ਕੈਮਰਿਆਂ ਚ ਹੋਇਆ ਜੋ ਕੈਦ ਦੇਖ ਮਾਂ ਦੀ ਨਿਕਲੀ ਚੀਕ..ਲੱਗੀ ਮਾਰਨ ਧਾਹਾਂ

ਮਹਾਨਗਰ ਦੇ ਗਾਂਧੀ ਨਗਰ ਇਲਾਕੇ ਵਿੱਚ ਸਥਿਤ ਇਕ ਫੈਕਟਰੀ ਦੀ ਤੀਜੀ ਮੰਜ਼ਿਲ ਤੋਂ 20 ਸਾਲਾਂ ਨੌਜਵਾਨ ਲੜਕੀ ਨੇ ਛਾਲ ਮਾਰ ਕੇ ਮੌਤ ਨੂੰ ਗਲੇ ਲਗਾ ਲਿਆ। ਆਤਮ ਹੱਤਿਆ ਕਰਨ ਵਾਲੀ ਲੜਕੀ ਦੀ ਪਛਾਣ ਵਿਸ਼ਨੂਪੁਰੀ ਦੀ ਰਹਿਣ ਵਾਲੀ ਨੇਹਾ ਰਾਣੀ ਦੇ ਰੂਪ ਵਿੱਚ ਹੋਈ ਹੈ। ਜਾਣਕਾਰੀ ਮਿਲਣ ਮਗਰੋਂ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਨੇ ਨੇਹਾ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਆਤਮ ਹੱਤਿਆ ਦੇ ਕਾਰਨਾਂ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਫੈਕਟਰੀ ਤੋਂ ਛਾਲ ਮਾਰਨ ਵਾਲੀ ਨੇਹਾ ਕੁਝ ਦਿਨ ਪਹਿਲਾਂ ਹੀ ਫੈਕਟਰੀ ਵਿੱਚ ਤਿਆਰ ਕੱਪੜਿਆਂ ਦਾ ਧਾਗਾ ਕੱਟਣ ਦੇ ਕੰਮ ਤੇ ਲੱਗੀ ਸੀ। ਗਾਂਧੀ ਨਗਰ ਦੀ ਦੀਪਕ ਗਾਰਮੈਂਟ ਫੈਕਟਰੀ ਦੇ ਮਾਲਕ ਦੀਪਕ ਨੇ ਦੱਸਿਆ ਕਿ ਉਹ ਧਾਰਮਿਕ ਸਥਾਨ ਤੇ ਮੱਥਾ ਟੇਕਣ ਲਈ ਲੁਧਿਆਣਾ ਤੋਂ ਨਿਕਲੇ ਹੀ ਸਨ ਕਿ ਲਾਡੋਵਾਲ ਟੋਲ ਪਲਾਜਾ ਦੇ ਨਜ਼ਦੀਕ ਕਿਸੇ ਨੇ ਉਨ੍ਹਾਂ ਨੂੰ ਫੋਨ ਕਰਕੇ ਨੇਹਾ ਵੱਲੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਜਾਣਕਾਰੀ ਦਿੱਤੀ।ਜਾਣਕਾਰੀ ਮਿਲਣ ਤੋਂ ਬਾਅਦ ਉਹ ਤੁਰੰਤ ਲੁਧਿਆਣਾ ਵਾਪਸ ਪੁੱਜੇ। ਨੌਜਵਾਨ ਲੜਕੀ ਵੱਲੋਂ ਆਤਮ ਹੱਤਿਆ ਕਰਨ ਦੇ ਕਾਰਨਾਂ ਦੀ ਜਾਂਚ ਲਈ ਪੁਲਿਸ ਵੱਲੋਂ ਮ੍ਰਿਤਕਾ ਦੇ ਮੋਬਾਈਲ ਫੋਨ ਦੀ ਭਾਲ ਕੀਤੀ ਜਾ ਰਹੀ ਹੈ। ਉਕਤ ਮਾਮਲੇ ਵਿੱਚ ਪੁਲਿਸ ਵੱਲੋਂ ਕਈ ਕੋਣਾਂ ਤੋਂ ਪੜਤਾਲ ਸ਼ੁਰੂ ਕਰ ਦਿੱਤੀ ਗਈ।

ਮ੍ਰਿਤਕਾ ਨੇਹਾ ਦੇ ਪਿਤਾ ਮਣੀ ਰਾਮ ਮੁਤਾਬਕ ਉਸ ਦੇ 4 ਬੱਚੇ ਹਨ ਅਤੇ ਖੁਦਕੁਸ਼ੀ ਕਰਨ ਵਾਲੀ ਨੇਹਾ ਸਭ ਤੋਂ ਛੋਟੀ ਸੀ। ਪਿਛਲੇ ਮਹੀਨੇ 14 ਤਰੀਕ ਨੂੰ ਉਹ ਆਪਣੇ ਪਿੰਡ ਉੱਤਰ ਪ੍ਰਦੇਸ਼ ਸੁਲਤਾਨਪੁਰ ਤੋਂ ਨੇਹਾ ਨੂੰ ਲੁਧਿਆਣੇ ਲੈ ਕੇ ਆਇਆ ਸੀ ਅਤੇ ਫੈਕਟਰੀ ਵਿੱਚ ਕੰਮ ਕਰਨ ਲਗਵਾ ਦਿੱਤਾ ਸੀ। ਮਣੀ ਰਾਮ ਮੁਤਾਬਕ ਮਈ ਮਹੀਨੇ ਵਿੱਚ ਨੇਹਾ ਦਾ ਵਿਆਹ ਹੋਣ ਵਾਲਾ ਸੀ, ਪਰ ਵਿਆਹ ਤੋਂ ਪਹਿਲਾਂ ਅਚਾਨਕ ਉਸ ਨੇ ਅਜਿਹਾ ਕਦਮ ਕਿਉਂ ਚਕਿਆ ਇਸ ਬਾਰੇ ਪਰਿਵਾਰ ਨੂੰ ਵੀ ਕੋਈ ਜਾਣਕਾਰੀ ਨਹੀਂ।

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ