ਮੋਗਾ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਗੱਡੀ ਵਿੱਚ ਸਵਾਰ ਚਾਰ ਲੋਕ ਸੜਕ ਹਾਦਸੇ ਵਿੱਚ ਖ਼ਤਮ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਚਾਰ ਜੀਆਂ ਦੀ ਮੌਤ ਹੋ ਗਈ, ਪਰ ਇਸ ਨੂੰ ਚਮਤਕਾਰ ਕਹੀਏ ਜਾਂ ਰੱਬ ਦੀ ਰਜ਼ਾ ਕਹੀਏ ਜਾਂ ਮਾੜੀ ਕਿਸਮਤ ਕਹੀਏ ਕਿ ਹਾਦਸੇ ਵਿੱਚ ਚਾਰ ਸਾਲਾਂ ਬੱਚੀ ਦਾ ਵਾਲ ਵੀ ਵੀਂਗਾ ਨਹੀਂ ਹੋਇਆ ਪਰ ਬੱਚੀ ਦੇ ਪਰਿਵਾਰ ਦੇ ਜੀਆਂ ਦੀ ਮੌਤ ਹੋ ਗਈ।
ਇੱਥੇ ਮੋਗਾ-ਬਰਨਾਲਾ ਕੌਮੀ ਮਾਰਗ ’ਤੇ ਇੱਕ ਤੇਜ਼ ਰਫ਼ਤਾਰ ਟਿੱਪਰ ਸੰਤੁਲਨ ਵਿਗੜਣ ਕਰਕੇ ਕਾਰ ਉਪਰ ਪਲਟ ਗਿਆ। ਟਿੱਪਰ ‘ਤੇ ਪੱਥਰ ਲਦੇ ਸਨ। ਹਾਦਸੇ ਵਿੱਚ ਚਾਰ ਲੋਕਾਂ ਦੀ ਜਾਨ ਚਲੀ ਗਈ। ਜਾਣਕਾਰੀ ਮੁਤਾਬਕ ਪਰਿਵਾਰ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਮੋਗਾ ਵਿੱਚ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਣ ਆਇਆ ਸੀ। ਇਹ ਹਾਦਸਾ ਪਿੰਡ ਬੁੱਟਰ ਨੇੜੇ ਵਾਪਰਿਆ। ਜਾਨ ਗੁਆਉਣ ਵਾਲਿਆਂ ਵਿੱਚ ਇੱਕ ਨਵਾਂ ਵਿਆਹਿਆ ਜੋੜਾ ਅਤੇ ਦੋ ਹੋਰ ਸ਼ਾਮਲ ਹਨ।
ਮਿਲੀ ਜਾਣਕਾਰੀ ਮੁਤਾਬਕ ਦੋਵੇਂ ਸਕੇ ਭਰਾ ਤੇ ਉਨ੍ਹਾਂ ਦੀਆਂ ਪਤਨੀਆਂ ਸਨ। ਨਿਹਾਲ ਸਿੰਘ ਵਾਲਾ ਦੇ ਡੀਐਸਪੀ ਮਨਜੀਤ ਸਿੰਘ ਨੇ ਦੱਸਿਆ ਕਿ ਮੋਗਾ-ਬਰਨਾਲਾ ਕੌਮੀ ਮਾਰਗ ’ਤੇ ਪਿੰਡ ਬੁੱਟਰ ਨੇੜੇ ਸ਼ੁੱਕਰਵਾਰ ਨੂੰ ਇੱਕ ਤੇਜ਼ ਰਫ਼ਤਾਰ ਪੱਥਰ ਨਾਲ ਭਰਿਆ ਟਿੱਪਰ ਸੰਤੁਲਨ ਵਿਗੜਨ ਕਾਰਨ ਇੱਕ ਕਾਰ ’ਤੇ ਪਲਟ ਗਿਆ। ਇਸ ਦਰਦਨਾਕ ਹਾਦਸੇ ‘ਚ ਕਾਰ ‘ਚ ਫਸੇ ਚਾਰ ਲੋਕਾਂ ਨੂੰ ਕਰੇਨ ਦੀ ਮਦਦ ਨਾਲ ਬਾਹਰ ਕੱਢ ਕੇ ਗੰਭੀਰ ਹਾਲਤ ‘ਚ ਮੋਗਾ ਦੇ ਸਰਕਾਰੀ ਹਸਪਤਾਲ ‘ਚ ਭੇਜ ਦਿੱਤਾ ਗਿਆ।
ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਚਾਰ ਸਾਲ ਦੀ ਬੱਚੀ ਸਹੀ ਸਲਾਮਤ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ