ਥਾਣਾ ਠੁੱਲੀਵਾਲ ਅਧੀਨ ਪੈਂਦੇ ਪਿੰਡ ਗੁਰਮ ਵਿਖੇ ਇਕ ਵਿਆਹੁਤਾ ਵੱਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਬਲਦੇਵ ਸਿੰਘ ਮਾਨ ਨੇ ਦੱਸਿਆ ਕਿ ਪਰਮਿੰਦਰ ਕੌਰ ਪਤਨੀ ਜਗਦੇਵ ਸਿੰਘ ਵਾਸੀ ਸੁਹਾਬਣਾ, ਜ਼ਿਲ੍ਹਾ ਲੁਧਿਆਣਾ ਨੇ ਬਿਆਨ ਦਰਜ ਕਰਵਾਏ ਹਨ ਕਿ ਮੇਰੀ ਧੀ ਅਰਸ਼ਦੀਪ ਕੌਰ ਦਾ ਵਿਆਹ 6 ਅਕਤੂਬਰ, 2019 ਨੂੰ ਗੁਰਜੰਟ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਗੁਰਮ
ਜ਼ਿਲ੍ਹਾ ਬਰਨਾਲਾ ਨਾਲ ਹੋਇਆ ਸੀ। ਧੀ ਅਰਸ਼ਦੀਪ ਕੌਰ ਦਾ ਸਹੁਰਾ ਪਰਿਵਾਰ ਉਸ ਨੂੰ ਕਥਿਤ ਤੌਰ ’ਤੇ ਦਾਜ ਲਈ ਤੰਗ-ਪਰੇਸ਼ਾਨ ਕਰਦਾ ਸੀ। ਅਰਸ਼ਦੀਪ ਕੌਰ ਅਤੇ ਗੁਰਜੰਟ ਸਿੰਘ ਦੀ ਢਾਈ ਸਾਲ ਦੀ ਧੀ ਅਸਮੀਤ ਕੌਰ ਹੈ। ਪਹਿਲਾਂ ਵੀ ਦੋਹਾਂ ਦਾ ਕਲੇਸ਼ ਚੱਲ ਰਿਹਾ ਸੀ, ਜਿਸ ਦਾ ਪੂਰਾ ਮਾਮਲਾ ਵੂਮੈੱਨ ਸੈੱਲ ’ਚ ਜਾਣ ਤੋਂ ਬਾਅਦ ਰਾਜ਼ੀਨਾਮਾ ਹੋ ਕੇ ਅਰਸ਼ਦੀਪ ਕੌਰ ਆਪਣੇ ਸਹੁਰੇ ਘਰ ਗੁਰਮ ਚਲੀ ਗਈ ਸੀ। ਉਸਦਾ ਸਹੁਰਾ ਪਰਿਵਾਰ ਅਰਸ਼ਦੀਪ ਕੌਰ ਨੂੰ ਤੰਗ-ਪਰੇਸ਼ਾਨ ਕਰਦਾ ਸੀ
ਅਤੇ ਦਾਜ ਦੀ ਮੰਗ ਕਰਦਾ ਸੀ, ਜਿਸ ਤੋਂ ਦੁਖੀ ਹੋ ਕੇ ਉਸਨੇ ਫ਼ਾਹਾ ਲਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਐੱਸ. ਐੱਚ. ਓ. ਬਲਦੇਵ ਮਾਨ ਨੇ ਦੱਸਿਆ ਕਿ ਪਰਮਿੰਦਰ ਕੌਰ ਦੇ ਬਿਆਨਾਂ ’ਤੇ ਧੀ ਦੇ ਪਤੀ ਗੁਰਜੰਟ ਸਿੰਘ, ਸਹੁਰਾ ਮੇਜਰ ਸਿੰਘ ਅਤੇ ਸੱਸ ਮਨਜੀਤ ਕੌਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਅਰਸ਼ਦੀਪ ਕੌਰ ਦੇ ਸਹੁਰਾ ਮੇਜਰ ਸਿੰਘ ਵਾਸੀ ਗੁਰਮ ਨੇ ਦੱਸਿਆ ਕਿ 20.12.2023 ਨੂੰ ਗੁਆਂਢ ’ਚ ਭੋਗ ਸੀ।
ਘਰ ’ਚ ਰੰਗ ਵਾਲੇ ਕਾਮੇ ਕੰਮ ਕਰ ਰਹੇ ਸਨ। ਜਦੋਂ 2.30 ਵਜੇ ਦੁਪਹਿਰ ਘਰ ਆਏ ਤਾਂ ਅਰਸ਼ਦੀਪ ਕਮਰੇ ’ਚ ਸੀ ਤੇ ਗੁਰਜੰਟ ਸਿੰਘ ਬਾਹਰ ਕੰਮ ਕਰ ਰਿਹਾ ਸੀ। ਜਦੋਂ ਕਮਰਾ ਖੋਲ੍ਹ ਕੇ ਦੇਖਿਆ ਤਾਂ ਉਸਨੇ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਸੀ। ਇਸ ਦਾ ਪਤਾ ਲੱਗਦਿਆਂ ਹੀ ਅਸੀਂ ਪਿੰਡ ਦੀ ਪੰਚਾਇਤ ਅਤੇ ਪਤਵੰਤਿਆਂ ਨੂੰ ਬੁਲਾਇਆ। ਉਨ੍ਹਾਂ ਕਿਹਾ ਕਿ ਸਾਡੇ ’ਤੇ ਲਾਏ ਜਾ ਰਹੇ ਦਾਜ ਦੇ ਦੋਸ਼ਾਂ ’ਚ ਕੋਈ ਸੱਚਾਈ ਨਹੀਂ। ਉਨ੍ਹਾਂ ਕਿਹਾ ਕਿ ਅਸੀਂ ਪੇਕੇ ਪਰਿਵਾਰ ਨਾਲ ਹਰ ਗੱਲ ਕਰਨ ਨੂੰ ਤਿਆਰ ਹਾਂ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ