ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਮਾਨ ਵਿਖੇ ਕਰਜ਼ੇ ਤੋਂ ਦੁਖੀ ਹੋ ਕੇ 23 ਸਾਲਾਂ ਨੌਜਵਾਨ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਕਿਸਾਨ ਰਵਿੰਦਰ ਸਿੰਘ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਉਹਨਾਂ ਦੀ 10 ਕਿੱਲੇ ਦੇ ਕਰੀਬ ਜ਼ਮੀਨ ਹੈ, ਜੋ ਕਿ ਮੁੱਠਿਆਂ ਵਾਲਾ ਦਰਿਆ ਬਿਆਸ ਦੇ ਨਾਲ ਲੱਗਦੀ ਹੈ ਅਤ ਬੀਤੇ ਦਿਨੀ ਆਏ ਹੜਾਂ ਦੇ ਪਾਣੀ ਕਾਰਨ ਪਹਿਲਾਂ ਵੀ ਉਹਨਾਂ ਦੀ ਬੀਜੀ ਹੋਈ ਝੋਨੇ ਦੀ ਫਸਲ ਬਰਬਾਦ ਹੋ ਗਈ ਅਤੇ ਪਾਣੀ ਉਤਰਨ ਤੋਂ ਬਾਅਦ ਉਹਨਾਂ ਵੱਲੋਂ ਫਿਰ ਝੋਨੇ ਦੀ ਫਸਲ ਬੀਜੀ ਗਈ ਅਤੇ ਬਾਅਦ ਵਿੱਚ ਫਿਰ ਪਾਣੀ ਆ ਗਿਆ, ਜਿਸ ਕਾਰਨ ਉਹਨਾਂ ਦੀ ਫਸਲ ਫੇਰ ਖਰਾਬ ਹੋ ਗਈ ਅਤੇ ਬਾਅਦ ਵਿੱਚ ਪਾਣੀ ਉਤਰਨ ਤੇ ਉਹਨਾਂ ਵੱਲੋਂ ਫਿਰ ਤੋਂ ਸਰ੍ਹੋਂ ਦੀ ਫਸਲ ਉਸੇ ਜ਼ਮੀਨ ਵਿੱਚ ਬੀਜੀ ਤਾਂ ਉਹ ਵੀ ਖਰਾਬ ਹੋ ਗਈ ਅਤੇ ਹੁਣ ਦੁਬਾਰਾ ਉਹਨਾਂ ਵੱਲੋਂ ਕਣਕ ਦੀ ਫਸਲ ਦੋ ਵਾਰ ਬੀਜੀ ਗਈ
ਜੋ ਫਿਰ ਖਰਾਬ ਹੋ ਗਈ ਹੈ ਜਿਸ ਨੂੰ ਲੈ ਕੇ ਰਵਿੰਦਰ ਸਿੰਘ ਆਪਣੇ ਦਿਮਾਗ ਉੱਤੇ ਇਹ ਟੈਨਸ਼ਨ ਰੱਖਦਾ ਸੀ ਕਿ ਉਸ ਦੇ ਉੱਪਰ ਜੋ 25 ਲੱਖ ਰੁਪਏ ਦਾ ਸੁਸਾਇਟੀ ਅਤੇ ਹੋਰ ਲੋਕਾਂ ਦਾ ਜੋ ਕਰਜ਼ਾ ਹੈ। ਉਹ ਕਿਸ ਤਰੀਕੇ ਨਾਲ ਉਤਾਰੇਗਾ ਅਤੇ ਇਸੇ ਟੈਨਸ਼ਨ ਨੂੰ ਲੈ ਕੇ ਰਵਿੰਦਰ ਸਿੰਘ ਨੇ ਖੇਤਾਂ ਵਿੱਚ ਪਈ ਜ਼ਹਿਰੀਲੀ ਦਵਾਈ ਪੀ ਲਈ ਅਤੇ ਘਰ ਆਣ ਕੇ ਆਪਣੀ ਮਾਂ ਨੂੰ ਦੱਸਿਆ ਕਿ ਉਸ ਨੇ ਦਵਾਈ ਪੀ ਲਈ ਹੈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਖੜਿਆ, ਉੱਥੇ ਉਸ ਦੀ ਮੌਤ ਹੋ ਗਈ। ਰਵਿੰਦਰ ਸਿੰਘ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਇੱਕ ਹੀ ਛੋਟਾ ਬੱਚਾ ਹੈ, ਜਿਸ ਸਕੂਲ ਦੀ ਫੀਸ ਵੀ ਉਹਨਾਂ ਤੋਂ ਨਹੀਂ ਦਿੱਤੀ ਜਾ ਰਹੀ ਸੀ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਉਹਨਾਂ ਉੱਪਰ ਜੋ ਕਰਜ਼ਾ ਹੈ ਉਸ ਨੂੰ ਮਾਫ ਕੀਤਾ ਜਾਵੇ ਅਤੇ ਉਹਨਾਂ ਦੀ ਕੋਈ ਨਾ ਕੋਈ ਸਹਾਇਤਾ ਜ਼ਰੂਰ ਕੀਤੀ ਜਾਵੇ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ
ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ