ਕੁੜੀ ਦੇ ਹਾਲ ਦੇਖ ਮਾਪਿਆਂ ਦੇ ਵੀ ਉੱਡੇ ਹੋਸ਼

ਲੁਧਿਆਣਾ ਦੇ ਅਮਰਪੁਰਾ ਇਲਾਕੇ ‘ਚ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਨਾਬਾਲਗ ਲੜਕੀ ‘ਤੇ ਹਮਲਾ ਕਰ ਦਿਤਾ। ਸਿਰ ‘ਤੇ ਸੱਟ ਲੱਗਣ ਕਾਰਨ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਖਮੀ ਲੜਕੀ ਦੀ ਭੈਣ ਨੇ ਦਸਿਆ ਕਿ ਉਹ ਉਸ ਦੇ ਮਾਮੇ ਦੀ ਲੜਕੀ ਹੈ।

ਇਕ ਸਾਲ ਬਾਅਦ ਉਹ ਸ਼੍ਰੀਨਗਰ ਤੋਂ ਉਸ ਦੇ ਘਰ ਆਈ ਹੈ। ਇਲਾਕੇ ਦਾ ਇਕ ਨੌਜਵਾਨ ਉਸ ਨੂੰ ਕੁੱਝ ਦਿਨਾਂ ਤੋਂ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਨੌਜਵਾਨ ਵਾਰ-ਵਾਰ ਉਸ ਨੂੰ ਪਾਰਕ ਵਿਚ ਮਿਲਣ ਲਈ ਕਹਿ ਰਿਹਾ ਸੀ। ਉਸ ਨੇ ਦਸਿਆ ਦੋ ਦਿਨ ਪਹਿਲਾਂ ਅਪਣੀ ਭੈਣ ਨੂੰ ਦਸਿਆ ਸੀ ਕਿ ਘਰ ਦੇ ਸਾਹਮਣੇ ਐਕਟਿਵਾ ‘ਤੇ ਸਵਾਰ ਨੌਜਵਾਨ ਹਰ ਰੋਜ਼ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਹੈ। ਉਹ ਉਸ ਨੂੰ ਪਾਰਕ ਵਿਚ ਮਿਲਣ ਲਈ ਬੁਲਾ ਰਿਹਾ ਹੈ।

ਨਾ ਜਾਣ ‘ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਪ੍ਰਵਾਰ ਦਾ ਇਲਜ਼ਾਮ ਹੈ ਕਿ ਅਮਨ ਨੇ ਲੜਕੀ ‘ਤੇ ਹਮਲਾ ਕੀਤਾ ਹੈ। ਏਡੀਸੀਪੀ ਰੁਪਿੰਦਰ ਕੌਰ ਸਰਾਂ ਨੇ ਦਸਿਆ ਕਿ ਪੁਲਿਸ ਵਲੋਂ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਵਾਰਕ ਮੈਂਬਰਾਂ ਨੇ ਹਮਲਾਵਰ ਨੂੰ ਪਛਾਣ ਲਿਆ। ਹਮਲਾ ਕਿਉਂ ਹੋਇਆ, ਇਸ ਦਾ ਪਤਾ ਲੜਕੀ ਦੀ ਹਾਲਤ ਠੀਕ ਹੋਣ ਤੋਂ ਬਾਅਦ ਹੀ ਲੱਗੇਗਾ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ