ਪੰਧੇਰ ਤੇ ਸੁਰਜੀਤ ਫੂਲ ਵਰਗਿਆਂ ਦਾ ਪੂਰਾ ਜੋਰ ਲੱਗਿਆ ਸੀ ਕਿ SKM ਨੂੰ ਤੋੜਿਆ ਜਾਵੇ

ਪੰਧੇਰ ਤੇ ਸੁਰਜੀਤ ਫੂਲ ਵਰਗਿਆਂ ਦਾ ਪੂਰਾ ਜੋਰ ਲੱਗਿਆ ਸੀ ਕਿ SKM ਨੂੰ ਤੋੜਿਆ ਜਾਵੇ, ਉਗਰਾਹਾਂ ਜਥੇਬੰਦੀ ਨੇ ਖੋਲ੍ਹ ਦਿੱਤੀਆਂ ਬਾਰਡਰ ਤੇ ਬੈਠਿਆਂ ਦੀਆਂ ਸਾਰੀਆਂ ਪੋਲਾਂਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਨਜ਼ਰਬੰਦਾਂ ਨੂੰ ਤੁਰੰਤ ਪੰਜਾਬ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ।

ਆਪਣੇ ਪੱਤਰ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਪਰਿਵਾਰਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜੇਲ੍ਹ ਅੰਦਰ ਸਿੱਖ ਨੌਜਵਾਨਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਵੀ ਸਾਹਮਣੇ ਆ ਰਿਹਾ ਹੈ ਕਿ ਗੁਪਤਤਾ ਦੀ ਉਲੰਘਣਾ ਕਰਦੇ ਹੋਏ ਉਨ੍ਹਾਂ ਦੀਆਂ ਬੈਰਕਾਂ ਅੰਦਰ ਕੈਮਰੇ ਅਤੇ ਰਿਕਾਰਡਰ ਲਗਾਏ ਗਏ ਹਨ।

ਐਡਵੋਕੇਟ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਡਿਬਰੂਗੜ੍ਹ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਮਨੁੱਖੀ ਅਧਿਕਾਰਾਂ ਅਤੇ ਨਿੱਜਤਾ ਦੀਆਂ ਚਿੰਤਾਵਾਂ ਨੂੰ ਯਕੀਨੀ ਬਣਾਉਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਪਰਿਵਾਰਾਂ ਮੁਤਾਬਕ ਨਜ਼ਰਬੰਦ ਸਿੱਖਾਂ ਨੂੰ ਲੋੜ ਅਨੁਸਾਰ ਖਾਣਾ ਤੇ ਸਿਹਤ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ
ਐਡਵੋਕੇਟ ਧਾਮੀ ਨੇ ਦੱਸਿਆ ਕਿ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨੇ ਪਿਛਲੇ ਚਾਰ ਦਿਨਾਂ ਤੋਂ ਇੱਥੋਂ ਦੀ ਵਿਰਾਸਤੀ ਗਲੀ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਦੀ ਸਿਹਤ ਵੀ ਖ਼ਰਾਬ ਹੋਣੀ ਸ਼ੁਰੂ ਹੋ ਗਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇੰਝ ਲੱਗਦਾ ਹੈ ਜਿਵੇਂ ਜੇਲ੍ਹ ਅੰਦਰ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਕੋਈ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ, ਇਸ ਲਈ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹੋਣ ਦੇ ਨਾਤੇ ਮੈਂ ਤੁਹਾਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਨ ਦੀ ਬੇਨਤੀ ਕਰਦਾ ਹਾਂ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਨੌਜਵਾਨਾਂ ਨਾਲ ਬੇਗਾਨਗੀ ਵਾਲਾ ਸਲੂਕ ਕਰਨ ਦੀ ਬਜਾਏ ਸਰਕਾਰ ਨੂੰ ਗੰਭੀਰਤਾ ਨਾਲ ਮਸਲਾ ਹੱਲ ਕਰਨ ਵੱਲ ਵਧਣਾ ਚਾਹੀਦਾ ਹੈ। ਕਿਉਂਕਿ ਇਹ ਸਿੱਖ ਨੌਜਵਾਨ ਪੰਜਾਬ ਨਾਲ ਸਬੰਧਤ ਹਨ, ਇਸ ਲਈ ਇਨ੍ਹਾਂ ਦੀ ਨਜ਼ਰਬੰਦੀ ਵੀ ਪੰਜਾਬ ਦੀ ਜੇਲ੍ਹ ਵਿੱਚ ਹੀ ਰੱਖੀ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖ ਨੌਜਵਾਨਾਂ ਨੂੰ ਤੁਰੰਤ ਪੰਜਾਬ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਅਤੇ ਨਿੱਜਤਾ ਨੂੰ ਯਕੀਨੀ ਬਣਾਇਆ ਜਾਵੇ।

Leave a Reply

Your email address will not be published. Required fields are marked *