ਘਰਵਾਲੀ ਪਿੱਛੇ ਮੁੰਡੇ ਨੇ ਮਾਰਤਾ ਪਿਓ!

ਇਲਾਕੇ ’ਚ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਬੀਤੀ ਰਾਤ ਇੱਕ ਕਲਯੁਗੀ ਪੁੱਤ ਨੇ ਘਰ ’ਚ ਸੁੱਤੇ ਪਏ ਆਪਣੇ ਹੀ ਪਿਤਾ ਨੂੰ ਟਕੂਏ ਨਾਲ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ । ਨੇੜਲੇ ਪਿੰਡ ਬਟੜਿਆਣਾ ਵਿਖੇ ਵਾਪਰੀ ਇਸ ਘਟਨਾ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ । ਪਿੰਡ ਦੇ ਲੋਕਾਂ ਨੇ ਦੱਸਿਆ ਕਿ ਘਟਨਾ ਉਪਰੰਤ ਕਥਿਤ ਦੋਸ਼ੀ ਨੇ ਘਰ ਦੀ ਛੱਤ ’ਤੇ ਚੜ੍ਹ ਕੇ ਆਪਣੇ ਵੱਲੋਂ ਕੀਤੀ ਵਾਰਦਾਤ ਸਬੰਧੀ ਰੌਲਾ ਪਾ ਦਿੱਤੇ ਜਾਣ ’ਤੇ

ਇਕੱਤਰ ਹੋਏ ਲੋਕਾਂ ਨੇ ਉਸ ਨੂੰ ਕਮਰੇ ’ਚ ਬੰਦ ਕਰਕੇ ਪੁਲਿਸ ਨੂੰ ਸੂਚਨਾ ਦੇ ਦਿੱਤੀ । ਜਾਣਕਾਰੀ ਮਿਲੀ ਹੈ ਕਿ ਕਾਤਲ ਪੁੱਤ ਦਾ ਢਾਈ ਕੁ ਮਹੀਨੇ ਪਹਿਲਾਂ ਆਪਣੀ ਘਰ ਵਾਲੀ ਨਾਲ ਤਲਾਕ ਹੋਇਆ ਸੀ, ਜਿਸ ਦੇ ਚੱਲਦਿਆਂ ਉਹ ਪ੍ਰੇਸ਼ਾਨ ਚੱਲ ਰਿਹਾ ਸੀ । ਮਿ੍ਰਤਕ ਚਰਨਜੀਤ ਸਿੰਘ (64) ਮਿਹਨਤ ਮਜ਼ਦੂਰੀ ਕਰਦਾ ਸੀ, ਜਦੋਂਕਿ ਉਸ ਦਾ ਕਾਤਲ ਪੁੱਤ ਮਨਪ੍ਰੀਤ ਸਿੰਘ (26) ਪਲੰਬਰ ਦਾ ਕੰਮ ਕਰਦਾ ਹੈ । ਘਟਨਾ ਦੀ ਪੁਸ਼ਟੀ ਕਰਦਿਆਂ ਥਾਣਾ ਭਵਾਨੀਗੜ੍ਹ ਦੇ ਐਸਐਚਓ ਇੰਸਪੈਕਟਰ ਅਜੇ ਕੁਮਾਰ ਨੇ ਦੱਸਿਆ ਕਿ

ਸ਼ੁਰੂਆਤੀ ਜਾਣਕਾਰੀ ’ਚ ਪੁਲਿਸ ਨੂੰ ਪਤਾ ਲੱਗਿਆ ਹੈ ਕਿ ਆਪਣੇ ਤਲਾਕ ਹੋਣ ਦੇ ਪਿੱਛੇ ਮਨਪ੍ਰੀਤ ਆਪਣੇ ਪਿਤਾ ਚਰਨਜੀਤ ਨੂੰ ਜ਼ੁੰਮੇਵਾਰ ਮੰਨਦਾ ਸੀ ਤੇ ਗੁੱਸੇ ’ਚ ਆ ਕੇ ਬੀਤੀ ਰਾਤ ਕਰੀਬ 2 ਵਜੇ ਮਨਪ੍ਰੀਤ ਨੇ ਇਸ ਘਿਨੌਣੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਅਪਣੇ ਪਿਤਾ ਚਰਨਜੀਤ ਨੂੰ ਕਤਲ ਕਰ ਦਿੱਤਾ । ਇੰਸਪੈਕਟਰ ਅਜੇ ਨੇ ਦੱਸਿਆ ਕਿ ਪੁਲਿਸ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ ਫਿਲਹਾਲ ਪੁਲਿਸ ਨੇ ਮਿ੍ਰਤਕ ਦੀ ਪਤਨੀ ਹਮੀਰ ਕੌਰ ਦੇ ਬਿਆਨਾਂ ’ਤੇ ਮੁਕੱਦਮਾ ਦਰਜ ਕਰਕੇ

ਮਨਪ੍ਰੀਤ ਸਿੰਘ ਨੂੰ ਗਿ੍ਰਫ਼ਤਾਰ ਕਰ ਲਿਆ ਹੈ ਤੇ ਉਸ ਕੋਲੋ ਪੁਛਗਿੱਛ ਕੀਤੀ ਜਾ ਰਹੀ ਹੈ । ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *