ਕਰਨਾਟਕ ਤੋਂ ਦਿਲ ਕੰਬਾਊ ਖਬਰ ਸਾਹਮਣੇ ਆ ਰਹੀ ਹੈ। ਇਥੇ ਇਕ ਮਾਂ ਨੇ ਆਪਣੇ 6 ਸਾਲਾ ਪੁੱਤ ਨੂੰ ਨਦੀ ‘ਚ ਸੁੱਟ ਦਿੱਤਾ, ਜਿਸ ਕਾਰਨ ਉਸ ਦੀ ਮੌ ਤ ਹੋ ਗਈ। ਦਰਅਸਲ, ਕਰਨਾਟਕ ਦੇ ਉੱਤਰਾ ਕੰਨੜ ਜ਼ਿਲ੍ਹੇ ਦੇ ਦਾਂਡੇਲੀ ਤਾਲੁਕ ਵਿੱਚ ਇਕ 26 ਸਾਲਾ ਔਰਤ ਨੇ ਆਪਣੇ ਪਤੀ ਨਾਲ ਝਗੜੇ ਤੋਂ ਬਾਅਦ 6 ਸਾਲ ਦੇ ਅਪਾਹਜ ਪੁੱਤਰ ਨੂੰ ਮਗਰਮੱਛ ਨਾਲ ਭਰੀ ਨਦੀ ਵਿੱਚ ਸੁੱਟ ਦਿੱਤਾ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਖਬਰ ਮੁਤਾਬਕ ਕਰਨਾਟਕ ਪੁਲਿਸ ਨੇ ਦੱਸਿਆ ਕਿ ਜੋੜਾ ਆਪਣੇ ਵੱਡੇ ਬੇਟੇ ਦੀ ਹਾਲਤ ਨੂੰ ਲੈ ਕੇ ਅਕਸਰ ਆਪਸ ਵਿੱਚ ਲੜਦਾ ਰਹਿੰਦਾ ਸੀ। ਉਹ ਜਨਮ
ਤੋਂ ਹੀ ਬੋਲ ਨਹੀਂ ਸਕਦਾ ਸੀ। ਉਸ ਦਾ ਦੋ ਸਾਲ ਦਾ ਇੱਕ ਹੋਰ ਬੇਟਾ ਵੀ ਹੈ। ਉਸ ਨੇ ਦੱਸਿਆ ਕਿ ਸਾਵਿਤਰੀ ਅਤੇ ਰਵੀ ਕੁਮਾਰ ਆਪਣੇ ਵੱਡੇ ਬੇਟੇ ਦੀ ਅਪੰਗਤਾ ਨੂੰ ਲੈ ਕੇ ਅਕਸਰ ਨਾਲ ਝਗੜਾ ਕਰਦੇ ਸੀ ਅਤੇ ਪਤੀ, ਪਤਨੀ ਨੂੰ ਸਵਾਲ ਕਰਦਾ ਸੀ ਕਿ ਉਸ ਨੇ ਅਜਿਹੇ ਬੱਚੇ ਨੂੰ ਜਨਮ ਕਿਉਂ ਦਿੱਤਾ। ਕਈ ਵਾਰ ਉਹ ਗੁੱਸੇ ਵਿਚ ਕਥਿਤ ਤੌਰ ‘ਤੇ ‘ਬੱਚੇ ਨੂੰ ਸੁੱਟ ਦੇਣ’ ਬਾਰੇ ਵੀ ਕਹਿ ਦਿੰਦਾ ਸੀ। ਪੁਲਿਸ ਮੁਤਾਬਕ ਪਿਛਲੇ ਸ਼ਨੀਵਾਰ ਨੂੰ ਇਸੇ ਗੱਲ ਨੂੰ ਲੈ ਕੇ ਸਾਵਿਤਰੀ ਦਾ ਆਪਣੇ ਪਤੀ ਨਾਲ ਫਿਰ ਝਗੜਾ ਹੋ ਗਿਆ, ਜਿਸ ਕਾਰਨ ਉਸ ਨੇ ਗੁੱਸੇ ‘ਚ ਆ ਕੇ ਆਪਣੇ ਵੱਡੇ ਬੇਟੇ ਨੂੰ ਕਥਿਤ ਤੌਰ
‘ਤੇ ਮਗਰਮੱਛਾਂ ਨਾਲ ਭਰੀ ਨਦੀ ‘ਚ ਸੁੱਟ ਦਿੱਤਾ। ਹਾਲਾਂਕਿ, ਗੁਆਂਢੀਆਂ ਨੂੰ ਇਸ ਦੀ ਭਿਣਕ ਲੱਗ ਗਈ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਦੋਂ ਤੱਕ ਪੁਲਿਸ ਮੌਕੇ ‘ਤੇ ਪਹੁੰਚੀ, ਬਹੁਤ ਦੇਰ ਹੋ ਚੁੱਕੀ ਸੀ। ਹਾਲਾਂਕਿ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਸਥਾਨਕ ਲੋਕਾਂ ਅਤੇ ਗੋਤਾਖੋਰਾਂ ਦੀ ਮਦਦ ਨਾਲ ਬੱਚੇ ਨੂੰ ਬਚਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਪਰ ਹਨੇਰਾ ਹੋਣ ਕਾਰਨ ਪੁਲਿਸ ਬੱਚੇ ਨੂੰ ਨਹੀਂ ਲੱਭ ਸਕੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ