ਮੁਕਤਸਰ ਦੇ ਕੋਟਕਪੂਰਾ ਰੋਡ ਬਾਈਪਾਸ ‘ਤੇ ਬੁੱਧਵਾਰ ਦੇਰ ਰਾਤ ਵੱਡੀ ਵਾਰਦਾਤ ਵਾਪਰੀ। ਮਾਮੂਲੀ ਝਗੜੇ ਤੋਂ ਬਾਅਦ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸੁਮਿਤ ਸਿੰਘ ਬਰਾੜ ਵਾਸੀ ਰੱਤੇਵਾਲਾ ਵਜੋਂ ਹੋਈ ਹੈ। ਇਸ ਹਮਲੇ ‘ਚ ਇੱਕ ਜਵਾਨ ਜ਼ਖ਼ਮੀ ਵੀ ਹੋਇਆ ਹੈ। ਘਟਨਾ ਤੋਂ ਬਾਅਦ ਦੋਸ਼ੀ ਸਕਾਰਪੀਓ ਕਾਰ ‘ਚ ਫਰਾਰ ਹੋ ਗਿਆ।
ਚਸ਼ਮਦੀਦਾਂ ਅਨੁਸਾਰ ਬੁੱਧਵਾਰ ਰਾਤ ਕਰੀਬ ਸਾਢੇ ਨੌਂ ਵਜੇ ਕੋਟਕਪੂਰਾ ਰੋਡ ਬਾਈਪਾਸ ’ਤੇ ਸਕਾਰਪੀਓ ਕਾਰ ’ਚ ਆਏ ਕੁਝ ਨੌਜਵਾਨ ਕਾਰ ’ਚੋਂ ਹੇਠਾਂ ਉਤਰ ਗਏ। ਉਨ੍ਹਾਂ ਵਿੱਚੋਂ ਇੱਕ ਦੇ ਹੱਥ ਵਿੱਚ ਪਿਸਤੌਲ ਫੜੀ ਹੋਈ ਸੀ। ਉਸ ਦਾ ਸੁਮਿਤ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਝਗੜਾ ਹੋ ਗਿਆ ਸੀ। ਇਸ ਤੋਂ ਬਾਅਦ ਦੋਸ਼ੀਆਂ ਨੇ ਸੁਮਿਤ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਕ ਹੋਰ ਨੌਜਵਾਨ ਵੀ ਜ਼ਖਮੀ ਹੋ ਗਿਆ ਹੈ ਅਤੇ ਉਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਸੂਚਨਾ ਮਿਲਣ ‘ਤੇ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ
ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ
ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ