ਇਨ੍ਹੀਂ ਦਿਨੀਂ ਪੈ ਰਹੀ ਕਹਿਰ ਦੀ ਗਰਮੀ ਨੇ ਪੂਰੇ ਪੰਜਾਬ ਵਿਚ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ’ਚ ਪਿਛਲੇ ਦੋ-ਤਿੰਨ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਚੋਣ ਪ੍ਰਚਾਰ ’ਚ ਲੱਗੇ ਲੋਕਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਸਿਆਸੀ ਪਾਰਟੀਆਂ ਦੀਆਂ ਦਿਨ-ਰਾਤ ਦੀਆਂ ਰੈਲੀਆਂ ’ਤੇ ਵੀ ਗਰਮੀ ਦਾ ਅਸਰ ਪੈਣਾ ਸ਼ੁਰੂ ਹੋ ਗਿਆ ਹੈ ਅਤੇ ਰੈਲੀਆਂ ’ਚ ਲੋਕਾਂ ਦੀ ਗਿਣਤੀ ਬਹੁਤ ਘੱਟ ਹੈ। ਜੇਕਰ ਪਿਛਲੇ ਸਾਲਾਂ ’ਤੇ ਨਜ਼ਰ ਮਾਰੀਏ ਤਾਂ ਮਈ ਦੇ ਮਹੀਨੇ ਏਨੀ ਭਿਆਨਕ ਗਰਮੀ ਨਹੀਂ ਪਈ। ਜੋ ਇਸ ਸਮੇਂ ਗਰਮੀ ਪੈ ਰਹੀ
ਹੈ, ਉਹ ਆਮ ਤੌਰ ’ਤੇ ਜੂਨ-ਜੁਲਾਈ ਦੇ ਮਹੀਨਿਆਂ ਵਿੱਚ ਹੁੰਦੀ ਹੈ। ਜਿਸ ਤਰ੍ਹਾਂ ਮੌਸਮ ਵਿਭਾਗ ਵਾਰ-ਵਾਰ ਗਰਮੀ ਸਬੰਧੀ ਚਿਤਾਵਨੀਆਂ ਜਾਂ ਅਲਰਟ ਜਾਰੀ ਕਰ ਰਿਹਾ ਹੈ, ਉਸ ਤੋਂ ਲੱਗਦਾ ਹੈ ਕਿ ਇਸ ਵਾਰ ਗਰਮੀ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ ਅੱਤ ਦੀ ਗਰਮੀ ਕਾਰਨ ਬੱਚਿਆਂ ਦੇ ਹੋ ਰਹੇ ਨੁਕਸਾਨ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ 1 ਤੋਂ 30 ਜੂਨ ਤੱਕ ਜਨਤਕ ਛੁੱਟੀਆਂ ਦਾ ਐਲਾਨ ਕੀਤਾ ਹੈ ਪਰ ਜਿਸ ਤਰ੍ਹਾਂ ਦੀ ਗਰਮੀ ਪੈ ਰਹੀ ਹੈ, ਉਸ ਨੂੰ ਦੇਖਦੇ ਹੋਏ ਸਰਕਾਰ ਅਤੇ ਪ੍ਰਸ਼ਾਸਨ ਨੇ
ਛੁੱਟੀਆਂ ਵਧਾਉਣ ਦਾ ਫੈਸਲਾ ਕਰ ਸਕਦਾ ਹੈ।ਇਸ ਸਮੇਂ ਪੈ ਰਹੀ ਗਰਮੀ ਤੋਂ ਲੋਕ ਇੰਨੇ ਪ੍ਰੇਸ਼ਾਨ ਹਨ ਕਿ ਸ਼ਹਿਰ ਦੀਆਂ ਮੁੱਖ ਸੜਕਾਂ ਲਾਇਬ੍ਰੇਰੀ ਰੋਡ, ਹਨੂੰਮਾਨ ਚੌਕ, ਤਿੱਬੜੀ ਰੋਡ, ਦੋਰਾਂਗਲਾ ਰੋਡ, ਜੇਲ ਰੋਡ ’ਤੇ ਸੁੰਨਸਾਨ ਹੀ ਰਹੀ। ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਲੋਕ ਆਪਣੇ ਬੱਚਿਆਂ ਦੀ ਸਿਹਤ ਨੂੰ ਲੈ ਕੇ ਚਿੰਤਤ ਹਨ। ਜੇਕਰ ਇਹੀ ਹਾਲਾਤ ਰਹੇ ਤਾਂ ਜੂਨ ਅਤੇ ਜੁਲਾਈ ਵਿਚ ਗਰਮੀ ਸਾਰੇ ਰਿਕਾਰਡ ਤੋੜ ਦੇਵੇਗੀ। ਸ਼ਨੀਵਾਰ ਸਵੇਰੇ ਤਾਪਮਾਨ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ