ਨਸ਼ਾ ਛੁਡਾਉ ਕੇਂਦਰਾਂ ਤੇ ਪੁਲਿਸ ਅਤੇ ਸਿਹਤ ਵਿਭਾਗ ਦੀ ਰੇਡ…44 ਵਿਅਕਤੀ ਕਰਵਾਏ ਰਿਹਾ

ਪੁਲੀਸ ਨੇ ਅੱਜ ਸਿਵਲ ਪ੍ਰਸ਼ਾਸਨ ਅਤੇ ਸਿਹਤ ਟੀਮਾਂ ਨਾਲ ਮਿਲ ਕੇ ਕਾਰਵਾਈ ਕਰਦਿਆਂ ਨੇੜਲੇ ਪਿੰਡ ਰੁਪਾਲੋਂ ਵਿੱਚ ਇੱਕ ਗ਼ੈਰ-ਮਾਨਤਾ ਪ੍ਰਾਪਤ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ 44 ਵਿਅਕਤੀਆਂ ਨੂੰ ਰਿਹਾਅ ਕਰਵਾਇਆ ਗਿਆ ਅਤੇ ਮੈਡੀਕਲ ਚੈਕਅੱਪ ਮਗਰੋਂ ਉਨ੍ਹਾਂ ਨੂੰ ਘਰਾਂ ਤੱਕ ਪਹੁੰਚਾਉਣ ਦੇ ਪ੍ਰਬੰਧ ਕੀਤੇ ਗਏ ਡੀਐੱਸਪੀ ਸਮਰਾਲਾ ਜਸਪਿੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਖੰਨਾ ਅਮਨੀਤ ਕੋਡਲ ਦੀਆਂ ਹਦਾਇਤਾਂ ਤੋਂ ਬਾਅਦ

ਸਥਾਨਕ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਸਿਹਤ ਵਿਭਾਗ ਦੀ ਟੀਮ ਨੂੰ ਨਾਲ ਲੈ ਕੇ ਸਮਰਾਲਾ ਥਾਣੇ ਅਧੀਨ ਪੈਂਦੇ ਦੋ ਪਿੰਡਾਂ ਚੱਕ ਮਾਫੀ ਅਤੇ ਰੁਪਾਲੋਂ ਵਿੱਚ ਕਾਰਵਾਈ ਕੀਤੀ ਗਈ। ਪੁਲੀਸ ਨੂੰ ਜਾਣਕਾਰੀ ਮਿਲੀ ਸੀ ਕਿ ਇਨ੍ਹਾਂ ਪਿੰਡਾਂ ਵਿਚ ਗ਼ੈਰ-ਮਾਨਤਾ ਪ੍ਰਾਪਤ ਨਸ਼ਾ ਛੁਡਾਊ ਕੇਂਦਰ ਕੁਝ ਵਿਅਕਤੀਆਂ ਵੱਲੋਂ ਚਲਾਏ ਜਾ ਰਹੇ ਹਨ ਅਤੇ ਜਿੱਥੇ ਕਿ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ ਦੇ ਨਾਂ ’ਤੇ ਰੱਖਿਆ ਹੋਇਆ ਹੈ।

ਕਾਰਵਾਈ ਦੌਰਾਨ ਪਿੰਡ ਚੱਕ ਮਾਫੀ ਵਿਖੇ ਨਸ਼ਾ ਛੁਡਾਊ ਕੇਂਦਰ ਨੂੰ ਤਾਲਾ ਲੱਗਿਆ ਹੋਇਆ ਸੀ। ਇਸ ਦੌਰਾਨ ਪਿੰਡ ਰੁਪਾਲੋਂ ਵਿੱਚ ਚੱਲ ਰਹੇ ਕੇਂਦਰ ਵਿੱਚ 44 ਵਿਅਕਤੀ ਰੱਖੇ ਹੋਏ ਮਿਲੇ। ਪਾਇਲ ਦੇਰ ਸ਼ਾਮ ਕਸਬਾ ਰਾੜਾ ਸਾਹਿਬ ’ਚ ਚੱਲ ਰਹੇ ਨਸ਼ਾ ਛੁਡਾਉ ਕੇਂਦਰ ਦੀ ਐੱਸਐੱਮਓ ਪਾਇਲ ਡਾ. ਹਰਵਿੰਦਰ ਸਿੰਘ, ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ, ਡੀਐੱਸਪੀ ਖੰਨਾ ਹਰਪਾਲ ਸਿੰਘ ਗਰੇਵਾਲ ਅਤੇ ਐੱਸਐੱਚਓ ਪਾਇਲ ਸੰਤੋਖ ਸਿੰਘ ਵੱਲੋਂ ਪਾਰਟੀ ਸਮੇਤ ਚੈਕਿੰਗ ਕੀਤੀ ਗਈ, ਜਿੱਥੋਂ ਕੋਈ ਵੀ ਮਰੀਜ਼ ਜਾਂ ਗ਼ੈਰ-ਕਾਨੂੰਨੀ ਦਵਾਈ ਨਹੀਂ ਮਿਲੀ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *