ਮਾਸਟਰ ਕਰਵਾਉਂਦਾ ਸੀ ਛੋਟੀਆਂ ਬੱਚੀਆਂ ਤੋਂ ਅਸ਼ਲੀਲ ਹਰਕਤਾਂ.ਦੇਖੋ ਕਿਵੇਂ ਹੋਈਆਂ ਜਗਜਾਹਿਰ ਮਾਸਟਰ ਦੀਆਂ ਗੰਦੀਆਂ ਕਰਤੂਤਾਂ

ਅੰਮ੍ਰਿਤਸਰ ਦੇ ਇੱਕ ਸਰਕਾਰੀ ਸਕੂਲ ਵਿੱਚ ਅਧਿਆਪਕ ਵੱਲੋਂ ਪੰਜਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ‘ਚ ਕਾਰਵਾਈ ਕਰਦਿਆਂ ਮਜੀਠਾ ਪੁਲਿਸ ਨੇ ਆਰੋਪੀ ਅਧਿਆਪਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਵਿਦਿਆਰਥਣ ਦੀ ਮਾਂ ਨੇ ਦਸਿਆ ਕਿ ਉਸ ਦੀਆਂ ਦੋ ਧੀਆਂ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਪੜ੍ਹਦੀਆਂ ਹਨ।

ਸਰਦੀਆਂ ਦੀਆਂ ਛੁੱਟੀਆਂ ਹੋਣ ਤੋਂ ਬਾਅਦ ਜਦੋਂ ਬੱਚੀਆਂ ਨੂੰ ਸਕੂਲ ਜਾਣ ਲਈ ਕਿਹਾ ਤਾਂ ਉਹਨਾਂ ਨੇ ਇਨਕਾਰ ਕੀਤਾ ਕਿ ਉਹ ਸਕੂਲ ਨਹੀਂ ਜਾਣਗੀਆਂ। ਜਦੋਂ ਮਾਪਿਆਂ ਨੇ ਬੱਚੀਆਂ ਨੂੰ ਵਜ੍ਹਾ ਪੁੱਛੀ ਤਾਂ ਸੁਨ ਕੇ ਹਰ ਕੋਈ ਹੈਰਾਨ ਰਹਿ ਗਿਆ। ਬੱਚੀਆਂ ਨੇ ਕਿਹਾ ਕਿ ਸਕੂਲ ਦੇ ਅਧਿਆਪਕ ਵੱਲੋਂ ਗੰਦੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ। ਇਸ ਲਈ ਸਕੂਲ ਜਾਣ ਤੋਂ ਡਰ ਲੱਗਦਾ ਹੈ। ਉਥੇ ਹੀ ਇਸ ਮਾਮਲੇ ਸਬੰਧੀ ਮਜੀਠਾ ਸਬ ਡਵੀਜ਼ਨ ਦੇ ਸਰਕਾਰੀ ਸਕੂਲ ਵਿੱਚ ਹੋਈ ਅਜਿਹੀ ਕਰਤੂਤ ਤੋਂ ਬਾਅਦ ਹੁਣ

ਪੁਲਿਸ ਵੱਲੋਂ ਜਿਣਸੀ ਸੋਸ਼ਣ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ ਤੇ ਅਧਿਆਪਕ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ। ਮਾਮਲੇ ਸਬੰਧੀ ਜਾਂਚ ਕਰ ਰਹੇ ਮਜੀਠਾ ਥਾਣੇ ਦੇ ਐਸ ਐਚ ਓ ਅਮਲੋਕ ਸਿੰਘ ਨੇ ਦੱਸਿਆ ਕਿ ਇਸ ਮਾਮਲੇ ‘ਚ ਅਧਿਆਪਕ ਖਿਲਾਫ ਧਾਰਾ 354, 354 ਏ ਆਈ ਪੀ ਸੀ ਅਤੇ ਪੋਕਸੋ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਅਧਿਆਪਕ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਜਿਥੇ ਮਾਪੇ ਆਪਣੇ ਬੱਚਿਆਂ ਨੂੰ ਸਭ ਤੋਂ ਵੱਧ ਮਹਿਫੂਜ਼ ਸਮਝ ਕੇ ਛੱਡਦੇ ਹਨ। ਅਗਰ ਉਹੀ ਜਗ੍ਹਾ ਮਹਿਫੂਜ਼ ਨਾ ਰਹੀ ਤਾਂ ਫਿਰ ਸਮਾਜ ਦੀ ਤਰੱਕੀ ਕਿੰਝ ਹੋਵੇਗੀ। ਜੇਕਰ ਸਕੂਲ ਵਿੱਚ ਹੀ ਇੱਕ ਸਕੂਲ ਦਾ ਅਧਿਆਪਕ ਬੱਚਿਆਂ ਨੂੰ ਤੰਗ ਪਰੇਸ਼ਾਨ ਕਰਦਾ ਹੋਵੇ ਤੇ ਉਸ ਨਾਲ ਸਰੀਰਕ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕਰਦਾ ਹੋਵੇ ਤਾਂ ਹਰ ਇੱਕ ਵਿਅਕਤੀ ਇਸ ਉੱਪਰ ਵਿਸ਼ਵਾਸ ਕਰ ਸਕਦਾ ਹੈ। ਉਥੇ ਹੀ ਇਸ ਮਾਮਲੇ ‘ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਮਜੀਠਾ ਤੋਂ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਨਿੰਦਾ ਕੀਤੀ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *