ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ਮਗਰੋਂ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਅਹਿਮ ਫੈਸਲੇ ਲਏ ਗਏ ਹਨ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਇਕੱਤਰਤਾ ਵਿੱਚ ਅਹਿਮ ਫੈਸਲੇ ਲਏ ਹਨ। ਇਕੱਤਰਤਾ ਫੈਸਲਾ ਕੀਤਾ ਹੈ ਕਿ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਨਿਯੁਕਤ ਕੀਤਾ।
ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਜੰਮਪਲ ਹਨ। ਉਹ 1982 ਵਿੱਚ ਗ੍ਰੰਥੀ ਸਿੰਘ ਬਣੇ ਸਨ। ਇਸ ਮਗਰੋਂ ਉਨ੍ਹਾਂ ਨੇ ਆਪਣੀਆਂ ਧਾਰਮਿਕ ਸੇਵਾਵਾਂ ਜਾਰੀ ਰੱਖੀਆਂ। ਗਿਆਨੀ ਰਘਬੀਰ ਸਿੰਘ ਨੇ 1992 ਤੋਂ 1995 ਤੱਕ ਵੱਖ-ਵੱਖ ਸਥਾਨਾਂ ਉਪਰ ਗ੍ਰੰਥੀ ਸਾਹਿਬ ਦੀਆਂ ਸੇਵਾਵਾਂ ਨਿਭਾਈਆਂ। ਇਸ ਮਗਰੋਂ 1995 ਵਿੱਚ ਬਤੌਰ ਪੰਜ ਪਿਆਰਾ ਸ੍ਰੀ ਅਕਾਲ ਤਖ਼ਤ ‘ਤੇ ਸੇਵਾ ਦੀ ਆਰੰਭ ਕੀਤੀ।1995 ਤੋਂ 2014 ਤੱਕ ਸ੍ਰੀ ਅਕਾਲ ਤਖਤ ਸਾਹਿਬ ਉਤੇ ਬਤੌਰ ਪੰਜ ਪਿਆਰਾ ਦੀ ਸੇਵਾ ਨਿਭਾਈ। ਗਿਆਨੀ ਰਘਬੀਰ ਸਿੰਘ ਨੇ 21 ਅਪ੍ਰੈਲ 2014 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਤੌਰ ਗ੍ਰੰਥੀ ਸਿੰਘ ਦੇ ਤੌਰ ‘ਤੇ ਸੇਵਾ ਦੀ ਸ਼ੁਰੂਆਤ ਕੀਤੀ। 2017 ਤੋਂ ਪਹਿਲਾਂ ਰਘਬੀਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਨ। 2017 ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਨਿਯੁਕਤ ਕੀਤਾ ਗਿਆ ਸੀ।
6 ਸਾਲ ਮਗਰੋਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ। ਕਾਬਿਲੇਗੌਰ ਹੈ ਕਿ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸਰਕਾਰੀ ਸੁਰੱਖਿਆ ਮੁਲਾਜ਼ਮਾਂ ਨੂੰ ਵਾਪਸ ਕਰਨ ਦਾ ਐਲਾਨ ਕੀਤਾ ਸੀ। ਮਾਨ ਸਰਕਾਰ ਨੇ ਭਾਵੇਂ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਾਪਸ ਭੇਜ ਦਿੱਤੀ ਸੀ ਪਰ ਜਥੇਦਾਰ ਨੇ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ।