ਚੰਡੀਗੜ੍ਹ ਦੀ ਸੱਭ ਤੋਂ ਵੱਡੀ ਫਰਨੀਚਰ ਮਾਰਕੀਟ ਵਿੱਚ ਅੱਜ ਭਿਆਨਕ ਅੱਗ ਲੱਗਣ ਕਾਰਨ ਹਾਦਸਾ ਵਾਪਰ ਗਿਆ। ਚੰਡੀਗੜ੍ਹ ਦੇ ਸੈਕਟਰ 53-54 ‘ਚ ਸਥਿਤ ਫਰਨੀਚਰ ਮਾਰਕੀਟ ‘ਚ ਅੱਗ ਲੱਗਣ ਦੀ ਘਟਨਾ ਅੱਜ ਸਵੇਰੇ ਵਾਪਰੀ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਮਾਰਕੀਟ ਵਿੱਚ ਫਰਨੀਚਰ ਦੀਆਂ ਅਣਗਿਣਤ
ਦੁਕਾਨਾਂ ਹਨ ਜਿੱਥੇ ਮਹਿੰਗਾ ਅਤੇ ਲਗਜ਼ਰੀ ਡਰਨੀਚਰ ਵਿੱਕਦਾ ਹੈ। ਇਸ ਕਾਰਨ ਹਾਦਸੇ ‘ਚ ਅੱਗ ਨੇ ਕਈ ਦੁਕਾਨਾਂ ਨੂੰ ਆਪਣੀ ਲਪੇਟ ‘ਚ ਲੈ ਲਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪਰ ਇਸ ਘਟਨਾ ਤੋਂ ਬਾਅਦ ਘਟਨਾ ਵਾਲੀ ਥਾਂ ਉਤੇ ਹਫੜਾ-ਦਫੜੀ ਦਰਮਿਆਨ ਦੁਕਾਨ ਮਾਲਕਾਂ ਨੇ ਆਪਣਾ ਸਾਮਾਨ ਬਚਾਉਣਾ ਸ਼ੁਰੂ ਕਰ ਦਿੱਤਾ।ਦੱਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਅੱਗ ਲੱਗਣ ਕਾਰਨ ਕਰੀਬ 6 ਤੋਂ 7 ਦੁਕਾਨਾਂ ਸੜ ਕੇ ਤਬਾਹ ਹੋ ਗਈਆਂ ਹਨ। ਦੁਕਾਨਾਂ ਵਿੱਚ ਪਿਆ ਹੋਇਆ ਸਾਰਾ ਸਾਮਾਨ ਸੜ ਗਿਆ ਹੈ।ਘਟਨਾ
ਤੋਂ ਬਾਅਦ ਆਸ-ਪਾਸ ਦੇ ਦੁਕਾਨਦਾਰਾਂ ਨੇ ਆਪਣਾ ਸਾਮਾਨ ਸੜਕ ‘ਤੇ ਰੱਖ ਦਿੱਤਾ ਹੈ। ਅੱਗਜ਼ਨੀ ਦੀ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਕਾਫੀ ਦੂਰ ਤੱਕ ਧੂੰਆਂ ਅਤੇ ਅੱਗ ਦੀਆਂ ਲਪਟਾਂ ਦਿਖਾਈ ਦੇ ਰਹੀਆਂ ਹਨ। ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੱਸ ਦੇਈਏ ਕਿ ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ਵਿੱਚ ਹਰ ਸਾਲ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਸਾਮਾਨ ਸੜ ਕੇ ਸਵਾਹ ਹੋ ਜਾਂਦਾ ਹੈ। ਘਟਨਾ ਤੋਂ ਬਾਅਦ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ