ਖੰਨਾ ਦੇ ਇੱਕ ਨਿੱਜੀ ਹਸਪਤਾਲ ਵਿਚ 6 ਮਹੀਨੇ ਦੇ ਬੱਚੇ ਦੀ ਮੌਤ ਨੂੰ ਲੈ ਕੇ ਹੰਗਾਮਾ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਹਸਪਤਾਲ ‘ਤੇ ਗੁੱਸਾ ਜ਼ਾਹਰ ਕਰਦਿਆਂ ਡਾਕਟਰ ‘ਤੇ ਲਾਪਰਵਾਹੀ ਦਾ ਦੋਸ਼ ਲਾਇਆ। ਹਸਪਤਾਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਲਾਇਸੈਂਸ ਰੱਦ ਕਰਨ ਦੀ ਮੰਗ ਕੀਤੀ ਗਈ। 6 ਮਹੀਨੇ ਦੇ ਬੱਚੇ ਨੂੰ ਤਿੰਨ ਧੀਆਂ ਤੋਂ ਬਾਅਦ ਇੱਕ ਜੋੜੇ ਨੇ ਗੋਦ ਲਿਆ ਸੀ। ਜਗਤਾਰ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਇੱਥੇ 6 ਮਹੀਨੇ ਦੇ ਮਾਸੂਮ ਬੱਚੇ ਨੂੰ ਇਲਾਜ ਲਈ ਦਾਖਲ ਕਰਵਾਇਆ ਸੀ। 5 ਦਿਨਾਂ ਤੋਂ ਇਲਾਜ ਚੱਲ ਰਿਹਾ ਸੀ। ਪਰ ਡਾਕਟਰ ਉਨ੍ਹਾਂ ਨੂੰ ਕੁਝ ਨਹੀਂ ਦੱਸ ਰਿਹਾ ਸੀ। ਵੀਰਵਾਰ ਸਵੇਰੇ ਬੱਚੇ ਦੀ ਮੌਤ ਹੋ ਗਈ। ਪਹਿਲਾਂ ਡਾਕਟਰ ਉਸ ਨੂੰ ਦੱਸ ਰਿਹਾ ਸੀ ਕਿ ਸਾਰੀਆਂ ਰਿਪੋਰਟਾਂ ਠੀਕ ਹਨ। ਅਚਾਨਕ ਹੋਈ ਮੌਤ ਤੋਂ ਬਾਅਦ ਡਾਕਟਰ ਨੇ ਕੋਈ ਦਿਲਾਸਾ ਦੇਣ ਵਾਲਾ ਜਵਾਬ ਨਹੀਂ ਦਿੱਤਾ ਅਤੇ
ਆਪਣੇ ਕਮਰੇ ਵਿਚ ਜਾ ਕੇ ਬੈਠ ਗਿਆ। ਜਦੋਂ ਕਿ ਐਸਐਮਓ ਡਾ: ਮਨਿੰਦਰ ਸਿੰਘ ਭਸੀਨ ਨੇ ਕਿਹਾ ਕਿ ਉਨ੍ਹਾਂ ਕੋਲ ਕੋਈ ਸ਼ਿਕਾਇਤ ਨਹੀਂ ਆਈ ਹੈ। ਜੇਕਰ ਇਸ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ
ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ