਵਾਨ ਭੱਜ ਕੇ ਜਾਨ ਬਚਾਉਣ ਲਈ ਸ਼ੋਅਰੂਮ ਅੰਦਰ ਜਾ ਵੜਦਾ ਹੈ ਤਾਂ ਹਮਲਾਵਰ ਨੌਜਵਾਨ ਵੀ ਪਿੱਛੇ ਵੜ ਜਾਂਦੇ ਹਨ ਅਤੇ ਤੇਜ਼ਧਾਰ ਹਥਿ ਆਰਾਂ ਨਾਲ ਹਮਲਾ ਕਰ ਦਿੰਦੇ ਹਨ।ਨੌਜਵਾਨ ਧਰਤੀ ‘ਤੇ ਖੂਨ ਨਾਲ ਲੱਥਪੱਥ ਪਿਆ ਵਿਖਾਈ ਦਿੰਦਾ ਹੈ, ਜਿਸ ਨੂੰ ਬਾਅਦ ‘ਚ ਸਿਵਲ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਵੱਲੋਂ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਸੀ, ਪਰ ਉਸ ਦੀ ਮੌ ਤ ਹੋ ਗਈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ