ਥਾਣਾ ਬੀ ਡਵੀਜ਼ਨ ਅਧੀਨ ਪੈਂਦੇ ਆਜ਼ਾਦ ਨਗਰ ਤੂਤ ਸਾਹਿਬ ਗੇਟ ਸੁਲਤਾਨਵਿੰਡ ਰੋਡ ‘ਤੇ ਬੀਤੀ ਰਾਤ ਦੋ ਧੜਿਆਂ ਵਿਚਕਾਰ ਲੜਾਈ ਹੋ ਗਈ ਜਿਸ ਨੇ ਖ਼ੂਨੀ ਰੂਪ ਧਾਰਨ ਕਰ ਲਿਆ। ਇਸ ਦੌਰਾਨ ਗੋਲ਼ੀਆਂ ਚੱਲੀਆਂ ਤਾਂ ਇਕ ਗੋਲ਼ੀ ਨੌਜਵਾਨ ਨੂੰ ਲੱਗ ਗਈ ਜਿਸ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇਕ ਗੋਲ਼ੀ ਪੁਲਿਸ ਮੁਲਾਜ਼ਮਾਂ ਦੀ ਗੱਡੀ ਨੂੰ ਵੀ ਲੱਗੀ। ਪੁਲਿਸ ਨੇ ਹਮਲਾਵਰਾਂ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਤੰਗ ਉਡਾਉਣ ਨੂੰ ਲੈ ਕੇ ਦੋ ਧੜਿਆਂ ਵਿਚਕਾਰ ਲੜਾਈ ਹੋ ਗਈ, ਜਿਸ ਤੋਂ ਬਾਅਦ ਨੌਜਵਾਨ ਨੂੰ ਵਟਸਐਪ ‘ਤੇ ਕਾਲ ਕਰ ਕੇ ਧਮਕੀ ਦਿੱਤੀ ਗਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਹਰਮਨਜੀਤ ਸਿੰਘ ਵਾਸੀ ਸੁਲਤਾਨਵਿੰਡ ਰੋਡ ਵਜੋਂ ਹੋਈ ਹੈ।ਏਸੀਪੀ ਵੈਸਟ ਗੁਰਿੰਦਰ ਵੀਰ ਸਿੰਘ ਨੇ ਦੱਸਿਆ ਕਿ ਐਤਵਾਰ ਰਾਤ ਨੂੰ ਪਤੰਗ ਉਡਾਉਣ ਨੂੰ ਲੈ ਕੇ ਦੋ ਧੜਿਆਂ ‘ਚ ਲੜਾਈ ਹੋਈ ਸੀ। ਇਕ ਗਰੁੱਪ ਨੇ ਨੌਜਵਾਨ ਨੂੰ ਵ੍ਹਟਸਐਪ ਕਾਲ ਦਿੱਤੀ ਤਾਂ ਉਸ ਨੇ ਆਪਣੇ
ਦੋਸਤਾਂ ਨੂੰ ਇਕੱਠਾ ਕੀਤਾ ਤੇ ਨੌਜਵਾਨ ਨਾਲ ਲੜਾਈ ਸ਼ੁਰੂ ਕਰ ਦਿੱਤੀ। ਹਰਮਨਜੀਤ ਸਿੰਘ ਨੂੰ ਸਿਵਲ ਹਸਪਤਾਲ ਲਿਜਾਣ ਤੋਂ ਪਹਿਲਾਂ ਹੀ ਇਕ ਧੜੇ ਨੇ ਗੋਲ਼ੀਆਂ ਚਲਾ ਦਿੱਤੀਆਂ। ਬਾਅਦ ‘ਚ ਉਸ ਨੂੰ ਉਥੋਂ ਹਰਤੇਜ ਹਸਪਤਾਲ ਰੈਫਰ ਕਰ ਦਿੱਤਾ ਗਿਆ ਪਰ ਉੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਹਮਲਾਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਜਲਦ ਹੀ ਦੋਸ਼ੀ ਦੀ ਪਛਾਣ ਕਰ ਕੇ ਗ੍ਰਿਫਤਾਰ ਕਰ ਲਿਆ ਜਾਵੇਗਾ। ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ
ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ