ਦੁਬਈ ‘ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਪੰਜਾਬੀ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਦੇ 45 ਸਾਲਾ ਪਰਮਜੀਤ ਸਿੰਘ ਵਾਸੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸਿੰਘਪੁਰਾ ਵਜੋਂ ਹੋਈ ਹੈ। ਪਰਮਜੀਤ ਸਿੰਘ 29 ਦਸੰਬਰ 2023 ਨੂੰ ਭਾਰਤ ‘ਤੋਂ ਦੁਬਈ ਗਿਆ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ‘ਤੋਂ ਪਰਮਜੀਤ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।
ਮ੍ਰਿਤਕ ਪਰਮਜੀਤ ਸਿੰਘ ਦੀ ਪਤਨੀ ਸਰਬਜੀਤ ਕੌਰ, ਭਰਾ ਰਵਿੰਦਰ ਸਿੰਘ ਅਤੇ ਚਾਚਾ ਬਲਵੰਤ ਸਿੰਘ ਨੇ ਦਸਿਆ ਕਿ ਮ੍ਰਿਤਕ ਪਰਮਜੀਤ ਸਿੰਘ ਦੁਬਈ ਤੋਂ ਅਪਣੀ ਲੜਕੀ ਦਾ ਵਿਆਹ ਕਰਨ ਵਾਸਤੇ ਆਇਆ ਹੋਇਆ ਸੀ ਅਤੇ 29 ਦਸੰਬਰ 2023 ਨੂੰ ਉਹ ਦੁਬਾਰਾ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਪਹੁੰਚਿਆ ਅਤੇ 3 ਜਨਵਰੀ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਸਰਬਜੀਤ ਕੌਰ ਨੇ ਦਸਿਆ ਕਿ ਉਸ ’ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ ਅਤੇ
ਪਰਵਾਰ ਦੀ ਰੋਜ਼ੀ-ਰੋਟੀ ਦਾ ਕੋਈ ਸਾਧਨ ਨਹੀਂ ਰਿਹਾ। ਉਨ੍ਹਾਂ ਅਪੀਲ ਕੀਤੀ ਕਿ ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਸਰਕਾਰ ਉਸ ਦੀ ਮਦਦ ਕਰੇ ਤਾਂ ਜੋ ਉਹ ਅਪਣੇ ਬੱਚੇ ਪੜਾ ਸਕੇ। ਪਰਿਵਾਰਕ ਮੈਂਬਰਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਸਮਾਜ ਸੇਵੀ ਦਾਨੀ-ਸੱਜਣਾਂ ਨੂੰ ਪਰਮਜੀਤ ਸਿੰਘ ਦੀ ਲਾਸ਼ ਨੂੰ ਜਲਦ ਵਾਪਸ ਲਿਆਉਣ ਅਤੇ ਪੀੜਤ ਪਰਿਵਾਰ ਦੀ ਆਰਥਕ ਸਹਾਇਤਾ ਦੀ ਅਪੀਲ ਕੀਤੀ ਹੈ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ