ਨ/ਸ਼ੇ ’ਚ ਟੱਲੀ DSP ਨੇ ਚਲਾਈਆਂ ਗੋਲੀਆਂ, ਲੋਕਾਂ ਨੇ ਖੋਹ ਲਿਆ ਪਿਸਟਲ ਤੇ ਕੀਤੀ ਕੁੱਟਮਾਰ, ਗਿਆ ਜਬਰਦਸਤ ਹੰਗਾਮਾ

ਪੰਜਾਬ ਵਿੱਚ ਅਪਰਾਧ ਕਤਲ ਨਾਲ ਜੁੜੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਸ਼ਰਾਬ ਦੇ ਨਸ਼ੇ ਵਿੱਚ ਇੱਕ ਡੀਐਸਪੀ ਨੇ ਫਾਇਰਿੰਗ ਕਰ ਦਿੱਤੀ। ਦੱਸ ਦਈਏ ਕਿ ਇਲਜ਼ਾਮ ਹੈ ਕਿ ਡੀਐਸਪੀ ਨੇ ਹਵਾ ਵਿੱਚ ਦੋਗੋਲੀਆਂ ਸਿੱਧੀਆਂ ਚਲਾਈਆਂ। ਗੋਲੀ ਚਲਾਉਣ ਵਾਲਾ ਡੀਐਸਪੀ ਇਸ ਸਮੇਂ ਜਲੰਧਰ ਪੀਏਪੀ ਵਿੱਚ ਤਾਇਨਾਤ ਹੈ। ਡੀਐਸਪੀ ਕੋਲ ਕਾਰ ਪਾਰਕਿੰਗ ਨੂੰ ਲੈ ਕੇ ਨੌਜਵਾਨਾਂ ਦਾ ਝਗੜਾ ਹੋ ਗਿਆ।

ਇਸ ਤੋਂ ਨਾਰਾਜ਼ ਹੋ ਕੇ ਡੀਐਸਪੀ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੰਡ ਥਾਣਾ ਮਕਸੂਦਾ ਦੀ ਪੁਲਿਸ ਜਾਂਚ ਲਈ ਸ਼ਨੀਵਾਰ ਦੇਰ ਰਾਤ ਮੌਕੇ ‘ਤੇ ਪਹੁੰਚੀ। ਦੇਰ ਰਾਤ ਉਕਤ ਡੀਐਸਪੀ ਨੂੰ ਡੀਐਸਪੀ ਕਰਤਾਰਪੁਰ ਬਲਬੀਰ ਸਿੰਘ ਦੀ ਨਿਗਰਾਨੀ ਹੇਠ ਹਿਰਾਸਤ ਵਿੱਚ ਲੈ ਲਿਆ ਗਿਆ। ਹਾਲਾਂਕਿ ਕਿਸੇ ਪੁਲਿਸ ਅਧਿਕਾਰੀ ਨੇ ਉਸਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ। ਬੀਤੀ ਦੇਰ ਰਾਤ ਜਲੰਧਰ ਦੇ ਮਕਸੂਦਾਂ ਥਾਣੇ ਅਧੀਨ ਪੈਂਦੇ ਪਿੰਡ ਇਬਰਾਹੀਮ ਖਾ ਵਿੱਚ

ਇੱਕ ਪੁਲਿਸ ਮੁਲਾਜ਼ਮ ਵੱਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅਧਿਕਾਰੀ ਡੀਐਸਪੀ ਹੈ ਜਿਸ ਦਾ ਨਾਮ ਦਲਬੀਰ ਸਿੰਘ ਹੈ ਅਤੇ ਉਹ ਪਿੰਡ ਦੇ ਸਰਪੰਚ ਦੇ ਘਰ ਤੋਂ ਆਇਆ ਸੀ ਅਤੇ ਸ਼ਰਾਬ ਦੇ ਨਸ਼ੇ ਵਿੱਚ ਸੀ ਅਤੇ ਉਸ ਨੇ ਪਿੰਡ ਵਿੱਚ 4 ਹਵਾਈ ਫਾਇਰ ਕੀਤੇ। ਜਦੋਂ ਪਿੰਡ ਵਾਸੀਆਂ ਨੇ ਇਸ ਦਾ ਵਿਰੋਧ ਕੀਤਾ ਤਾਂ ਉਸ ਨੇ ਮੁੜ ਪਿੰਡ ਵਾਸੀਆਂ ਨੂੰ ਡਰਾਉਣ ਲਈ ਆਪਣਾ ਰਿਵਾਲਵਰ ਕੱਢ ਲਿਆ ਪਰ ਪਿੰਡ ਵਾਸੀਆਂ ਨੇ ਉਸ ਨੂੰ ਮੌਕੇ ’ਤੇ ਹੀ ਫੜ ਲਿਆ ਅਤੇ ਮੌਕੇ ’ਤੇ ਕਾਫੀ ਹੰਗਾਮਾ ਹੋ ਗਿਆ।

ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਪਹਿਲਾਂ ਵੀ 4, 5 ਵਾਰ ਸਰਪੰਚ ਦੇ ਘਰ ਆ ਚੁੱਕਾ ਹੈ ਪਰ ਅੱਜ ਜਦੋਂ ਉਹ ਸਰਪੰਚ ਦੇ ਘਰ ਦੇ ਬਾਹਰ ਸ਼ਰਾਬ ਪੀ ਰਿਹਾ ਸੀ ਤਾਂ ਉਸ ਨੇ ਪਿੰਡ ਦੇ ਮੁੰਡਿਆਂ ਨੂੰ ਉਥੋਂ ਰੋਕਿਆ ਪਰ ਉਸਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਸ ਨੇ ਆਪਣੇ ਰਿਵਾਲਵਰ ਤੋਂ 4 ਹਵਾਈ ਫਾਇਰ ਕੀਤੇ ਤਾਂ ਸਾਰੇ ਪਿੰਡ ਵਾਸੀਆਂ ਨੇ ਮਿਲ ਕੇ ਉਸ ਨੂੰ ਕਾਬੂ ਕਰ ਲਿਆ ਅਤੇ ਮੌਕੇ ‘ਤੇ ਪੁੱਜੀ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਉਸਨੂੰ ਥਾਣੇ ਲੈ ਗਏ ਹਨ।

Leave a Reply

Your email address will not be published. Required fields are marked *