ਘਰ ਵਿੱਚ ਰੱਖਿਆ ਸੀ ਧੀ ਦਾ ਵਿਆਹ .. ਸਰੇਆਮ ਹੁੰਦਾ ਰਿਹਾ ਗੁੰਡਾਗਰਦੀ ਦਾ ਨੰਗਾ ਨਾਚ

ਫਿਰੋਜ਼ਪੁਰ ਦੀ ਗਵਾਲ ਮੰਡੀ ਵਿਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ। ਜਿਥੇ ਹਥਿਆਰਾਂ ਨਾਲ ਲੈਸ 15-20 ਵਿਅਕਤੀਆਂ ਨੇ ਇਕ ਘਰ ’ਤੇ ਹਮਲਾ ਕਰ ਦਿੱਤਾ। ਉਕਤ ਪਰਿਵਾਰ ਦੇ ਦੱਸਣ ਮੁਤਾਬਕ ਘਰ ਵਿਚ ਧੀ ਦਾ ਵਿਆਹ ਰੱਖਿਆ ਹੋਇਆ ਸੀ। ਹਮਲਾਵਰ ਧੀ ਦੇ ਵਿਆਹ ਲਈ ਰੱਖੇ ਸੋਨੇ ਦੇ ਗਹਿਣੇ ਅਤੇ ਪੈਸਾ ਲੈ ਸ਼ਰੇਆਮ ਗੁੰਡਾਗਰਦੀ ਕਰਦੇ ਹੋਏ ਫਰਾਰ ਹੋ ਗਏ। ਇਹ ਦਹਿਸ਼ਤੀ ਗੁੰਡਾਗਰਦੀ ਤੋਂ ਲਗਭਗ ਡੇਢ ਘੰਟੇ ਬਾਅਦ ਪੁਲਸ ਮੌਕੇ ’ਤੇ ਪਹੁੰਚੀ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਗਤ ਰਾਮ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਘਰ ਵਿਚ ਧੀ ਦਾ ਵਿਆਹ ਰੱਖਿਆ ਹੋਇਆ ਸੀ ਅਤੇ ਸਾਰੇ ਰਿਸ਼ਤੇਦਾਰ ਇਕੱਠੇ ਹੋਏ ਸਨ। ਪੁਰਾਣੀ ਰੰਜਿਸ਼ ਦੇ ਚੱਲਦਿਆਂ 15-20 ਵਿਅਕਤੀਆਂ ਨੇ ਉਨ੍ਹਾਂ ਦੇ ਘਰ ਹਮਲਾ ਕਰ ਦਿੱਤਾ ਅਤੇ ਭੰਨਤੋੜ ਕੀਤੀ ਗਈ,

ਇੰਨਾ ਹੀ ਨਹੀਂ ਹਮਲਾਵਰ ਧੀ ਦੇ ਸੋਨੇ ਦੇ ਗਹਿਣੇ ਅਤੇ ਡੇਢ ਲੱਖ ਰੁਪਏ ਕੈਸ਼ ਵੀ ਚੁੱਕ ਕੇ ਲੈ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਬਿਮਲਾ ਦੇਵੀ ਪਤਨੀ ਮਿਸ਼ਰੀ ਲਾਲ ਦੇ ਘਰ ਵੀ ਹੰਗਾਮਾ ਕੀਤਾ ਅਤੇ ਉਥੇ ਪੂਰੇ ਪਰਿਵਾਰ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਹਮਲਾਵਰਾਂ ਵੱਲੋਂ ਗੋਲ਼ੀਆਂ ਵੀ ਚਲਾਈਆਂ ਗਈਆਂ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਪੁਲਸ ਨੂੰ ਫੋਨ ਕੀਤੇ ਗਏ ਪਰ ਪੁਲਸ ਡੇਢ ਘੰਟੇ ਬਾਅਦ ਪਹੁੰਚੀ। ਪੀੜਤ ਪਰਿਵਾਰ ਨੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਇਸ ਘਟਨਾ ਨੂੰ ਲੈ ਕੇ ਜਦੋਂ ਪੁਲਸ ਨਾਲ ਗੱਲਬਾਤ ਕੀਤੀ ਗਈ ਤਾਂ ਏ. ਐੱਸ. ਆਈ. ਰਮਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *