ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ। ਇਹ ਕਥਾ ਜਰੂਰ ਸੁਣੋ ਜੀ *ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥
ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ {ਪੰਨਾ 668} ਪਦਅਰਥ: ਬੂੰਦ =ਵਰਖਾ ਦੀ ਬੂੰਦ। ਚਾਤ੍ਰਿਕ = ਪਪੀਹਾ। ਬਿਲਲ ਬਿਲਲਾਤੀ = ਤਰਲੇ ਲੈਂਦਾ। ਪ੍ਰਭ = ਹੇ ਪ੍ਰਭੂ! ਮੁਖਿ = ਮੂੰਹ ਵਿਚ।
ਨਿਮਖਾਤੀ = ਇਕ ਨਿਮਖ ਵਾਸਤੇ ਹੀ, ਅੱਖ ਝਮਕਣ ਜਿਤਨੇ ਸਮੇ ਲਈ।੧। ਰਹਿ ਨ ਸਕਉ =ਰਹਿ ਨ ਸਕਉਂ, ਮੈਂ ਰਹਿ ਨਹੀਂ ਸਕਦਾ। ਰਾਤੀ = ਰੱਤੀ ਭਰ ਸਮੇ ਲਈ ਭੀ। ਅਮਲੀ = ਨਸ਼ਈ, ਨਸ਼ੇ ਦਾ ਆਦੀ ਮਨੁੱਖ। ਮਰਿ ਜਾਈ ਹੈ– ਮਰਨ ਲੱਗਦਾ ਹੈ, ਤੜਫ਼ ਉੱਠਦਾ ਹੈ।ਰਹਾਉ। ਸਰਵਰ = ਤਾਲਾਬ, ਸਮੁੰਦਰ। ਅਤਿ ਅਗਾਹ = ਬਹੁਤ ਡੂੰਘਾ। ਮਾਤੀ = ਮਾਤ੍ਰਾ ਭਰ, ਰਤਾ ਭਰ ਭੀ। ਅਪਰੰਪਰੁ = ਪਰੇ ਤੋਂ ਪਰੇ। ਗਾਤੀ = ਗਤਿ। ਮਿਤਿ = ਮਾਪ।੨। ਰੰਗਿ ਚਲੂਲੇ = ਗੂੜ੍ਹੇ ਰੰਗ ਵਿਚ। ਰਾਤੀ = ਰੰਗੇ ਜਾਂਦੇ ਹਨ। ਪਾਤੀ = ਪਤਿ, ਇੱਜ਼ਤ।੩। ਠਾਕੁਰੁ = ਮਾਲਕ। ਭਾਤੀ = ਭਾਂਤਿ, ਵਿਓਂਤ, ਢੰਗ। ਭਗਾਤੀ = ਭਗਤਾਂ ਦੀ।੪।