ਪੰਜਾਬ ਦੀ ਸਿਆਸਤ ਵਿੱਚ ਅੱਜ ਸਾਰਾ ਦਿਨ ਕੁਲਤਾਰ ਸਿੰਘ ਸੰਧਵਾਂ ਦੀ ਸੁਰੱਖਿਆ ਵਧਾਏ ਜਾਣ ਅਤੇ ਕੋਈ ਵੱਡੀ ਜ਼ਿੰਮੇਵਾਰੀ ਮਿਲਣ ਦੀਆਂ ਚਰਚਾਵਾਂ ਦਾ ਬਾਜ਼ਾਰ ਗਰਮ ਰਿਹਾ। ਇਨ੍ਹਾਂ ਚਰਚਾਵਾਂ ਦੇ ਬਾਜ਼ਾਰ ਦੇਰ ਸ਼ਾਮ ਉਸ ਵੇਲੇ ਠੰਡੇ ਹੋਏ ਜਦ ਖੁਦ ਕੁਲਤਾਰ ਸਿੰਘ ਸੰਧਾਵਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਚਰਚਾਵਾਂ ‘ਤੇ ਖੁੱਲ ਕੇ ਗੱਲ ਕੀਤੀ। ਮੀਡੀਆ ਨਾਲ ਗੱਲ ਕਰਦਿਆਂ ਸੰਧਵਾਂ ਨੇ ਦੱਸਿਆ ਕਿ ਪਾਰਟੀ ਨੇ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਬਤੌਰ ਸਪੀਕਰ ਸੌਂਪੀ ਹੈ, ਮੈਂ ਪਾਰਟੀ ਦਾ ਧੰਨਵਾਦੀ ਹਾਂ ਪਰ ਜੋ ਚਰਚਾਵਾਂ ਦਾ ਬਾਜ਼ਾਰ ਹੈ, ਉਹ ਬਿਲਕੁਲ ਗਲਤ ਹੈ। ਅਜਿਹਾ ਕੁੱਝ ਵੀ ਨਹੀਂ ਹੈ। ਇਸ ਸਰਾਸਰ ਅਫਵਾਹਾਂ ਹਨ।
ਜਿਵੇਂ ਕਿ ਸਭ ਜਾਣਦੇ ਹੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕੁੱਝ ਦਿਨਾਂ ਤੋਂ ਆਪਣੀ ਖਰਾਬ ਸਿਹਤ ਦੇ ਚੱਲਦੇ ਹਸਪਤਲਾ ਦੇ ਵਿੱਚ ਜ਼ੇਰੇ ਇਲਾਜ ਹਨ। ਇਸ ਦੌਰਾਨ ਸੋਸ਼ਲ ਮੀਡੀਆ ਉੱਤੇ ਕੁੱਝ ਚਰਚਾਵਾਂ ਤੇਜ਼ ਹੋ ਗਈਆਂ ਹਨ। ਪੰਜਾਬ ਦੀ ਸਿਆਸਤ ਵਿੱਚ ਅੱਜ ਸਾਰਾ ਦਿਨ ਕੁਲਤਾਰ ਸਿੰਘ ਸੰਧਵਾਂ ਦੀ ਸੁਰੱਖਿਆ ਵਧਾਏ ਜਾਣ ਅਤੇ ਕੋਈ ਵੱਡੀ ਜ਼ਿੰਮੇਵਾਰੀ ਮਿਲਣ ਦੀਆਂ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਸੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਖੁਦ ਹੁਣ ਇਨ੍ਹਾਂ ਚਰਚਾਵਾਂ ਦਾ ਖੰਡਨ ਕਰਨ ਦਿੱਤਾ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਕਾਰਜ਼ਕਾਰੀ ਮੁੱਖ ਮੰਤਰੀ ਬਣਾਉਣ ਦੀਆਂ ਖ਼ਬਰਾਂ ਵਿਚਾਲੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਅਫਵਾਹਾਂ ‘ਤੇ ਯਕੀਨ ਨਾ ਕਰੋ। ਮੈਂ ਪਾਰਟੀ ਦਾ ਧੰਨਵਾਦੀ ਹਾਂ, ਜਿੰਨ੍ਹਾਂ ਨੇ ਮੈਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਹੈ। ਪਾਰਟੀ ਦੇ ਉਨ੍ਹਾਂ ਦੀ ਬਤੌਰ ਸਪੀਕਰ ਡਿਊਟੀ ਸੌਂਪੀ ਹੈ ਅਤੇ ਉਹ ਇਸ ਜ਼ਿੰਮੇਵਾਰੀ ਪੂਰੀ ਖੁਸ਼ੀ ਅਤੇ ਦਿਲੋਂ ਇਸ ਨੂੰ ਨਿਭਾ ਰਹੇ ਹਨ।