ਸਕੂਲ ਦਾ ਅਧਿਆਪਕ ਬੱਚਿਆਂ ਨੂੰ ਲੈ ਵੜ੍ਹਿਆ ਮੜੀਆਂ ‘ਚ

ਸਕੂਲੀ ਬੱਚਿਆਂ ਦੇ ਮਨਾਂ ਵਿਚੋਂ ਭੂਤ-ਪ੍ਰੇਤਾਂ ਦਾ ਡਰ ਅਤੇ ਅੰਧਵਿਸ਼ਵਾਸ ਦੂਰ ਕਰਨ ਲਈ ਬਠਿੰਡਾ ਦੇ ਸਮਾਜ ਸੇਵੀ ਹਰੀਓਮ ਠਾਕੁਰ ਨੇ ਨਿੱਜੀ ਸਕੂਲ ਦੇ ਬੱਚਿਆਂ ਦੀ ਕਲਾਸ ਸ਼ਮਸ਼ਾਨਘਾਟ ਵਿਚ ਹੀ ਲਗਾਈ। ਉਕਤ ਕਲਾਸ ਦੌਰਾਨ ਬਹੁਤ ਹੀ ਅਜੀਬ ਨਜ਼ਾਰਾ ਦੇਖਣ ਨੂੰ ਮਿਲਿਆ। ਇੱਕ ਪਾਸੇ ਬੱਚਿਆਂ ਨੂੰ ਵਹਿਮਾਂ-ਭਰਮਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਸੀ, ਦੂਜੇ ਪਾਸੇ ਬੱਚਿਆਂ ਦੇ ਸਾਹਮਣੇ ਚਿਤਾਵਾਂ ਬਲ ਰਹੀਆਂ ਸਨ।

ਉਕਤ ਘਟਨਾ ਬਠਿੰਡਾ ਵਿਚ ਦਿਨ ਭਰ ਚਰਚਾ ਦਾ ਵਿਸ਼ਾ ਬਣੀ ਰਹੀ। ਸਮਾਜ ਸੇਵੀ ਹਰੀਓਮ ਠਾਕੁਰ ਨੇ ਦੱਸਿਆ ਕਿ ਉਹ ਵਿਦਿਆਰਥੀਆਂ ਨੂੰ ਵਹਿਮਾਂ ਭਰਮਾਂ ਤੋਂ ਮੁਕਤ ਕਰਨ ਲਈ ਤਰਕਸ਼ੀਲ ਸੁਸਾਇਟੀ ਦੇ ਸਹਿਯੋਗ ਨਾਲ ਸਕੂਲ ਵਿਚ ਵੱਖ-ਵੱਖ ਸਮਾਗਮ ਕਰਵਾਉਂਦੇ ਰਹਿੰਦੇ ਹਨ। ਇਸ ਤੋਂ ਇਲਾਵਾ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਮਸ਼ਾਨਘਾਟ ਵਿਖੇ ਆ ਕੇ ਬੱਚਿਆਂ ਦੀਆਂ ਕਲਾਸਾਂ ਲਗਵਾਈਆਂ ਜਾਂਦੀਆਂ ਹਨ, ਜਿਸ ਨਾਲ ਬੱਚਿਆਂ ਦੇ ਮਨਾਂ ਵਿਚੋਂ ਭੂਤ-ਪ੍ਰੇਤ ਦਾ ਡਰ ਦੂਰ ਹੋ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਅਜਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ’ਤੇ ਚੱਲਦਿਆਂ ਕੀਤਾ ਜਾਂਦਾ ਹੈ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਲੋਕਾਂ ਨੂੰ ਵਹਿਮਾਂ-ਭਰਮਾਂ ਅਤੇ ਕਰਮਕਾਂਡਾਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਰਾਹੀਂ ਬੱਚਿਆਂ ਨੂੰ ਜ਼ਿੰਦਗੀ ਅਤੇ ਮੌਤ ਦੀ ਸੱਚਾਈ ਦਾ ਵੀ ਪਤਾ ਲੱਗਦਾ ਹੈ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *