ਕੁਝ ਦਿਨ ਪਹਿਲਾਂ ਹੁਸ਼ਿਆਰਪੁਰ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ ਵੱਲੋਂ ਪਨੀਰ ਦੀ ਇੱਕ ਗੱਡੀ ਦੀ ਚੈਕਿੰਗ ਕੀਤੀ ਗਈ ਸੀ ਜੋ ਗੁਰਦਾਸਪੁਰ ਨਾਲ ਸਬੰਧਤ ਮਾਂ ਦੁਰਗਾ ਡੇਅਰੀ ਵਿੱਚ ਤਿਆਰ ਕੀਤਾ ਗਿਆ ਸੀ। ਅਧਿਕਾਰੀ ਵੱਲੋਂ ਪਨੀਰ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ। ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਲੱਗਿਆ ਕਿ ਪਨੀਰ ਸ਼ੱਕੀ ਹੈ ਕਿਉਂਕਿ ਕੁਝ ਲੋਕ ਨਕਲੀ ਪਨੀਰ ਬਣਾ ਕੇ ਬਾਜ਼ਾਰ ‘ਚ ਵੇਚ ਰਹੇ ਹਨ।
ਮੀਡੀਆ ‘ਚ ਇਹ ਖ਼ਬਰ ਆਉਣ ਤੋਂ ਬਾਅਦ ਇਸ ਅਧਿਕਾਰੀ ਦੀ ਕਾਫੀ ਤਾਰੀਫ ਹੋਈ ਸੀ। ਹੁਣ ਮਾਂ ਦੁਰਗਾ ਡੇਅਰੀ ਦਾ ਮਾਲਕ ਵੀ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵਿੱਚ ਉਨ੍ਹਾਂ ਵੱਲੋਂ ਬਣਾਏ ਪਨੀਰ ਨੂੰ ਨਕਲੀ ਦੱਸਣ ਦੀਆਂ ਖਬਰਾਂ ਆਈਆਂ ਹਨ, ਜੋ ਕਿ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਨੀਰ ਬਿਲਕੁਲ ਠੀਕ ਹੈ, ਜਦੋਂ ਤੱਕ ਪਨੀਰ ਦੀ ਟੈਸਟਿੰਗ ਰਿਪੋਰਟ ਨਹੀਂ ਆਉਂਦੀ, ਉਦੋਂ ਤੱਕ ਪਨੀਰ ਨੂੰ ਨਕਲੀ ਦੱਸਣਾ ਬਿਲਕੁਲ ਗਲਤ ਹੈ।
ਉਸ ਦਾ ਕਾਰੋਬਾਰ ਮੁਸੀਬਤ ਵਿਚ ਹੈ। ਉਨ੍ਹਾਂ ਕਿਹਾ ਕਿ ਜੇਕਰ ਉਸ ਦਾ ਪਨੀਰ ਟੈਸਟਿੰਗ ਵਿਚ ਫੇਲ ਹੁੰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ, ਪਰ ਇਸ ਤੋਂ ਪਹਿਲਾਂ ਉਸ ਦੇ ਪਨੀਰ ਨੂੰ ਨਕਲੀ ਨਾ ਕਿਹਾ ਜਾਵੇ। ਇਸ ਗੱਲ ਨੂੰ ਸਿਹਤ ਪੱਖੋਂ ਵੀ ਸਮਝਣਾ ਚਾਹੀਦਾ ਹੈ। ਵਿਭਾਗ ਦੇ ਅਧਿਕਾਰੀ ਜਦੋਂ ਉਸ ਦੀ ਗੱਡੀ ਦੀ ਚੈਕਿੰਗ ਕਰ ਰਹੇ ਸਨ ਤਾਂ ਅਸਲ ਵਿੱਚ ਉਹਨਾਂ ਨੂੰ ਫੈਕਟਰੀ ਮਾਲਕ ਨੂੰ ਵੀ ਉੱਥੇ ਬੁਲਾ ਲੈਣਾ ਚਾਹੀਦਾ ਸੀ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ