ਲੁਧਿਆਣੇ ਤੋਂ ਲਖਨਊ ਜਾ ਰਹੀ ਰੇਲ ਗੱਡੀ ਦੇ ਵਿੱਚ ਸਮਰਾਲਾ ਰੇਲਵੇ ਸਟੇਸ਼ਨ ਤੋ ਪਹਿਲਾਂ ਪਿੰਡ ਲਲਕਲਾ ਵਿੱਚ ਚਲਦੀ ਰੇਲਵੇ ਗੱਡੀ ਵਿੱਚ ਇੱਕ ਔਰਤ ਨੇ ਬੱਚੇ ਨੂੰ ਜਨਮ ਦਿੱਤਾ। ਔਰਤ ਵੱਲੋਂ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਜਦੋਂ ਰੇਲ ਗੱਡੀ ਸਮਰਾਲਾ ਰੇਲਵੇ ਸਟੇਸ਼ਨ ਰੁਕੀ ਤਾਂ ਸਮਰਾਲਾ ਰੇਲਵੇ ਸਟੇਸ਼ਨ ਤੋਂ ਐਂਬੂਲੈਂਸ ਦੁਆਰਾ ਔਰਤ ਨੂੰ ਸਮਰਾਲਾ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਬੱਚੇ ਅਤੇ ਔਰਤ ਦਾ ਚੈਕ ਅਪ ਕੀਤਾ ਅਤੇ ਦੱਸਿਆ ਕਿ ਜੱਚਾ ਅਤੇ ਬੱਚਾ ਦੋਨੋਂ ਠੀਕ ਹਨ ।
ਔਰਤ ਦੇ ਪਤੀ ਅੰਕੁਰ ਨੇ ਦੱਸਿਆ ਕਿ ਮੈ ਅਤੇ ਮੇਰੀ ਗਰਭਵਤੀ ਪਤਨੀ ਸੋਨਮ ਦੋਨੋਂ ਲੁਧਿਆਣਾ ਤੋਂ ਲਖਨਊ ਜਾ ਰਹੇ ਸੀ ਮੇਰੀ ਪਤਨੀ ਗਰਭਵਤੀ ਸੀ ਜਿਸ ਦਾ ਅੱਠਵਾਂ ਮਹੀਨਾ ਚੱਲ ਰਿਹਾ ਹੈ ਜਦੋਂ ਰੇਲ ਗੱਡੀ ਸਮਰਾਲਾ ਦੇ ਨਜ਼ਦੀਕ ਲਲ ਕਲਾ ਪਹੁੰਚੀ ਰਸਤੇ ਦੇ ਵਿੱਚ ਮੇਰੀ ਪਤਨੀ ਦੇ ਦਰਦ ਸ਼ੁਰੂ ਹੋ ਗਈ ਅਤੇ ਰੇਲਵੇ ਗੱਡੀ ਦੇ ਵਿੱਚ ਔਰਤਾਂ ਨੇ ਮੇਰੀ ਪਤਨੀ ਨੂੰ ਸੰਭਾਲਿਆ ਤੇ ਉਹਨਾਂ ਦੀ ਮਦਦ ਦੇ ਨਾਲ ਮੇਰੀ ਪਤਨੀ ਨੇ ਸਮਰਾਲਾ ਰੇਲਵੇ ਸਟੇਸ਼ਨ ਤੋਂ ਪਹਿਲਾਂ ਲਲਕਲਾ ਦੇ ਕੋਲ ਚਲਦੀ ਰੇਲ ਗੱਡੀ ਵਿੱਚ ਲੜਕੇ ਨੂੰ ਜਨਮ ਦਿੱਤਾ। ਜਿਸ ਤੋਂ ਬਾਅਦ ਰੇਲ ਗੱਡੀ ਸਮਰਾਲਾ ਰੁਕੀ
ਅਤੇ ਐਂਬੂਲੈਂਸ ਦੁਆਰਾ ਸਮਰਾਲਾ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਹੁਣ ਜੱਚਾ ਤੇ ਬੱਚਾ ਠੀਕ ਹਨ। ਇਸ ਸੰਬੰਧ ਦੇ ਵਿੱਚ ਸਰਕਾਰੀ ਹਸਪਤਾਲ ਦੇ ਡਾਕਟਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਜਿਸ ਔਰਤ ਨੇ ਚਲਦੀ ਰੇਲ ਗੱਡੀ ਵਿੱਚ ਲੜਕੇ ਨੂੰ ਜਨਮ ਦਿੱਤਾ ਹੈ ਉਸ ਔਰਤ ਦਾ ਨਾਮ ਸੋਨਮ ਹੈ ਅਤੇ ਉਸਦੇ ਲੜਕੇ ਦਾ ਵਜਨ ਦੋ ਕਿਲੋ ਹੈ। ਸਮਰਾਲਾ ਸਿਵਲ ਹਸਪਤਾਲ ਦੇ ਵਿੱਚ ਉਸ ਦੀ ਦੇਖਰੇਖ ਹੋ ਰਹੀ ਹੈ। ਜੱਚਾ ਅਤੇ ਬੱਚਾ ਦੋਨੋਂ ਠੀਕ ਹਨ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ