16 ਸਤੰਬਰ ਅੱਜ ਦੀਆ ਤਾਜ਼ਾ ਵੱਡੀਆਂ ਖ਼ਬਰਾਂ

ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਉਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਪਾਸੋਂ ਇਸ ਆਪਹੁਦਰੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਕਿਸਾਨ ਮੇਲੇ ਦੇ ਆਖਰੀ ਦਿਨ ਮੇਲੇ ਵਿੱਚ ਪਹੁੰਚੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਬੇਤੁੱਕਾ ਫੈਸਲਾ ਕਿਸਾਨਾਂ ਦੇ ਨਾਲ-ਨਾਲ ਵਪਾਰੀਆਂ ਨੂੰ ਆਰਥਿਕ ਤੌਰ ਉਤੇ ਵੱਡਾ ਨੁਕਸਾਨ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਬਾਸਮਤੀ ਚੌਲਾਂ ਦਾ ਘੱਟੋ-ਘੱਟ ਬਰਾਮਦ ਮੁੱਲ 1200 ਡਾਲਰ ਪ੍ਰਤੀ ਟਨ ਤੈਅ ਕਰ ਦਿੱਤਾ ਹੈ ਜਿਸ ਨਾਲ ਬਾਸਮਤੀ ਦੀਆਂ ਘਰੇਲੂ ਕੀਮਤਾਂ ਉਤੇ ਬੁਰਾ ਅਸਰ ਪਵੇਗਾ।

ਕਣਕ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਲਈ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਦਰਅਸਲ, ਕਣਕ ਦੀਆਂ ਕੀਮਤਾਂ ਵਿਚ ਵਾਧੇ ਦੇ ਵਿਚਕਾਰ ਸਰਕਾਰ ਨੇ ਵੀਰਵਾਰ ਨੂੰ ਕਣਕ ਦੇ ਵਪਾਰੀਆਂ, ਥੋਕ ਵਿਕਰੇਤਾਵਾਂ ਅਤੇ ਵੱਡੇ ਚੇਨ ਰਿਟੇਲਰਾਂ ‘ਤੇ ਸਟਾਕ ਸੀਮਾ 3,000 ਟਨ ਤੋਂ ਘਟਾ ਕੇ 2,000 ਟਨ ਕਰ ਦਿੱਤੀ ਹੈ। ਇਹ ਕਦਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ।ਫੂਡ ਸੈਕਟਰੀ ਸੰਜੀਵ ਚੋਪੜਾ ਨੇ ਇਸ ਫੈਸਲੇ ਦਾ ਐਲਾਨ ਕਰਦੇ ਹੋਏ ਕਿਹਾ, ”ਕੀਮਤਾਂ ‘ਚ ਹਾਲ ਹੀ ‘ਚ ਹੋਏ ਵਾਧੇ ਨੂੰ ਧਿਆਨ ‘ਚ ਰੱਖਦੇ ਹੋਏ ਅਸੀਂ ਸਟਾਕ ਲਿਮਟ ਦੀ ਸਮੀਖਿਆ ਕੀਤੀ ਹੈ ਅਤੇ ਅੱਜ ਤੋਂ ਵਪਾਰੀਆਂ, ਥੋਕ ਵਿਕਰੇਤਾਵਾਂ ਅਤੇ ਵੱਡੇ ਚੇਨ ਰਿਟੇਲਰਾਂ ਲਈ ਸਟਾਕ ਸੀਮਾ ਨੂੰ ਘਟਾ ਕੇ 2,000 ਟਨ ਕਰ ਦਿੱਤਾ ਗਿਆ ਹੈ।”

ਲੋਕਲ ਬਾਡੀਜ਼ ਵਿਭਾਗ ਵੱਲੋਂ ਪਿਛਲੇ ਕੁੱਝ ਸਮੇਂ ਦੌਰਾਨ ਮੁਲਾਜ਼ਮਾਂ ਨੂੰ ਇਕ ਤੋਂ ਬਾਅਦ ਇਕ ਵੱਡੇ ਝਟਕੇ ਦਿੱਤੇ ਜਾ ਰਹੇ ਹਨ। ਇਸ ਦੇ ਤਹਿਤ ਹੁਣ ਵਾਧੂ ਚਾਰਜ ਲੈਣ ਵਾਲੇ ਮੁਲਾਜ਼ਮਾਂ ਨੂੰ ਇਸ ਦਾ ਕੋਈ ਫ਼ਾਇਦਾ ਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਆਰਡਰ ਹੈੱਡ ਆਫਿਸ ਵੱਲੋਂ ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ ਦੇ ਕਮਿਸ਼ਨਰਾਂ, ਏ. ਡੀ. ਸੀ. ਅਰਬਨ ਡਿਵੈਲਪਮੈਂਟ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਮਿਊਂਸੀਪਲ ਕਮੇਟੀਆਂ ਦੇ ਈ. ਓਜ਼ ਨੂੰ ਜਾਰੀ ਕਰ ਦਿੱਤਾ ਗਿਆ ਹੈ।ਇਸ ਦੇ ਮੁਤਾਬਕ ਸਰਕਾਰ ਜਾਂ ਲੋਕਲ ਪੱਧਰ ’ਤੇ ਦਿੱਤੇ ਗਏ ਵਾਧੂ ਚਾਰਜ ਨਾਲ ਸਬੰਧਿਤ ਮੁਲਾਜ਼ਮਾਂ ਨੂੰ ਐਫੀਡੇਵਿਟ ਦੇਣਾ ਪਵੇਗਾ ਕਿ ਉਹ ਇਸ ਦੇ ਬਦਲੇ ਕੋਈ ਵਿੱਤੀ ਲਾਭ ਕਲੇਮ ਨਹੀਂ ਕਰਨਗੇ। ਇਸ ਤੋਂ ਇਲਾਵਾ ਮੁਲਾਜ਼ਮਾਂ ਨੂੰ ਪ੍ਰਮੋਸ਼ਨ ਦੌਰਾਨ ਸੀਨੀਅਰਤਾ ਸੂਚੀ ਜਾਂ ਤਜੁਰਬੇ ਵਜੋਂ ਵਧੀਕ ਚਾਰਜ ਦਾ ਕੋਈ ਫ਼ਾਇਦਾ ਨਹੀਂ ਮਿਲੇਗਾ। ਇਸ ਮਾਮਲੇ ’ਚ ਰਿਪੋਰਟ ਪਿਛਲੇ 3 ਮਹੀਨੇ ਤੋਂ ਪੈਂਡਿੰਗ ਚੱਲ ਰਹੀ ਹੈ, ਜਿਸ ਸਬੰਧੀ ਸਰਕਾਰ ਵੱਲੋਂ 3 ਦਿਨ ਦੀ ਮੋਹਲਤ ਦਿੱਤੀ ਗਈ ਹੈ। ਇਸ ਤੋਂ ਬਾਅਦ ਐਫੀਡੇਵਿਟ ਨਾ ਦੇਣ ਵਾਲੇ ਮੁਲਾਜ਼ਮਾਂ ’ਤੇ ਵਾਧੂ ਚਾਰਜ ਵਾਪਸ ਲੈਣ ਦੀ ਕਾਰਵਾਈ ਕੀਤੀ ਜਾ ਸਕਦੀ ਹੈ

Apple ਦੇ ਨਵੇਂ iPhone 15 ਮਾਡਲ ਆਖਰਕਾਰ ਲਾਂਚ ਹੋ ਗਏ ਹਨ ਅਤੇ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਸ ‘ਚ ਇੱਕ ISRO ਯਾਨੀ Indian Space Research Organisation ਦਾ ਕਨੈਕਸ਼ਨ ਵੀ ਹੈ। ਦਰਅਸਲ, ਐਪਲ ਨੇ ਆਈਫੋਨ 15 ਪ੍ਰੋ ਮਾਡਲਾਂ ਲਈ ਭਾਰਤ ਦੇ ਘਰੇਲੂ GPS ਵਿਕਲਪ NavIC ਨੂੰ ਜੋੜਿਆ ਹੈ। NavIC ਨੂੰ ਇਸਰੋ ਨੇ ਹੀ ਡਿਵਲਪ ਕੀਤਾ ਹੈ। ਇਹ ਨੈਵੀਗੇਸ਼ਨ ਸਪੋਰਟ ਆਫ਼ਰ ਕਰਦਾ ਹੈ ਜੋ ਕਿ ਯੂਐਸ ਸਰਕਾਰ ਦੁਆਰਾ ਆਪਰੇਟ ਕੀਤੇ ਜਾਣ ਵਾਲੇ ਗਲੋਬਲ ਪੋਜਿਸ਼ਨਿੰਗ ਸਿਸਟਮ (GPS) ਦਾ ਇੰਡੀਅਨ ਵਰਜਨ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ ਅਤੇ ਆਪਣੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਵਾਹਿਗੁਰੂ ਦਾ ਆਸ਼ੀਰਵਾਦ ਲੈਂਦੀਆਂ । ਇਸ ਰੂਹਾਨੀਅਤ ਦੇ ਕੇਂਦਰ ਵਿਖੇ ਆ ਕੇ ਸੰਗਤਾਂ ਖੁੱਦ ਨੂੰ ਖੁਸ਼ਨਸੀਬ ਸਮਝਦੀਆਂ ਹਨ ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੂਰਬ ਦੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ-ਬਰੰਗੇ ਫੁੱਲਾਂ ਦੇ ਨਾਲ ਸਜਾਇਆ ਗਿਆ । ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਨੂੰ ਮਨਮੋਹਕ ਫੁੱਲਾਂ ਦੇ ਨਾਲ ਸਜਾਇਆ ਗਿਆ ।ਅਕਸਰ ਹੀ ਪ੍ਰਕਾਸ਼ ਪੁਰਬ ਅਤੇ ਗੁਰਮਤਿ ਸਮਾਗਮਾਂ ਮੌਕੇ ਸੰਗਤਾਂ ਦੇ ਵਿੱਚ ਅਲੌਕਿਕ ਸ਼ਰਧਾ-ਭਾਵਨਾ ਦੇਖਣ ਨੂੰ ਮਿਲਦੀ ਹੈ, ਜਿਸ ਸਦਕਾ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਸ ਪਵਿੱਤਰ ਗੁਰੂਘਰ ਵਿਖੇ ਨਤਮਸਤਕ ਹੁੰਦੇ ਹਨ।

Leave a Reply

Your email address will not be published. Required fields are marked *