ਚੋਰਾਂ ਨੇ ਗੁਰੂਦੁਆਰਾ ਸਾਹਿਬ ਨੂੰ ਬਣਾਇਆ ਨਿਸ਼ਾਨਾਂ, ਨਕਾਬਪੋਸ਼ ਚੋਰਾਂ ਨੇ ਗੋਲਕ ਕੀਤੀ ਚੋਰੀ, ਚੋਰੀ ਦੀ CCTV ਵੀਡੀਓ

ਕਸਬਾ ਨੌਸ਼ਹਿਰਾ ਪੰਨੂਆਂ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਹਿੱਸੋਆਣ ਸਾਹਿਬ ਵਿਖੇ ਬੀਤੀ 6 ਦਸੰਬਰ ਦੀ ਦੇਰ ਰਾਤ ਅਣਪਛਾਤੇ 5 ਚੋਰਾਂ ਵੱਲੋਂ ਗੋਲਕ ‘ਚ ਮੌਜੂਦ ਕਰੀਬ ਡੇਢ ਲੱਖ ਰੁਪਏ ਦੀ ਰਾਸ਼ੀ ਚੋਰੀ ਕਰਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਰਹਾਲੀ ਅਧੀਨ ਆਉਂਦੀ ਪੁਲਸ ਚੌਕੀ ਨੌਸ਼ਹਿਰਾ ਪੰਨੂਆਂ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਸਤਨਾਮ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਕਿ ਉਹ ਗੁਰਦੁਆਰਾ ਸ਼ਹੀਦ ਬਾਬਾ ਹਿੱਸੋਆਣ ਸਾਹਿਬ ਕਮੇਟੀ ਦਾ ਪ੍ਰਧਾਨ ਹੈ। ਬੀਤੀ 6-7 ਦਸੰਬਰ ਦੀ ਦਰਮਿਆਨੀ ਰਾਤ ਨੂੰ ਕਰੀਬ 5 ਨਕਾਬਪੋਸ਼ ਚੋਰ ਤੇਜ਼ਧਾਰ ਹਥਿਆਰਾਂ ਨਾਲ ਕੈਂਚੀ ਗੇਟ ਤੋੜਦੇ ਹੋਏ ਗੁਰਦੁਆਰਾ ਸਾਹਿਬ ‘ਚ ਦਾਖਲ ਹੋਏ। ਇਕ ਚੋਰ ਆਪਣੇ ਬੂਟ ਉਤਾਰ ਕੇ ਅੰਦਰ ਦਾਖਲ ਹੋਇਆ ਤੇ ਗੋਲਕ ਨੂੰ ਚੁੱਕ ਕੇ ਬਾਹਰ ਲੈ ਗਿਆ, ਜਿਸ ਨੂੰ ਤੋੜ ਕੇ ਚੋਰ ਕਰੀਬ ਡੇਢ ਲੱਖ ਰੁਪਏ ਦੀ ਨਕਦੀ ਕੱਢ ਕੇ ਫਰਾਰ ਹੋ ਗਏ। ਬਿਆਨਕਰਤਾ ਨੇ ਦੱਸਿਆ ਕਿ ਜਦੋਂ ਉਹ ਅਤੇ ਗ੍ਰੰਥੀ ਸਿੰਘ ਸਵੇਰੇ

ਕਰੀਬ ਸਾਢੇ 3 ਵਜੇ ਨਿਤਨੇਮ ਕਰਨ ਲਈ ਗੁਰਦੁਆਰਾ ਸਾਹਿਬ ਪਹੁੰਚੇ ਤਾਂ ਇਸ ਚੋਰੀ ਦਾ ਪਤਾ ਲੱਗਾ। ਸੰਗਤ ਵਿੱਚ ਪੁਲਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨੂੰ ਵੇਖਦਿਆਂ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਗੁਰਦੁਆਰਾ ਸਾਹਿਬ ‘ਚ ਲੱਗੇ ਕੈਮਰੇ ਦੀ ਫੁਟੇਜ ਨੂੰ ਕਬਜ਼ੇ ‘ਚ ਲੈਂਦਿਆਂ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ mਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *