ਸਰਦੀਆਂ ਦੇ ਮੌਸਮ ‘ਚ ਧੁੰਦ ਕਈ ਲੋਕਾਂ ਲਈ ਕਹਿਰ ਬਣ ਕੇ ਪੈਂਦੀ ਹੈ। ਅਜਿਹਾ ਹੀ ਇੱਕ ਕਹਿਰ ਫੌਜੀ ਅਫ਼ਸਰਾਂ ‘ਤੇ ਵੀ ਵਰਿਆ ਜਿਥੇ ਇੱਕ ਅਫ਼ਸਰ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਜਲੰਧਰ ਨੇੜੇ ਪਤਾਰਾ ਵਿੱਚ ਇੱਕ ਸੜਕ ਹਾਦਸੇ ਵਿੱਚ ਫੌਜ ਦੇ ਇੱਕ ਲੈਫਟੀਨੈਂਟ ਦੀ ਦਰਦਨਾਕ ਮੌਤ ਹੋ ਗਈ। ਉਸ ਦੇ ਨਾਲ ਗੱਡੀ ਵਿੱਚ ਮੌਜੂਦ ਇੱਕ ਫੌਜੀ ਕੈਪਟਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਸਬੰਧੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ। ਹਾਦਸੇ ‘ਚ ਜਾਨ ਗਵਾਉਣ ਵਾਲੇ
ਲੈਫਟੀਨੈਂਟ ਦੀ ਪਛਾਣ ਅਚਿਤ ਵਜੋਂ ਹੋਈ ਹੈ, ਜੋ ਮੂਲ ਰੂਪ ਤੋਂ ਹਰਿਆਣਾ ਦੇ ਹਿਸਾਰ ਦਾ ਰਹਿਣ ਵਾਲਾ ਸੀ। ਇੱਕ ਕੈਪਟਨ ਹੋਇਆ ਹਾਦਸੇ ‘ਚ ਜ਼ਖ਼ਮੀ: ਇਸ ਹਾਦਸੇ ‘ਚ ਜ਼ਖਮੀ ਹੋਏ ਫੌਜ ਦੇ ਕੈਪਟਨ ਦਾ ਨਾਂ ਯੁਵਰਾਜ ਦੱਸਿਆ ਜਾ ਰਿਹਾ ਹੈ, ਜੋ ਰਾਜਸਥਾਨ ਦੇ ਨਾਗੌਰ ਦਾ ਰਹਿਣ ਵਾਲਾ ਹੈ। ਉਨ੍ਹਾਂ ਦਾ ਜਲੰਧਰ ਦੇ ਮਿਲਟਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਫੌਜ ਦੇ ਲੈਫਟੀਨੈਂਟ ਅਚਿੱਤਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।ਤੜਕਸਾਰ ਵਾਪਰਿਆ ਸੜਕ ਹਾਦਸਾ: ਇਸ ਸਬੰਧੀ ਜਾਂਚ ਅਧਿਕਾਰੀ ਏਐਸਆਈ ਜੀਵਨ ਸਿੰਘ
ਅਨੁਸਾਰ ਇਹ ਹਾਦਸਾ ਤੜਕਸਾਰ ਸਵੇਰੇ 2.30 ਵਜੇ ਪਤਾਰਾ ਦੇ ਪਿੰਡ ਨਰੰਗਪੁਰ ਨੇੜੇ ਟੀ-ਪੁਆਇੰਟ ’ਤੇ ਵਾਪਰਿਆ। ਲੈਫਟੀਨੈਂਟ ਅਚਿਤ ਅਤੇ ਕੈਪਟਨ ਯੁਵਰਾਜ ਹਰੀਪੁਰ ਰੇਂਜ ਤੋਂ ਆਪਣੀ ਨਿੱਜੀ ਕ੍ਰੇਟਾ ਕਾਰ ਵਿੱਚ ਜਲੰਧਰ ਛਾਉਣੀ ਸਥਿਤ ਮੁੱਖ ਦਫ਼ਤਰ ਨੂੰ ਵਾਪਸ ਆ ਰਹੇ ਸਨ। ਜਦੋਂ ਉਨ੍ਹਾਂ ਦੀ ਕਾਰ ਨਾਰੰਗਪੁਰ ਨੇੜੇ ਟੀ-ਪੁਆਇੰਟ ‘ਤੇ ਪਹੁੰਚੀ ਤਾਂ ਸੰਘਣੀ ਧੁੰਦ ਕਾਰਨ ਜ਼ੀਰੋ ਵਿਜ਼ੀਬਿਲਟੀ ਹੋਣ ਕਾਰਨ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ‘ਚ ਲੈਫਟੀਨੈਂਟ ਅਚਿਤ ਅਤੇ ਯੁਵਰਾਜ ਦੋਵੇਂ ਗੰਭੀਰ ਜ਼ਖਮੀ ਹੋ ਗਏ।ਘਟਨਾ ਸਮੇਂ ਕੈਪਟਨ ਨੇ ਖੁਦ ਦਿੱਤੀ ਜਾਣਕਾਰੀ: ਇਸ
ਹਾਦਸੇ ਤੋਂ ਬਾਅਦ ਕੈਪਟਨ ਯੁਵਰਾਜ ਜ਼ਖਮੀ ਹੋ ਗਏ ਪਰ ਉਹ ਬੇਹੋਸ਼ ਨਹੀਂ ਹੋਏ। ਅਜਿਹੇ ‘ਚ ਉਨ੍ਹਾਂ ਨੇ ਖੁਦ ਹੀ ਆਪਣੇ ਅਧਿਕਾਰੀਆਂ ਨੂੰ ਹਾਦਸੇ ਦੀ ਸੂਚਨਾ ਦਿੱਤੀ। ਉਦੋਂ ਤੱਕ ਰਾਹਗੀਰਾਂ ਨੇ ਕੈਪਟਨ ਯੁਵਰਾਜ ਅਤੇ ਲੈਫਟੀਨੈਂਟ ਅਚਿਤ ਨੂੰ ਕਾਰ ‘ਚੋਂ ਕੱਢ ਕੇ ਰਾਮਾਮੰਡੀ ਦੇ ਜੌਹਲ ਹਸਪਤਾਲ ਪਹੁੰਚਾਇਆ। ਉੱਥੇ ਡਾਕਟਰਾਂ ਨੇ ਲੈਫਟੀਨੈਂਟ ਅਚਿਤ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਹਾਦਸੇ ਵਿੱਚ ਕਾਰ ਪਲਟਣ ਕਾਰਨ ਕੈਪਟਨ ਯੁਵਰਾਜ ਨੂੰ ਅੰਦਰੂਨੀ ਸੱਟਾਂ ਲੱਗੀਆਂ ਹਨ। ਇਸ ਕਾਰਨ ਉਨ੍ਹਾਂ ਦਾ ਬਿਆਨ ਵੀ ਨਹੀਂ ਲਿਆ ਜਾ ਸਕਿਆ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ