ਬਠਿੰਡਾ ਪੁਲਿਸ ਨੂੰ ਹੁਣ ਅਜੀਬ ਕੇਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਵਿਚ ਇਕ ਕੁੱਕੜ ਪੁਲਿਸ ਦੀ ਕੇਸ ਪ੍ਰਾਪਰਟੀ ਬਣ ਗਿਆ ਹੈ। ਕੇਸ ਦੇ ਫੈਸਲੇ ਤਕ ਹੁਣ ਪੁਲਿਸ ਦੀ ਉਕਤ ਕੁੱਕੜ ’ਤੇ ਨਜ਼ਰ। ਹੋਇਆ ਇਸ ਤਰ੍ਹਾਂ ਕਿ ਪੁਲਿਸ ਨੇ ਕੁੱਕੜਾਂ ਦੀ ਲੜਾਈ ਕਰਵਾਉਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਕਾਬੂ ਕਰਕੇ ਇਕ ਕੁੱਕੜ ਤੇ 11 ਟਰਾਫੀਆਂ ਬਰਾਮਦ ਕੀਤੀਆਂ ਸਨ। ਹੁਣ ਉਕਤ ਕੁੱਕੜ ਅਤੇ ਟਰਾਫ਼ੀਆਂ
ਪੁਲਿਸ ਦੀ ਕੇਸ ਪ੍ਰਾਪਰਟੀ ਬਣ ਗਿਆ ਹੈ। ਚੱਲਦੇ ਕੇਸ ਦੌਰਾਨ ਗਵਾਹੀ ਮੌਕੇ ਪੁਲਿਸ ਨੂੰ ਉਕਤ ਕੁੱਕੜ ਅਦਾਲਤ ਵਿਚ ਪੇਸ਼ ਕਰਨਾ ਪਵੇਗਾ। ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਇਸ ਲੜਾਈ ਦਾ ਆਯੋਜਨ ਕਰਨ ਵਾਲੇ ਤਿੰਨ ਵਿਅਕਤੀਆ ਖਿਲਾਫ ਕੇਸ ਦਰਜ ਕਰਕੇ ਇਕ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦ ਕਿ ਦੋ ਵਿਅਕਤੀਆ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ।ਇਸ ਕਾਰਵਾਈ ਦੌਰਾਨ ਪੁਲਿਸ ਨੇ ਇਕ ਕੁੱਕੜ ਅਤੇ ਇਨਾਮ ਦੇਣ ਲਈ ਰੱਖੀਆਂ ਗਈਆਂ 11 ਟਰਾਫੀਆਂ ਬਰਾਮਦ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਉਕਤ ਵਿਅਕਤੀਆ ਨੇ ਕੁੱਕੜਾਂ ਦੀ
ਲੜਾਈ ਕਰਵਾਉਣ ਦਾ ਟੂਰਨਾਮੈਂਟ ਰੱਖਿਆ ਹੋਇਆ ਸੀ ਤੇ ਜੇਤੂ ਰਹਿਣ ਵਾਲੇ ਕੁੱਕੜ ਦੇ ਮਾਲਕ ਨੂੰ ਇਨਾਮ ਦੇਣ ਦੀ ਘੋਸ਼ਣਾ ਵੀ ਕੀਤੀ ਹੋਈ ਸੀ। ਜਦੋ ਕਿ ਸਰਕਾਰ ਵੱਲੋਂ ਪਸ਼ੂ ,ਪੰਛੀਆ ਅਤੇ ਜਾਨਵਰਾਂ ਦੀ ਲੜਾਈ ਕਰਵਾਉਣ ਵਾਲੀਆਂ ਪ੍ਰਤੀਯੋਗਿਤਾਵਾਂ ਤੇ ਪਾਬੰਦੀ ਲਗਾ ਰੱਖੀ ਹੈ। ਇਸ ਤਰ੍ਹਾਂ ਦੇ ਟੂਰਨਾਮੈਂਟ ਕਰਵਾਉਣ ਵਾਲੇ ਵਿਅਕਤੀਆ ਖਿਲਾਫ ਬੇਜਵਾਨ ਪੰਛੀਆਂ ਅਤੇ ਜਾਨਵਰਾਂ ਤੇ ਅੱਤਿਆਚਾਰ ਕਰਨ ਦੇ ਦੋਸ਼ਾਂ ਹੇਠ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹੋਏ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ