ਦਸਮੇਸ਼ ਪਿਤਾ ਜੀ ਨੇ ਦਿੱਤਾ ਇਹ ਵਰ

ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ) ।੨।

ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ {ਪੰਨਾ 649}ਪਦਅਰਥ: ਮਨਿ ਚਿਤਿ = ਮਨ ਨਾਲ ਤੇ ਚਿਤ ਨਾਲ, ਮਨੋਂ ਚਿਤੋਂ ਪੂਰੀ ਖਿੱਚ ਨਾਲ।ਅਰਥ: ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ।

ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥ {ਪੰਨਾ 649}
ਪਦਅਰਥ: ਮਸਤਕਿ = ਮੱਥੇ ਤੇ। ਗੁਣੀ = ਗੁਣਾਂ ਵਾਲਾ ਪ੍ਰਭੂ। ਨਾਮਿ = ਨਾਮ ਵਿਚ।
ਅਰਥ: (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ। ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ।੧੭।

Leave a Reply

Your email address will not be published. Required fields are marked *