ਖ਼ਬਰ ਵਾਲੀ ਵੀਡੀਓ ਨੂੰ ਹੇਠਾਂ ਜਾਂ ਦੇਖੋ,ਫ਼ਰੀਦਕੋਟ-ਕੋਟਕਪੂਰਾ ਨਹਿਰ ‘ਚ ਬੱਸ ਡਿੱਗਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਹ ਪ੍ਰਾਈਵੇਟ ਕੰਪਨ ਦੀ ਬੱਸ ਸ੍ਰੀ ਮੁਕਤਸਰ ਸਾਹਿਬ ਤੋਂ ਵਾਪਸ ਜਾ ਰਹੀ ਸੀ। ਇਸ ਦੌਰਾਨ ਇਹ ਬੱਸ ਕੋਟਕਪੂਰਾ ਨੇੜਲੇ ਪਿੰਡ ਝਬੇਲਵਾਲੀ ਨਹਿਰ ਵਿੱਚ ਜਾ ਡਿੱਗੀ। ਇਸ ਮੌਕੇ ਪੁਲਿਸ ਪ੍ਰਸ਼ਾਸਨ ਮੌਕੇ ਉੱਤੇ ਪਹੁੰਚ ਗਿਆ ਹੈ ਤੇ ਬਚਾਅ ਕਾਰਜ ਜਾਰੀ ਹੈ।ਬਸ ਦੇ ਨਹਿਰ ਵਿਚ ਡਿੱਗਣ ਕਾਰਨ ਹੁਣ ਤੱਕ 4 ਤੋਂ 5 ਲੋਕਾਂ ਦੀ ਮੌਤ ਹੋ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਪੰਜਾਬ ਵਿਧਾਨ ਸਭਾ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰਦਿਆਂ ਕਿਹਾ ‘ਕੋਟਕਪੂਰਾ ਮੁਕਤਸਰ ਸਾਹਿਬ ਰੋਡ ਤੇ ਸਵਾਰੀਆਂ ਦੀ ਭਰੀ ਬੱਸ ਨਹਿਰ ਚ ਡਿੱਗਣ ਦੀ ਮੰਦਭਾਗੀ ਘਟਨਾ ਵਾਪਰੀ ਹੈ,ਬਚਾਅ ਕਾਰਜ ਜਾਰੀ ਹਨ, ਅਕਾਲ ਪੁਰਖ ਮਿਹਰ ਕਰਨ, ਗੋਤਾਖੋਰ ਵੱਧ ਤੋਂ ਵੱਧ ਗਿਣਤੀ ਚ ਘਟਨਾ ਸਥਾਨ ਤੇ ਪੁੱਜਣ, ਜਖਮੀਆਂ ਦੇ ਇਲਾਜ ਲਈ ਹਸਪਤਾਲ ਪ੍ਰਬੰਧਕਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।’
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ‘ਕੋਟਕਪੁਰਾ-ਸ੍ਰੀ ਮੁਕਤਸਰ ਸਾਹਿਬ ਸੜਕ ’ਤੇ ਬੱਸ ਦੇ ਨਹਿਰ ਵਿਚ ਜਾ ਡਿੱਗਣ ਨਾਲ 5 ਲੋਕਾਂ ਦੀ ਮੌਤ ਹੋਣ ਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਮੰਦਭਾਗੀ ਖ਼ਬਰ ਮਿਲੀ। ਅਕਾਲ ਪੁਰਖ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਹੌਂਸਲਾ ਬਖਸ਼ਣ। ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਵੀ ਅਰਦਾਸ ਕਰਦੇ ਹਾਂ।
ਖ਼ਬਰ ਵਾਲੀ ਵੀਡੀਓ ਨੂੰ ਹੇਠਾਂ ਜਾਂ ਦੇਖੋ ਸੱਤ ਸ੍ਰੀ ਅਕਾਲ ਇਕ ਵਾਰ ਫਿਰ ਤੋਂ ਤੁਹਾਡਾ ਸਾਡੀ ਵੈਬਸਾਈਟ PNLiveNews.Com ਦੇ ਵਿਚ ਸਵਾਗਤ ਹੈ ਜਿਵੇ ਤੁਹਾਨੋ ਪਤਾ ਹੀ ਹੈ ਅਸੀਂ ਹਰ ਰੋਜ ਤੁਹਾਡੇ ਲਈ ਵਾਇਰਲ ਖਬਰਾਂ ਲੈ ਕੇ ਹਾਜਿਰ ਹੁੰਦੇ ਰਹਿਣੇ ਆ ਉਸੇ ਤਰਾਂ ਦੋਸਤੋ ਅੱਜ ਫਿਰ ਤੁਹਾਡੇ ਲਈ ਨਵੀਆਂ ਜਾਣਕਾਰੀਆਂ ਵਾਇਰਲ ਵੀਡੀਓ ਵਾਇਰਲ ਖ਼ਬਰ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹਾਂ ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ