ਪਟਿਆਲਾ ‘ਚ 23 ਸਾਲਾਂ ਕੁੜੀ ਨੇ ਭਾਖੜਾ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਦਾ ਕਾਰਨ ਨੌਜਵਾਨ ਵੱਲੋਂ ਪ੍ਰੇਸ਼ਾਨ ਹੋਣਾ ਦੱਸਿਆ ਗਿਆ ਹੈ। ਪਤਾ ਲੱਗਾ ਹੈ ਕਿ ਨੌਜਵਾਨ ਨੇ 6 ਮਹੀਨੇ ਪਹਿਲਾਂ ਲੜਕੀ ਨੂੰ ਨੌਕਰੀ ‘ਤੇ ਰੱਖਿਆ ਸੀ, ਜਿਸ ਤੋਂ ਬਾਅਦ ਉਹ ਕੁੜੀ ‘ਤੇ ਫ੍ਰੈੰਡਸ਼ਿਪ ਲਈ ਦਬਾਅ ਪਾਉਣ ਲੱਗਾ। ਨੌਜਵਾਨ ਦੇ ਤਸ਼ੱਦਦ ਤੋਂ ਤੰਗ ਆ ਕੇ ਲੜਕੀ ਨੇ ਲਿਆ ਆਤਮਹੱਤਿਆ ਦਾ ਕਦਮ।
ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਨਹਿਰ ‘ਚੋਂ ਬਾਹਰ ਕੱਢਿਆ। ਮ੍ਰਿਤਕਾ ਦੀ ਪਛਾਣ ਕਾਜਲ ਵਾਸੀ ਪਿੰਡ ਪੇਧਨ ਵਜੋਂ ਹੋਈ ਹੈ। ਕਾਜਲ ਦੇ ਭਰਾ ਸੁਖਚੈਨ ਸਿੰਘ ਨੇ ਪੁਲੀਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਥਾਣਾ ਭਾਦਸੋਂ ਦੀ ਪੁਲਿਸ ਨੇ ਵਿਆਹੁਤਾ ਰਜਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੁਖਚੈਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਰਜਿੰਦਰ ਸਿੰਘ ਪਹਿਲਾਂ ਸੁਵਿਧਾ ਕੇਂਦਰ ਵਿੱਚ ਠੇਕੇ ’ਤੇ ਕੰਮ ਕਰਦਾ ਸੀ। ਦੋਸ਼ੀ ਨੇ ਆਪਣੀ ਭੈਣ ਕਾਜਲ ਦੀ ਮਦਦ ਕਰਕੇ ਉਸ ਨੂੰ ਸੁਵਿਧਾ ਕੇਂਦਰ ਵਿੱਚ ਨੌਕਰੀ ਦਿਵਾਈ ਅਤੇ
ਉਸ ਦੀ ਭੈਣ 6 ਮਹੀਨਿਆਂ ਤੋਂ ਉਥੇ ਕੰਮ ਕਰ ਰਹੀ ਸੀ। ਮਦਦ ਦੀ ਆੜ ‘ਚ ਦੋਸ਼ੀ ਨੇ ਉਸ ਦੀ ਭੈਣ ਨੂੰ ਗਲਤ ਹਰਕਤਾਂ ਕਰਕੇ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਨਹਿਰ ਵਿੱਚ ਛਾਲ ਮਾਰਨ ਤੋਂ ਪਹਿਲਾਂ 22 ਦਸੰਬਰ ਨੂੰ ਕਾਜਲ ਨੇ ਆਪਣੇ ਭਰਾ ਸੁਖਚੈਨ ਸਿੰਘ ਨੂੰ ਦੋਸ਼ੀ ਵੱਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਦੀ ਸੂਚਨਾ ਦਿੱਤੀ ਸੀ। ਇਸ ਤੋਂ ਬਾਅਦ ਕਾਜਲ ਨੇ ਪਿੰਡ ਚਨਾਰਥਲ ਕੋਲ ਲੰਘਦੀ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ।
ਆਸ-ਪਾਸ ਦੇ ਲੋਕਾਂ ਨੇ ਕਾਜਲ ਨੂੰ ਛਾਲ ਮਾਰ ਕੇ ਬਾਹਰ ਕੱਢਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਥਾਣਾ ਭਾਦਸੋਂ ਦੇ ਐਸਐਚਓ ਇੰਦਰਪਾਲ ਚੌਹਾਨ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਦੋਸ਼ੀ ਨੌਜਵਾਨ ਰਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ