ਜਦੋ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਹੋਇਆ, ਗੁਰੂ ਤੇਗ ਬਹਾਦ ਰ ਸਹਿਬ ਸੰਗਤਾਂ ਦੀ ਬੇਨਤੀ ਪ੍ਰਵਾਨ ਕਰਦੇ ਸਿਖੀ ਪ੍ਰਚਾਰ ਲਈ ਬੰਗਾਲ ਤੇ ਅਸਾਮ ਦੇ ਲੰਮੇ ਦੌਰੇ ਤੇ ਗਏ ਹੋਏ ਸੀ। ਜਦ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਦੀ ਖਬਰ ਮਿਲੀ ਤਾਂ ਸਿਖਾਂ ਨੂੰ ਹੁਕਮਨਾਮਾ ਭੇਜਿਆ, ਪਰਿਵਾਰ ਦੀ ਦੇਖ ਰੇਖ ਕਰਨ ਲਈ ਤੇ ਮਾਤਾ ਗੁਜਰੀ ਨੂੰ ਸਨੇਹਾ, ਕੀ ਬਚੇ ਦਾ ਨਾਂ ਗੋਬਿੰਦ ਰਾਇ ਰਖਣਾ।
ਇਥੇ ਹੀ ਪੀਰ ਭੀਖਣ ਸ਼ਾਹ ਜੋ ਇਕ ਨਾਮੀ ਮੁਸਲਿਮ ਫਕੀਰਸੀ ਲਖਨੋਰ ਤੋਂ ਚਲ ਕੇ ਆਪਜੀ ਦੇ ਦਰਸ਼ਨ ਕਰਨ ਆਏ ਤੇ ਦਰਸ਼ਨ ਕਰਦਿਆਂ ਸਾਰ ਉਨ੍ਹਾ ਨੂੰ ਹਿੰਦੂ – ਮੁਸਲਮਾਨਾ ਦਾ ਸਾਂਝਾ ਅਲਾਹੀ ਨੂਰ ਹੋਣ ਦਾ ਐਲਾਨ ਕੀਤਾ।ਜਨਮ ਤੋਂ ਲੇਕੇ 5, 1/2 ਸਾਲ ਉਹ ਪਟਨਾ ਜਾ ਇਉਂ ਕਹਿ ਲਉ ਆਨੰਦਪੁਰ ਦਾ ਕਿਲਾ ਛਡਣ ਤਕ ਮਾਤਾ ਗੁਜਰੀ ਦੀ ਦੇਖ ਰੇਖ ਵਿਚ ਰਹੇ। ਮੁਢਲੀ ਵਿਦਿਆ ਗੁਰਬਾਣੀ. ਗੁਰਮੁਖੀ ਤੇ ਬਿਹਾਰੀ ਇਹਨਾ ਨੇ ਇਥੋਂ ਹੀ ਸਿਖੀ।
ਬਚਪਨ ਤੋਂ ਹੀ ਇਨ੍ਹਾ ਦੇ ਸ਼ੋਕ ਬਾਕੀ ਬਚਿਆਂ ਤੋ ਬਿਲਕੁਲ ਅੱਲਗ ਸਨ ਜਿਵੇ ਮਾਰਸ਼ਲ ਗੈਮਸ, ਮੋਕ ਫਾਇਟ ਆਦਿ। ਜਿਤਣ ਵਾਲਿਆਂ ਨੂੰ ਇਨਾਮ ਦੇਣੇ, ਤੀਰ ਕਮਾਨ ਤੇ ਗੁਲੇਲ ਦੇ ਨਿਸ਼ਾਨੇ ਬੰਨਣਾ, ਗੰਗਾ ਵਿਚ ਬੇੜੀ ਚਲਾਣੀ ਤੇ ਅਲਗ ਅਲਗ ਮੋਕਿਆਂ ਤੇ ਫੌਜੀ ਚਾਲਾਂ ਬਾਰੇ ਦੋਸਤਾਂ ਵਿਚ ਬਹਿਸ ਕਰਨਾ। ਕਿਸੇ ਦੇ ਘੜੇ ਤੋੜਨਾ ਤੇ ਕਿਸੇ ਦੀਆ ਪੂਣੀਆਂ ਬਖੇਰਨੀਆਂ ਸਿਰਫ ਇਸ ਕਰਕੇ ਕਿ ਜਦੋਂ ਓਹ ਮਾਤਾ ਜੀ ਕੋਲ ਸ਼ਕਾਇਤ ਲੇਕੇ ਆਓਣ ਤਾਂ ਮਾਤਾ ਜੀ ਓਨ੍ਹਾ ਨੂੰ ਦੂਣੇ ਚੋਣੇ ਪੇਸੇ ਦੇਕੇ ਅਮੀਰ ਕਰ ਦੇਣ।ਸੂਝਵਾਨ ਤੇ ਧਰਮੀ ਮਨੁਖਾਂ ਨੂੰ ਗੋਬਿੰਦ ਰਾਇ ਰਬੀ ਨੂਰ ਦਿਖਦੇ।
ਪੰਡਿਤ ਸ਼ਿਵ ਦਾਸ ਆਪਜੀ ਨੂੰ ਕ੍ਰਿਸ਼ਨ ਦਾ ਰੂਪ ਜਾਣ ਕੇ ਸਤਕਾਰਦਾ। ਜਦੋ ਵੀ ਉਹ ਨਦੀ ਦੇ ਕਿਨਾਰੇ ਬੈਠ ਕੇ ਤਪਸਿਆ ਕਰਣ ਵਿਚ ਲੀਨ ਹੁੰਦਾ ਤਾਂ ਗੋਬਿੰਦ ਰਾਏ ਮਲਕੜੇ ਜਹੇ ਆਕੇ ਪੰਡਤ ਦੇ ਕੰਨਾ ਵਿਚ, ” ਪੰਡਤ ਜੀ ਝਾਤ ” ਕਹਿੰਦੇ ਤਾ ਬਜਾਏ ਗੁਸੇ ਦੇ ਉਹ ਬਹੁਤ ਖੁਸ਼ ਹੁੰਦਾ। ਨਵਾਬ ਕਰੀਮ ਤੇ ਨਵਾਬ ਰਹੀਮ ਬਖਸ਼ ਗੁਰੂ ਤੇਗ ਬਹਾਦਰ ਦੇ ਸ਼ਰਧਾਲੂ ਸਨ, ਗੋਬਿੰਦ ਰਾਇ ਨੂੰ ਇਤਨਾ ਪਿਆਰ ਕਰਦੇ ਸੀ ਕੇ ਇਕ ਪਿੰਡ ਤੇ ਦੋ ਬਾਗ ਗੁਰੂ ਸਹਿਬ ਦੇ ਨਾਂ ਲਗਵਾ ਦਿਤੇ।