ਮੂਸੇਵਾਲਾ ਦਾ ਇਨਸਾਫ ਨਾ ਮਿਲਣ ‘ਤੇ ਨਹਿਰ ‘ਚ ਸੁੱਟੀ ਕਾਲੀ ਥਾਰ

ਮੂਸੇਵਾਲਾ ਦੇ ਕਤਲ ਤੋਂ ਲੈ ਕੇ ਹੁਣ ਤੱਕ ਕੀ ਕੁਝ ਹੋਇਆ – 8 ਨੁਕਤਿਆਂ ‘ਚ ਸਮਝੋ29 ਮਈ ਦੀ ਸ਼ਾਮ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਹੋਇਆ ਜਿਸ ਨਾਲ ਸਨਸਨੀ ਫੈਲ ਗਈ।
ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਵੀਂ ਬਣੀ ਭਗਵੰਤ ਮਾਨ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਣ ਲੱਗਾ ਅਤੇ ਵੱਡੀ ਗਿਣਤੀ ਵਿੱਚ ਲੋਕ ਸੜਕਾਂ ਉੱਤੇ ਆਣ ਉਤਰੇ। ਮਾਨਸਾ ਵਿੱਚ ਮੂਸੇਵਾਲਾ ਦੇ ਪਿੰਡ ਮੂਸਾ ਵਿੱਚ ਲੋਕਾਂ ਦਾ ਇਕੱਠ ਹੋਣ ਲੱਗਿਆ। ਮੂਸੇਵਾਲਾ ਦੀ ਅੰਤਮ ਯਾਤਰਾ ਤੇ ਸਸਕਾਰ ਵੇਲੇ ਵੀ ਲੋਕਾਂ ਦਾ ਵੱਡਾ ਹਜੂਮ ਦੇਖਣ ਨੂੰ ਮਿਲਿਆ। ਮੂਸੇਵਾਲਾ ਦੇ ਕਤਲ ਤੋਂ ਲੈ ਕੇ ਅੱਜ ਤੱਕ ਕੀ ਕੀ ਹੋਇਆ ਇੱਕ ਝਾਤ ਮਾਰਦੇ ਹਾਂ-

29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਗਾਇਕ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਅਤੇ ਹਸਪਤਾਲ ਲਿਜਾਇਆ ਗਿਆ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।

2. ਕਤਲ ਦੀ ਕਥਿਤ ਜ਼ਿੰਮੇਵਾਰੀ-29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਕੁਝ ਘੰਟਿਆਂ ਬਾਅਦ, ਪੰਜਾਬ ਪੁਲਿਸ ਨੇ ਦਾਅਵਾ ਕੀਤਾ ਕਿ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਅਤੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਇਸ ਅਪਰਾਧ ਪਿੱਛੇ ਸਨ। ਸੋਸ਼ਲ ਮੀਡੀਆ ‘ਤੇ ਇੱਕ ਫੇਸਬੁੱਕ ਪੋਸਟ ਵਿੱਚ ਗੋਲਡੀ ਬਰਾੜ ਵੱਲੋਂ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਵੀ ਕੀਤਾ ਗਿਆ ਹੈ। ਹਾਲਾਂਕਿ, ਬੀਬੀਸੀ ਇਸ ਦੇ ਸਹੀ ਹੋਣ ਦੀ ਪੁਸ਼ਟੀ ਨਹੀਂ ਕਰਦਾ।
3. ਜਾਂਚ ਦਾ ਘੇਰਾ ਵਧਿਆ-ਇਸ ਕਤਲ ਕਾਂਡ ਦੀ ਜਾਂਚ ਨੂੰ ਹੋਰ ਤੇਜ਼ ਕਰਨ ਲਈ ਡੀਜੀਪੀ ਪੰਜਾਬ ਵੀ.ਕੇ. ਭਾਵਰਾ ਨੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁਖੀ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮ ਨੂੰ ਪੁਨਰਗਠਿਤ ਕੀਤਾ ਹੈ।

4. ਨਿਆਇਕ ਜਾਂਚ ਦੀ ਮੰਗ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਕਤਲ ਦੀ ਜਾਂਚ ਲਈ ਕਿਸੇ ਮੌਜੂਦਾ ਜੱਜ ਨੂੰ ਨਿਯੁਕਤ ਕਰਨ ਦੀ ਬੇਨਤੀ ਕੀਤੀ ਸੀ। ਇਹ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਬੇਨਤੀ ਤੋਂ ਬਾਅਦ ਹੋਇਆ ਹੈ ਜੋ ਐੱਸਆਈਟੀ ਬਣਾਏ ਜਾਣ ਤੋਂ ਖ਼ੁਸ਼ ਨਹੀਂ ਸਨ ਅਤੇ ਉਹ ਇਸ ਮਾਮਲੇ ਦੀ ਨਿਆਇਕ ਜਾਂਚ ਚਾਹੁੰਦੇ ਸਨ।ਸੂਤਰਾਂ ਦਾ ਕਹਿਣਾ ਹੈ ਕਿ ਅਜਿਹੇ ਜਾਂਚ ਕਮਿਸ਼ਨ ਨੂੰ ਨਿਯੁਕਤ ਕਰਨਾ ਜਾਂ ਨਾ ਕਰਨਾ ਚੀਫ਼ ਜਸਟਿਸ ‘ਤੇ ਨਿਰਭਰ ਕਰਦਾ ਹੈ। ਹਾਲਾਂਕਿ, ਪਿਛਲੇ ਤਜਰਬੇ ਤੋਂ ਇਹ ਦੇਖਿਆ ਗਿਆ ਹੈ ਕਿ ਆਮ ਤੌਰ ‘ਤੇ ਸੇਵਾਮੁਕਤ ਜੱਜਾਂ ਨੂੰ ਅਜਿਹੀਆਂ ਜਾਂਚਾਂ ਸੌਂਪੀਆਂ ਜਾਂਦੀਆਂ ਹਨ ਭਾਵੇਂ ਕਿ ਸੂਬਾ ਸਰਕਾਰਾਂ ਵੱਲੋਂ ਮੌਜੂਦਾ ਜੱਜਾਂ ਤੋਂ ਜਾਂਚ ਦੀ ਮੰਗ ਕੀਤੀ ਸੀ।
5. ਪੁਲਿਸ ਦੇ ਹੱਥ ਕੀ ਕੁਝ ਲੱਗਿਆ ਤੇ ਜਾਂਚ ਕਿੱਥੇ ਪਹੁੰਚੀ-ਮਹੱਤਵਪੂਰਨ ਸਮੱਗਰੀ ਵਿੱਚੋਂ ਇੱਕ ਸੀਸੀਟੀਵੀ ਫੁਟੇਜ ਵੀ ਹੈ ਜੋ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ, ਜਿਸ ਵਿੱਚ ਦਿਖਾਇਆ ਗਿਆ ਹੈ ਕਿ ਗਾਇਕ ਦੇ ਗੋਲੀ ਮਾਰਨ ਤੋਂ ਠੀਕ ਪਹਿਲਾਂ ਉਸ ਦੀ ਗੱਡੀ ਦਾ ਪਿੱਛਾ ਕੀਤਾ ਜਾ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਮੋਗਾ ਵਿੱਚ ਇੱਕ ਛੱਡੀ ਹੋਈ ਕਾਰ ਬਰਾਮਦ ਕੀਤੀ ਗਈ ਹੈ।