ਕੰਪਿਊਟਰ ਯੁੱਗ ਵਿੱਚ ਬੱਚੇ ਵੀ ਕੰਪਿਊਟਰ ਦਿਮਾਗ ਲੈ ਕੇ ਪੈਦਾ ਹੋ ਰਹੇ ਹਨ ਅਤੇ ਆਧੁਨਿਕ ਮਸ਼ੀਨਰੀ ਦਾ ਪ੍ਰਯੋਗ ਬੱਚੇ ਬਚਪਨ ਵਿੱਚ ਹੀ ਕਰਨਾ ਸਿੱਖ ਜਾਂਦੇ ਹਨ ਜਿਸ ਦੇ ਜਿੱਥੇ ਚੰਗੇ ਪ੍ਰਭਾਵ ਹਨ ਉੱਥੇ ਮਾੜੇ ਪ੍ਰਭਾਵ ਵੀ ਵੇਖਣ ਨੂੰ ਮਿਲਦੇ ਹਨ। ਜਿਸ ਦੀ ਤਾਜ਼ਾ ਮਿਸਾਲ 13 ਸਾਲਾਂ ਦੇ ਬੱਚੇ ਵੱਲੋਂ ਆਪਣੇ ਦਾਦੇ ਦੇ ਬੈਂਕ ਖਾਤੇ ਦੇ ਵਿੱਚੋਂ ਆਨਲਾਈਨ ਪੈਸੇ ਟਰਾਂਸਫਰ ਕਰਨ ਤੋਂ ਮਿਲਦੀ ਹੈ ਅਤੇ ਮਾਪਿਆਂ ਦੀਆਂ ਝਿੜਕਾਂ ਡਰਦਾ ਬੱਚਾ ਘਰੋਂ ਫਰਾਰ ਹੋ ਜਾਂਦਾ ਹੈ। ਬੀਤੇ ਦਿਨ ਘਰੋਂ ਗੁੰਮ ਹੋਇਆ ਬੱਚਾ ਥਾਣਾ ਸਦਰ ਪੁਲਿਸ ਜ਼ੀਰਾ ਵੱਲੋਂ ਹੋਇਆ ਸ੍ਰੀ ਅੰਮ੍ਰਿਤਸਰ ਤੋਂ ਲੱਭ ਕੇ ਮਾਪਿਆਂ ਦੇ
ਹਵਾਲੇ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਦਰ ਥਾਣਾ ਦੇ ਜ਼ੀਰਾ ਦੇ ਐੱਸਐੱਚਓ ਇੰਸਪੈਕਟਰ ਜਗਦੇਵ ਸਿੰਘ ਨੇ ਦੱਸਿਆ ਕਿ ਬੀਤੇ ਕੱਲ ਉਨ੍ਹਾਂ ਨੂੰ ਰਾਣੀ ਕੌਰ ਪਤਨੀ ਸੁਖਮੰਦਰ ਸਿੰਘ ਪਿੰਡ ਬਹਿਕ ਪਛਾੜੀਆਂ ਨੇ ਪੁਲਿਸ ਉਸ ਨੂੰ ਦਰਖਾਸਤ ਦਿੱਤੀ ਕਿ ਉਸ ਦਾ ਬੇਟਾ ਗੁਰਵਿੰਦਰ ਸਿੰਘ 13 ਸਾਲ ਬੀਤੇ ਕੱਲ ਦਾ ਘਰੋਂ ਗੁੰਮ ਹੈ ਤਾਂ ਪੁਲਿਸ ਵੱਲੋਂ ਮੁਸਤੈਦੀ ਦਿਖਾਉਂਦਿਆਂ ਹੋਇਆ ਟੈਕਨੀਕਲ ਸੈਂਟਰ ਤੋਂ ਬੱਚੇ ਦੇ ਮੋਬਾਇਲ ਦੀ ਲੋਕੇਸ਼ਨ ਦਾ ਪਤਾ ਕੀਤਾ ਤਾਂ ਉਹ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੱਸ ਰਹੀ ਸੀ ਤਾਂ ਤੁਰੰਤ ਐੱਸਐੱਚਓ ਇੰਸਪੈਕਟਰ ਜਗਦੇਵ ਸਿੰਘ,
ਏਐੱਸਆਈ ਦਰਸ਼ਨ ਸਿੰਘ, ਹੈੱਡ ਕਾਂਸਟੇਬਲ ਜਗਦੀਪ ਸਿੰਘ, ਪੰਜਾਬ ਹੋਮਗਾਰਡ ਦਾ ਜਵਾਨ ਅੰਗਰੇਜ਼ ਸਿੰਘ ਅਤੇ ਬੱਚੇ ਦੇ ਚਾਚਾ ਅੰਗਰੇਜ਼ ਸਿੰਘ ਨੂੰ ਨਾਲ ਲੈ ਕੇ ਨਾਲ ਅੰਮ੍ਰਿਤਸਰ ਪੁੱਜੇ ਅਤੇ ਬੜੀ ਮਸ਼ੱਕਤ ਤੋਂ ਬਾਅਦ ਬੱਚੇ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਕਾਬੂ ਕੀਤਾ। ਬੱਚੇ ਦੇ ਗੁੰਮ ਹੋਣ ਦਾ ਕਾਰਨ ਦੱਸਦਿਆਂ ਉਨ੍ਹਾਂ ਦੱਸਿਆ ਕਿ ਬੀਤੇ ਕੱਲ ਗੁੰਮ ਹੋਏ ਬੱਚੇ ਗੁਰਵਿੰਦਰ ਸਿੰਘ ਨੇ ਆਪਣੇ ਦਾਦੇ ਬਲਵੀਰ ਸਿੰਘ ਜੋ ਕਿ ਵਿਜੀਲੈਂਸ ਵਿਭਾਗ ਤੋਂ ਸੇਵਾ ਮੁਕਤ ਏਐਸਆਈ ਹਨ ਅਤੇ ਇਹ ਪੈਸੇ ਉਨ੍ਹਾਂ ਨੂੰ ਰਿਟਾਇਰਮੈਂਟ ਉਪਰੰਤ ਛੁੱਟੀਆਂ ਦੇ ਪੈਸੇ ਮਿਲੇ ਸਨ। ਜੋ ਕਿ ਉਨ੍ਹਾਂ ਦੇ
ਅਕਾਊਂਟ ਦੇ ਵਿੱਚ ਸਨ।ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪੋਤਰੇ ਗੁਰਵਿੰਦਰ ਸਿੰਘ ਦਾ ਬੈਂਕ ਵਿੱਚ ਸਾਂਝਾ ਅਕਾਊਂਟ ਹੈ। ਗੁਰਵਿੰਦਰ ਸਿੰਘ ਨੇ ਆਪਣੇ ਦਾਦਾ ਬਲਵੀਰ ਸਿੰਘ ਦੇ ਬੈਂਕ ਖਾਤੇ ਵਿੱਚੋਂ ਆਨਲਾਈਨ 2 ਲੱਖ 16 ਹਜ਼ਾਰ ਰੁਪਏ ਟਰਾਂਸਫਰ ਕਰਕੇ ਆਪਣੇ ਪਿਤਾ ਸੁਖਮੰਦਰ ਸਿੰਘ ਦੇ ਖਾਤੇ ਵਿੱਚ ਪਾ ਦਿੱਤੇ ਸਨ, ਜੋ ਕਿ ਕੁਵੈਤ ਵਿੱਚ ਹਨ ਅਤੇ ਮਾਪਿਆਂ ਦੀਆਂ ਝਿੜਕਾਂ ਤੋਂ ਡਰਦਿਆਂ ਬੱਚਾ ਬੱਸ ਵਿੱਚ ਸਵਾਰ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਚਲਾ ਗਿਆ। ਥਾਣਾ ਸਦਰ ਜ਼ੀਰਾ ਦੇ ਐੱਸਐੱਚਓ ਇੰਸਪੈਕਟਰ, ਜਗਦੇਵ ਸਿੰਘ ਵੱਲੋਂ ਗੁੰਮ ਹੋਏ ਬੱਚੇ ਗੁਰਵਿੰਦਰ ਸਿੰਘ ਨੂੰ ਅੱਜ ਉਸ ਦੀ ਮਾਤਾ ਰਾਣੀ ਕੌਰ, ਚਾਚਾ ਅੰਗਰੇਜ਼ ਸਿੰਘ ਅਤੇ ਦਾਦਾ ਬਲਵੀਰ ਸਿੰਘ ਨੂੰ ਸੌਂਪ ਦਿੱਤਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ