ਚੱਕਰਵਾਤੀ ਤੂਫ਼ਾਨ ਬਿਪਰਜਾਏ ਤਬਾਹੀ ਮਚਾਉਣ ਲਈ ਤਿਆਰ ਹੈ। ਹੁਣ ਇਹ ਬਹੁਤ ਜਲਦ ਭਾਰਤ ‘ਚ ਵੀ ਦਸਤਕ ਦੇ ਸਕਦਾ ਹੈ। ਬਿਪਰਜੋਏ ਨੂੰ ਲੈ ਕੇ ਕਈ ਜ਼ਿਲ੍ਹਿਆ ‘ਚ ਹਾਈ ਅਲਰਟ ਵੀ ਜਾਰੀ ਕੀਤਾ ਹੋਇਆ ਹੈ। ਖ਼ਾਸ ਤੌਰ ‘ਤੇ ਜੇਕਰ ਗੁਜਰਾਤ ਦੀ ਗੱਲ ਕੀਤੀ ਜਾਵੇ ਤਾਂ ਉਥੇ ਡਰ ਦਾ ਮਾਹੌਲ ਕੁਝ ਜ਼ਿਆਦਾ ਹੀ ਬਣਿਆ ਹੋਇਆ ਹੈ
ਜਿਸ ਦੇ ਚੱਲਦੇ ਧਾਰਾ-144 ਵੀ ਲਾਗੂ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਸਕੂਲਾਂ ਕਾਲਜਾਂ, ਮੰਦਰਾਂ, ਦਫਤਰਾਂ ‘ਚ ਧਾਰਾ-144 ਲਗਾ ਦਿੱਤੀ ਗਈ ਹੈ। ਚਾਰ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਮਨਾਹੀ ਹੈ, ਕਿਉਂਕਿ ਬਿਪਰਜੋਏ ਤੂਫਾਨ ਦੀ ਰਫ਼ਤਾਰ ਦਿਨ-ਬ-ਦਿਨ ਵਧਦੀ ਜਾ ਰਹੀ ਹੈ। ਇਸ ਨਾਲ ਨਜਿੱਠਣ ਲਈ ਸਰਕਾਰਾਂ ਅਤੇ ਉੱਚ ਅਧਿਕਾਰੀਆਂ ਵਲੋਂ ਬੈਠਕਾਂ ਵੀ ਕੀਤੀਆਂ ਜਾ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਐਂਡ. ਡੀ. ਆਰ. ਐੱਫ. ਦੀਆਂ ਟੀਮਾਂ ਵੀ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਤਾਂ ਜੇ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਉਸ ਤੋਂ ਸਮੇਂ ਸਿਰ ਨਜਿੱਠਿਆ ਜਾ ਸਕੇ।
ਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਬਚਾਅ ਦਲ ‘ਬਿਪਾਰਜਾਏ’ ਤੂਫ਼ਾਨ ਦੇ ਰਾਹ ਵਿਚ ਸੰਵੇਦਨਸ਼ੀਲ ਥਾਵਾਂ ਵਿਚ ਰਹਿਣ ਵਾਲੇ ਲੋਕਾਂ ਦੀ ਸੁਰੱਖਿਅਤ ਨਿਕਾਸੀ ਯਕੀਨੀ ਬਣਾ ਰਹੇ ਹਨ। ਇਹ ਤੂਫ਼ਾਨ ਵੀਰਵਾਰ ਨੂੰ ਗੁਜਰਾਤ ਦੇ ਕੱਛ ਖੇਤਰ ਵਿਚ ਦਸਤਕ ਦੇ ਸਕਦਾ ਹੈ। ਪ੍ਰਧਾਨ ਮੰਤਰੀ ਨੇ ਤੂਫ਼ਾਨ ਨਾਲ ਪੈਦਾ ਹੋਈ ਸਥਿਤੀ ਤੋਂ ਨਜਿੱਠਣ ਲਈ ਕੇਂਦਰ ਤੇ ਗੁਜਰਾਤ ਸਰਕਾਰ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਇੱਥੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਤੂਫ਼ਾਨ ਨਾਲ ਪਾਕਿਸਤਾਨ ‘ਤੇ ਵੀ ਅਸਰ ਪੈਣ ਦਾ ਖ਼ਦਸ਼ਾ ਹੈ।
ਮੀਟਿੰਗ ਤੋਂ ਬਾਅਦ PM ਮੋਦੀ ਨੇ ਟਵੀਟ ਕੀਤਾ, “ਸਾਡੀ ਟੀਮ ਸੰਵੇਦਨਸ਼ੀਲ ਖੇਤਰਾਂ ਤੋਂ ਲੋਕਾਂ ਦੀ ਸੁਰੱਖਿਅਤ ਨਿਕਾਸੀ ਤੇ ਜ਼ਰੂਰੀ ਸੇਵਾਵਾਂ ਦਾ ਰੱਖ-ਰਖਾਅ ਯਕੀਨੀ ਬਣਾ ਰਹੀ ਹੈ। ਸਾਰੀਆਂ ਦੀ ਸੁਰੱਖਿਆ ਤੇ ਕਲਿਆਣ ਲਈ ਪ੍ਰਾਰਥਨਾ।” ਪ੍ਰਧਾਨ ਮੰਤਰੀ ਦਫ਼ਤਰ ਦੇ ਇਕ ਬਿਆ ਵਿਚ ਕਿਹਾ ਗਿਆ ਹੈ ਕਿ ਮੋਦੀ ਨੇ ਸੀਨੀਅਰ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਨਿਰਦੇਸ਼ ਦਿੱਤਾ ਕਿ ਸੰਵੇਦਨਸ਼ੀਲ ਥਾਵਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਸੁਰੱਖਿਅਤ ਰੂਪ ਵਿਚ ਕੱਢਿਆ ਜਾਵੇ।
ਮੋਦੀ ਨੇ ਬਿਜਲੀ, ਦੂਰਸੰਚਾਰ, ਸਿਹਤ ਤੇ ਪੀਣ ਵਾਲੇ ਪਾਣੀ ਜਿਹੀਆਂ ਜ਼ਰੂਰੀ ਸੇਵਾਵਾਂ ਦੇ ਰੱਖ ਰਖਾਅ ਨੂੰ ਯਕੀਨੀ ਬਣਾਉਣ ਤੇ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਸਥਿਤੀ ਵਿਚ ਉਨ੍ਹਾਂ ਨੂੰ ਤੁਰੰਤ ਬਹਾਲ ਕਰਨ ਦਾ ਵੀ ਨਿਰਦੇਸ਼ ਦਿੱਤਾ। ਪ੍ਰਧਾਨ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤਾ ਕੀ ਜਾਨਵਰਾਂ ਦੀ ਸੁਰੱਖਿਆ ਯਕੀਨੀ ਕੀਤੀ ਜਾਣੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਹਫ਼ਤੇ ਵਿਚ ਸੱਤੋ ਦਿਨ 24 ਘੰਟੇ ਚੱਲਣ ਵਾਲੇ ਕੰਟਰੋਲ ਰੂਮ ਸਥਾਪਤ ਕਰਨ ਦਾ ਹੁਕਮ ਦਿੱਤਾ