ਖ਼ਬਰ ਵਾਲੀ ਵੀਡੀਓ ਨੂੰ ਹੇਠਾਂ ਜਾਂ ਦੇਖੋ ਸੱਤ ਸ੍ਰੀ ਅਕਾਲ ਕਿਸਾਨ ਅੰਦੋਲਨ ਦਾ ਐਤਵਾਰ ਯਾਨੀ ਕਿ ਅੱਜ ਛੇਵਾਂ ਦਿਨ ਹੈ। ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ । ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਚੌਥੇ ਗੇੜ ਦੀ ਮੀਟੰਗ ਵੀ ਹੋਣੀ ਹੈ। ਇਹ ਸ਼ਾਮ ਸ਼ਾਮ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸੇ ਵਿਚਾਲੇ ਪੰਜਾਬ ਵਿੱਚ ਇੰਟਰਨੈੱਟ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇੰਟਰਨੈੱਟ ਸੇਵਾਵਾਂ ‘ਤੇ ਪਾਬੰਦੀ ਵਧਾ ਦਿੱਤੀ ਗਈ ਹੈ।
ਦਰਅਸਲ, ਪੰਜਾਬ ਵਿੱਚ ਹਰਿਆਣਾ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਹ ਪਾਬੰਦੀ 24 ਫਰਵਰੀ ਤੱਕ ਵਧਾ ਦਿੱਤੀ ਗਈ ਹੈ। ਸੂਬੇ ਦੇ 7 ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ।ਦੱਸ ਦੇਈਏ ਕਿ ਇੰਟਰਨੈੱਟ ਸੇਵਾਵਾਂ ਠੱਪ ਹੋਣ ਵਾਲੇ 7 ਜ਼ਿਲ੍ਹਿਆਂ ਵਿੱਚ ਪਟਿਆਲਾ, ਮੋਹਾਲੀ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਸੰਗਰੂਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਕੁਝ ਇਲਾਕੇ ਸ਼ਾਮਲ ਹਨ। ਕਿਸਾਨ ਅੰਦੋਲਨ ਲਈ ਸੈਂਕੜੇ ਟ੍ਰੈਕਟਰਾਂ ਦਾ ਆ ਗਿਆ ਹੜ੍ਹ, ਬੈਰੀਕੇਡ ਤੋੜਨ ਲਈ ਹੇਡਰਾ ਕ੍ਰੇਨ ਵੀ ਲੈ ਆਏ ਕਿਸਾਨ ਜਿਵੇਂ ਤੁਹਾਨੂੰ ਪਤਾ ਹਰ ਰੋਜ਼ ਪੰਜਾਬ ਦੇ ਵਿੱਚ ਦੇਸ਼ ਵਿਦੇਸ਼ ਵਿੱਚ ਕੋਈ ਨਾ ਕੋਈ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਹਰ ਰੋਜ਼ ਨਵੀਆਂ ਹੀ ਵੀਡੀਓ ਵਾਇਰਲ ਹੁੰਦੀਆਂ ਹਨ ਨਵੀਆਂ ਇਹ ਖ਼ਬਰਾਂ ਵਾਇਰਲ ਹੁੰਦੀਆਂ ਹਨ ਉਸ ਤਰ੍ਹਾਂ ਅੱਜ ਫਿਰ ਤੁਹਾਡੀ ਵਾਇਰਲ ਖ਼ਬਰ ਨਵੀਂ ਖ਼ਬਰ ਲੈ ਕੇ ਹਾਜ਼ਰ ਹਾਂ ਤਾਂ
ਹਰਿਆਣਾ ਪੁਲਿਸ ਨੇ ਇਸ ਪੋਕਲੇਨ ਮਸ਼ੀਨ ਨੂੰ ਜ਼ਬਤ ਕਰਨ ਲਈ ਪੰਜਾਬ ਪੁਲਿਸ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਦਾ ਨੋਟਿਸ ਲੈਂਦਿਆਂ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਸੁਰੱਖਿਆ ਵਿਵਸਥਾ ਨੂੰ ਵਿਗਾੜਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।
Farmers Protest 2.0: MSP ਦੀ ਗਰੰਟੀ ਨਾ ਮਿਲਣ ਤੋਂ ਨਾਰਾਜ਼ ਕਿਸਾਨ ਅੱਜ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰਨਗੇ। ਇਸ ਦੌਰਾਨ ਅੰਦੋਲਨਕਾਰੀ ਕਿਸਾਨ ਸ਼ੰਭੂ ਬਾਰਡਰ ’ਤੇ ਪ੍ਰਸ਼ਾਸਨ ਵੱਲੋਂ ਬਣਾਈਆਂ ਗਈਆਂ ਸੀਮਿੰਟ ਦੀਆਂ ਕੰਧਾਂ ਨੂੰ ਤੋੜਨ ਲਈ ਕਈ ਪੋਕਲੇਨ ਮਸ਼ੀਨਾਂ ਲੈ ਕੇ ਆਏ ਹਨ। ਇਨ੍ਹਾਂ ਮਸ਼ੀਨਾਂ ਨਾਲ ਕਿਸਾਨ ਕੰਧ ਤੋੜ ਕੇ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰਨਗੇ।
ਹਰਿਆਣਾ ਦੇ ਡੀਜੀਪੀ ਦਾ ਪੰਜਾਬ ਦੇ ਡੀਜੀਪੀ ਨੂੰ ਪੱਤਰ
ਜਦਕਿ ਹਰਿਆਣਾ ਪੁਲਿਸ ਨੇ ਇਸ ਪੋਕਲੇਨ ਮਸ਼ੀਨ ਨੂੰ ਜ਼ਬਤ ਕਰਨ ਲਈ ਪੰਜਾਬ ਪੁਲਿਸ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਦਾ ਨੋਟਿਸ ਲੈਂਦਿਆਂ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਸੁਰੱਖਿਆ ਵਿਵਸਥਾ ਨੂੰ ਵਿਗਾੜਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਹਰਿਆਣਾ ਦੀ ਅੰਬਾਲਾ ਪੁਲੀਸ ਨੇ ਪੋਕਲੇਨ ਮਸ਼ੀਨਾਂ ਲਿਆਉਣ ਵਾਲੇ ਅਣਪਛਾਤੇ ਵਾਹਨ ਚਾਲਕਾਂ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਹੈ।
ਸਬਰ ਨਾਲ ਹੀ ਨਿਕਲੇਗਾ ਹੱਲ : ਖੇਤੀਬਾੜੀ ਮੰਤਰੀ
ਕਿਸਾਨਾਂ ਦੇ ਵਿਰੋਧ ‘ਤੇ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ, ‘ਮੈਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਾਂਗਾ ਕਿ ਸਾਨੂੰ ਗੱਲਬਾਤ ਤੋਂ ਹੱਲ ਤੱਕ ਲੈ ਕੇ ਜਾਣਾ ਹੋਵੇਗਾ, ਇਸ ‘ਚ ਸਾਨੂੰ ਸ਼ਾਂਤੀ ਅਤੇ ਗੱਲਬਾਤ ਜਾਰੀ ਰੱਖ ਕੇ ਅੱਗੇ ਵਧਣਾ ਚਾਹੀਦਾ ਹੈ। ਦੇਸ਼ ਦੇ ਲੋਕ ਅਤੇ ਅਸੀਂ ਸਾਰੇ ਸ਼ਾਂਤੀ ਚਾਹੁੰਦੇ ਹਾਂ। ਆਓ ਅਸੀਂ ਸਾਰੇ ਇਕੱਠੇ ਹੋ ਕੇ ਹੱਲ ਲੱਭੀਏ ਅਤੇ ਅਜਿਹੇ ਮੁੱਦਿਆਂ ‘ਤੇ ਗੰਭੀਰਤਾ ਨਾਲ ਸੋਚੀਏ… ਅਸੀਂ ਕੁਝ ਪ੍ਰਸਤਾਵਾਂ ‘ਤੇ ਚਰਚਾ ਕੀਤੀ ਪਰ ਉਹ ਉਸ ਪ੍ਰਸਤਾਵ ਨਾਲ ਸਹਿਮਤ ਨਹੀਂ ਹੋਏ। ਸਾਡੀਆਂ ਗੱਲਬਾਤ ਅਤੇ ਗੱਲਬਾਤ ਜਾਰੀ ਰਹਿਣੀ ਚਾਹੀਦੀ ਹੈ…ਅਸੀਂ ਚੰਗਾ ਕਰਨਾ ਚਾਹੁੰਦੇ ਹਾਂ, ਇਸ ਲਈ ਸਿਰਫ਼ ਗੱਲਬਾਤ ਦਾ ਸੁਝਾਅ ਹੈ। ਮੈਂ ਸਾਰਿਆਂ ਨੂੰ ਧੀਰਜ ਰੱਖਣ, ਗੱਲਬਾਤ ਜਾਰੀ ਰੱਖਣ ਅਤੇ ਕੋਈ ਹੱਲ ਕੱਢਣ ਦੀ ਅਪੀਲ ਕਰਾਂਗਾ।