ਲੁਧਿਆਣਾ ਦੇ ਗਿਆਸਪੂਰਾ ਸਥਿਤ ਲਛਮੀ ਨਗਰ ਇਲਾਕੇ ਚੋਂ ਪਿਛਲੇ 4 ਦਸੰਬਰ ਤੋਂ 2 ਨਬਾਲਗ ਲੜਕੀਆਂ ਲਾਪਤਾ ਹਨ, ਜਿਨਾਂ ਦਾ ਅੱਜ ਤੱਕ ਕੋਈ ਪਤਾ ਨਹੀਂ ਚੱਲ ਸਕਿਆ ਹੈ। ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਤੇ ਪਰਿਵਾਰ ਨੇ ਇਲਾਕੇ ਦੇ ਹੀ ਇੱਕ ਵਿਅਕਤੀ ਉੱਪਰ ਸ਼ੱਕ ਜਾਹਿਰ ਕੀਤਾ ਹੈ। ਉਹਨਾਂ ਨੇ ਉਸ ਵਿਅਕਤੀ ਦਾ ਨਾਮ ਲੈਂਦੇ ਹੋਏ ਕਿਹਾ ਕਿ ਉਸ ਵਿਅਕਤੀ ਵੱਲੋਂ ਉਹਨਾਂ ਨੂੰ ਪਿਛਲੇ ਦਿਨੀ ਧਮਕੀ ਵੀ ਦਿੱਤੀ ਗਈ ਸੀ।
ਉਹਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਜਲਦ ਤੋਂ ਜਲਦ ਬੱਚਿਆਂ ਨੂੰ ਸਹੀ ਸਲਾਮਤ ਲੱਭਣ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਰਿਵਾਰਿਕ ਮੈਂਬਰ ਨੇ ਕਿਹਾ ਕਿ ਉਹਨਾਂ ਦੀਆਂ 2 ਨਬਾਲਗ ਬੱਚੀਆਂ ਸਕੂਲ 4 ਦਸੰਬਰ ਨੂੰ ਗਈਆਂ ਸਨ ਪਰ ਨਾ ਤਾਂ ਉਹ ਸਕੂਲ ਪਹੁੰਚਿਆ ਹਨ ਅਤੇ ਨਾ ਹੀ ਘਰ ਵਾਪਸ ਆਈਆਂ ਹਨ। ਉਹਨਾਂ ਨੇ ਕਿਹਾ ਕਿ ਉਹਨਾਂ ਨੇ ਕਾਫੀ ਭਾਲ ਕੀਤੀ ਪਰ ਉਹ ਨਹੀਂ ਲੱਭ ਸਕਿਆ ਹਨ ਤੇ ਥਾਣੇ ਵਿੱਚ ਸ਼ਿਕਾਇਤ ਵੀ ਦਿੱਤੀ
ਪਰ ਪੁਲਿਸ ਵੱਲੋਂ ਅੱਜ ਤੱਕ ਉਹਨਾਂ ਬੱਚਿਆਂ ਦੀ ਭਾਲ ਨਹੀਂ ਕੀਤੀ ਗਈ। ਉਹਨਾਂ ਨੇ ਇਲਾਕੇ ਦੇ ਇੱਕ ਸ਼ੇਰੂ ਨਾਮਦੇਵ ਵਿਅਕਤੀ ਉੱਪਰ ਵੀ ਸ਼ੱਕ ਜਤਾਇਆ ਹੈ ਅਤੇ ਪੁਲਿਸ ਪ੍ਰਸ਼ਾਸਨ ਤੋਂ ਜਲਦ ਤੋਂ ਜਲਦ ਇਹਨਾਂ ਬੱਚਿਆਂ ਨੂੰ ਸਹੀ ਸਲਾਮਤ ਲੱਭਣ ਦੀ ਮੰਗ ਕੀਤੀ ਹੈ। ਜਦਕਿ ਦੂਜੇ ਪਾਸੇ ਪੁਲਿਸ ਨੇ ਕੈਮਰੇ ਅੱਗੇ ਬੋਲਣ ਤੋਂ ਇਨਕਾਰ ਕਰ ਦਿੱਤਾ। ਫੋਨ ਤੇ ਗੱਲਬਾਤ ਦੌਰਾਨ ਏਐਸਆਈ ਬੇਅੰਤ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਜਾਂਚ ਜਾਰੀ ਹੈ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ