ਛੱਤੀਸਗੜ੍ਹ ਦੀ ਭਾਜਪਾ ਸਰਕਾਰ ਨੇ ਸਾਲ ਵਿੱਚ ਦੋ ਵਾਰ 10ਵੀਂ ਅਤੇ 12ਵੀਂ ਜਮਾਤ ਲਈ ਰਾਜ ਬੋਰਡ ਦੀਆਂ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਛੱਤੀਸਗੜ੍ਹ ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮਾਂ ਅਨੁਸਾਰ ਪਹਿਲੀ ਪ੍ਰੀਖਿਆ ਮਾਰਚ ਮਹੀਨੇ ਲਈ ਜਾਵੇਗੀ। ਦੂਜੀ ਪ੍ਰੀਖਿਆ ਜੂਨ-ਜੁਲਾਈ ਵਿੱਚ ਹੋਵੇਗੀ।
ਸਕੂਲ ਸਿੱਖਿਆ ਵਿਭਾਗ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਪਰ ਅਜੇ ਤੱਕ ਇਹ ਨਹੀਂ ਦੱਸਿਆ ਗਿਆ ਕਿ ਇਹ ਫੈਸਲਾ ਕਿਸ ਵਿੱਦਿਅਕ ਵਰ੍ਹੇ ਤੋਂ ਲਾਗੂ ਹੋਵੇਗਾ। ਛੱਤੀਸਗੜ੍ਹ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CGBSE) 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਕਰਵਾਉਂਦੀ ਹੈ। ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਫਾਈਨਲ ਬੋਰਡ ਪ੍ਰੀਖਿਆਵਾਂ ਦਾ ਪਹਿਲਾ ਪੜਾਅ ਮਾਰਚ ਵਿੱਚ ਅਤੇ ਦੂਜਾ ਜੁਲਾਈ ਵਿੱਚ ਹੋਵੇਗਾ।
ਸਿਰਫ਼ ਉਹੀ ਵਿਦਿਆਰਥੀ ਜਿਨ੍ਹਾਂ ਨੇ ਪਹਿਲੀ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਕਰਵਾਈ ਹੈ, ਉਹ ਹੀ ਦੂਜੀ ਪ੍ਰੀਖਿਆ ਲਈ ਬੈਠਣ ਦੇ ਯੋਗ ਹੋਣਗੇ। ਹਾਲਾਂਕਿ, ਵਿਦਿਆਰਥੀਆਂ ਨੂੰ ਦੋਵੇਂ ਵਾਰ ਪ੍ਰੀਖਿਆ ਫਾਰਮ ਭਰਨੇ ਹੋਣਗੇ।10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਵੀਂ ਪ੍ਰਣਾਲੀ ਲਾਗੂ ਹੋਣ ਨਾਲ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ। ਇਸ ਵਿਵਸਥਾ ਨਾਲ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਵਿਦਿਆਰਥੀਆਂ ਦਾ ਮਾਨਸਿਕ ਤਣਾਅ ਘੱਟ ਹੋਵੇਗਾ।
ਇਸ ਵਿੱਚ ਕੋਰਸ ਨੂੰ ਦੋ ਵੱਖ-ਵੱਖ ਹਿੱਸਿਆਂ ਵਿੱਚ ਵੰਡਿਆ ਜਾਵੇਗਾ, ਜਿਸ ਦਾ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਅਕਾਦਮਿਕ ਸੈਸ਼ਨ 2024-25 ਸਿੰਗਲ ਬੋਰਡ ਪ੍ਰੀਖਿਆ ਦਾ ਆਖਰੀ ਸੈਸ਼ਨ ਹੋਵੇਗਾ, ਇਸ ਤੋਂ ਬਾਅਦ ਬੋਰਡ ਪ੍ਰੀਖਿਆ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਜਾਵੇਗਾ।