ਧੀ ਦੀ ਟੀਚਰ ਨੇ ਦੋਸਤੀ ਨਾ ਕੀਤੀ ਤਾਂ ਪਿਓ ਨੇ ਸਕੂਲ ‘ਚ ਸੁੱਟਿਆ ਬੰਬ, ਆਹ ਵੇਖੋ ਕਰਤੂਤ ਬੰਦੇ ਦੀ

ਨਿੱਜੀ ਸਕੂਲ ’ਚ ਧਮਕੀ ਭਰੇ ਖ਼ਤ ਤੇ ਨਕਲੀ ਬੰਬ ਸੁੱਟਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ’ਚ ਸਾਹਮਣੇ ਆਇਆ ਹੈ ਕਿ ਦਰਜੀ ਦਾ ਕੰਮ ਕਰਨ ਵਾਲਾ ਵਿਅਕਤੀ ਸਕੂਲ ਦੀ ਅਧਿਆਪਕਾ ਨਾਲ ਦੋਸਤੀ ਕਰਨਾ ਚਾਹੁੰਦਾ ਸੀ ਪਰ ਅੱਗੋਂ ਅਧਿਆਪਕਾ ਨੇ ਇਨਕਾਰ ਕਰ ਦਿੱਤਾ। ਇਸੇ ਗੱਲ ਤੋਂ ਭੜਕੇ ਵਿਅਕਤੀ ਨੇ ਸਕੂਲ ’ਚ ਖ਼ਾਲਿਸਤਾਨ ਦੇ ਨਾਂ ’ਤੇ ਧਮਕੀ ਭਰਿਆ ਖ਼ਤ ਸੁੱਟ ਦਿੱਤਾ। ਇੱਥੇ ਹੀ ਬੱਸ ਨਹੀਂ ਇਕ ਨਕਲੀ ਬੰਬ ਬਣਾ ਕੇ

ਸਕੂਲ ਦੇ ਮੈਦਾਨ ’ਚ ਰੱਖ ਦਿੱਤਾ।ਇਸ ਦੀ ਪੁਸ਼ਟੀ ਕਰਦਿਆਂ ਐੱਸਪੀ ਮੁਹੰਮਦ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਜਗਮੀਤ ਸਿੰਘ ਵਾਸੀ ਆਨੰਦ ਨਗਰ ਐਕਸਟੈਂਸ਼ਨ ਪਟਿਆਲਾ ਵਜੋਂ ਹੋਈ ਹੈ। ਉਸ ਖ਼ਿਲਾਫ਼ ਥਾਣਾ ਤ੍ਰਿਪੜੀ ਵਿਖੇ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਜਾਣਕਾਰੀ ਮੁਤਾਬਕ ਅਗਸਤ ਮਹੀਨੇ ਨਿੱਜੀ ਸਕੂਲ ’ਚ ਅਣਪਛਾਤੇ ਵਿਅਕਤੀ ਵੱਲੋਂ ਭੇਜਿਆ ਗਿਆ ਧਮਕੀ ਭਰਿਆ ਪੱਤਰ ਮਿਲਿਆ ਸੀ

ਜਿਸ ’ਚ ਉਸ ਵੱਲੋਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਤੇ ਨਾਲ ਹੀ ਇਕ ਡੁਪਲੀਕੇਟ/ਡੰਮੀ ਬੰਬ ਸਕੂਲ ਦੇ ਗਰਾਊਂਡ ’ਚ ਰੱਖਿਆ ਗਿਆ। ਇਸ ਸਬੰਧੀ ਡੀਐੱਸਪੀ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ ’ਚ ਥਾਣਾ ਤ੍ਰਿਪੜੀ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਦੀ ਟੀਮ ਨੇ ਘਟਨਾ ਦੀ ਪੜਤਾਲ ਸ਼ੁਰੂ ਕੀਤੀ। ਪੁਲਿਸ ਟੀਮਾਂ ਨੇ ਸਿਵਲ ਵਰਦੀ ਵਿਚ ਸਕੂਲ ਦੀ ਨਿਗਰਾਨੀ ਅਤੇ ਸੀਸੀਟੀਵੀ ਕੈਮਰਿਆਂ

ਰਾਹੀਂ ਸਕੂਲ ਦੇ ਆਸ-ਪਾਸ ਦੀਆਂ ਸਰਗਰਮੀਆਂ ਦੀ ਜਾਂਚ ਸ਼ੁਰੂ ਕੀਤੀ। ਇਸੇ ਦੌਰਾਨ ਸਾਹਮਣੇ ਆਇਆ ਕਿ ਇਕ ਵਿਅਕਤੀ ਬਹੁਤ ਹੀ ਸ਼ਾਤਰਾਨਾ ਤਰੀਕੇ ਨਾਲ ਵਾਰ-ਵਾਰ ਅਜਿਹੇ ਧਮਕੀ ਭਰੇ ਪੱਤਰ ਸਕੂਲ ’ਚ ਅਤੇ ਸਕੂਲ ਦੇ ਆਸ-ਪਾਸ ਦੀਆ ਬ੍ਰਾਂਚਾਂ ’ਚ ਸੁੱਟ ਰਿਹਾ ਸੀ, ਜਿਨ੍ਹਾਂ ਵਿਚ ਖ਼ਾਲਿਸਤਾਨੀ ਪ੍ਰਚਾਰ ਕੀਤਾ ਗਿਆ ਤੇ ਸਕੂਲ ਨੂੰ ਤੇ ਸਕੂਲ ਦੇ ਅਧਿਆਪਕਾਂ ਨੂੰ ਜਾਨੀ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *