ਦਿਹਾਤੀ ਦੇ ਥਾਣਾ ਮਕਸੂਦਾਂ ਅਧੀਨ ਆਉਂਦੇ ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜ ਮਾਰਗ ’ਤੇ ਸਥਿਤ ਪਿੰਡ ਬਿਧੀਪੁਰ ’ਚ ਸਥਿਤ ਸ਼ਰਮਾ ਹਸਪਤਾਲ ਵਿਖੇ 2 ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਸਟਾਫ਼ ਨੂੰ ਡਰਾ ਧਮਕਾ ਕੇ 18 ਤੋਂ 20 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫਰਾਰ ਹੋਣ ਦੀ ਸੂਚਨਾ ਹੈ। ਇਹ ਦੋਵੇਂ ਚੋਰ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋ ਗਏ। ਇਸ ਸਬੰਧੀ ਸ਼ਰਮਾ ਹਸਪਤਾਲ ਦੇ ਮਾਲਕ ਡਾਕਟਰ ਅਜੇ ਕੁਮਾਰ ਸ਼ਰਮਾ
ਪੁੱਤਰ ਜਗਦੀਸ਼ ਰਾਮ ਸ਼ਰਮਾ ਵਾਸੀ ਬਿਧੀਪੁਰ ਨੇ ਦੱਸਿਆ ਕਿ ਉਹ ਕਿਸੇ ਕੰਮ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਗਏ ਹੋਏ ਸਨ। ਉਨ੍ਹਾਂ ਨੂੰ ਹਸਪਤਾਲ ਵਿਚੋਂ ਸਟਾਫ਼ ਮੈਂਬਰ ਦਾ ਫੋਨ ਆਇਆ ਤਾਂ ਇਸ ਘਟਨਾ ਦੀ ਜਾਣਕਾਰੀ ਮਿਲੀ ਉਨ੍ਹਾਂ ਨੇ ਤਰੁੰਤ ਇਸ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ। ਡਾਕਟਰ ਅਜੇ ਕੁਮਾਰ ਦੇ ਕਹਿਣ ਮੁਤਾਬਕ ਇਹ ਦੋਨੋਂ ਨੌਜਵਾਨ ਪਿੰਡ ਬਿਦੀਪੁਰ ਦੇ ਹੀ ਵਸਨੀਕ ਹਨ ਜੋ ਕਿ ਨਸ਼ੇ ਦੇ ਆਦੀ ਹਨ।
ਉਨਾਂ ਨੇ ਕਿਹਾ ਕਿ ਇਹਨਾਂ ਦੋਨਾਂ ਨੌਜਵਾਨਾਂ ਵਿਚੋਂ ਇਕ ਨੌਜਵਾਨ ਹਸਪਤਾਲ ਦੀ ਰੀਸੈਪਸ਼ਨ ਦੇ ਦਰਵਾਜ਼ੇ ਕੋਲ ਧਿਆਨ ਰੱਖਣ ਲਈ ਖੜ੍ਹ ਗਿਆ ਅਤੇ ਦੂਜੇ ਨੇ ਰੀਸੈਪਸ਼ਨ ਦੇ ਕਾਂਊਟਰ ਦੇ ਗੱਲੇ ਨਕਦੀ ਕੱਢ ਕੇ ਫਰਾਰ ਹੋ ਗਏ। ਉਨਾਂ ਕਿਹਾ ਕਿ ਇਹਨਾਂ ਦੋਵਾਂ ਨੌਜਵਾਨਾਂ ਨੇ ਪਹਿਲਾਂ ਵੀ ਇਕ ਵਾਰ ਹਸਪਤਾਲ ਵਿਚ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮਕਸੂਦਾਂ ਦੇ ਐੱਸ. ਐੱਚ. ਓ. ਇੰਸਪੈਕਟਰ ਸਿਕੰਦਰ ਸਿੰਘ ਨੇ ਦੱਸਿਆ ਕਿ
ਉਹ ਇਸ ਵਾਰਦਾਤ ਦੀ ਸੂਚਨਾ ਮਿਲੀ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਹੋਏ ਉਨ੍ਹਾਂ ਨੌਜਵਾਨਾਂ ਦੀ ਭਾਲ ਵਿਚ ਪੁਲਸ ਆਸ ਪਾਸ ਦੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ। ਬਹੁਤ ਜਲਦ ਇਹਨਾਂ ਨੌਜਵਾਨਾਂ ਨੂੰ ਕਾਬੂ ਕਰ ਜੇਲ੍ਹ ਯਾਤਰਾ ਕਰਵਾਈ ਜਾਵੇਗੀ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ
ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ,ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ