ਵਿਜੀਲੈਂਸ ਵੱਲੋਂ ਵਿਧਾਇਕ ਅਮਿਤ ਰਤਨ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤੇ ਜਾਣ ਦੀ ਖ਼ਬਰ ਫੇਕ ਵਿਜੀਲੈਂਸ ਵੱਲੋਂ ਦੇਰ ਰਾਤ ਸਰਕਟ ਹਾਊਸ ਬਠਿੰਡਾ ਵਿਖੇ ਪੁੱਛਗਿੱਛ ਤੋਂ ਬਾਅਦ ਰਿਸ਼ਵਤ ਕਾਂਡ ਵਿੱਚ ਵਿਧਾਇਕ ਨੂੰ ਕਲੀਨ ਚਿੱਟ ਦੇ ਦਿੱਤੀ ਗਈ। ਵਿਜੀਲੈਂਸ ਵੱਲੋਂ ਵਿਧਾਇਕ ਅਮਿਤ ਰਤਨ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤੇ ਜਾਣ ਦੀ ਖ਼ਬਰ ਫੇਕ ਵਿਜੀਲੈਂਸ ਵੱਲੋਂ ਦੇਰ ਰਾਤ ਸਰਕਟ ਹਾਊਸ ਬਠਿੰਡਾ ਵਿਖੇ ਪੁੱਛਗਿੱਛ ਤੋਂ ਬਾਅਦ ਰਿਸ਼ਵਤ ਕਾਂਡ ਵਿੱਚ ਵਿਧਾਇਕ ਨੂੰ ਕਲੀਨ ਚਿੱਟ ਦੇ ਦਿੱਤੀ ਗਈ।
ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਸੰਬੰਧੀ ਇੱਕ ਜਾਣਕਾਰੀ ਵੀ ਸਾਂਝੀ ਕੀਤੀ ਗਈ। ਉਨ੍ਹਾਂ ਨੇ ਟਵੀਟ ‘ਚ ਕਿਹਾ “ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਦੇ ਕਰੀਬੀ ਰਸ਼ਿਮ ਗਰਗ ਨੂੰ 4 ਲੱਖ ਰੁਪਏ ਦੀ ਰਿਸ਼ਵਤ (Punjab Corruption News) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਪਿੰਡ ਘੁੱਦਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕੁਮਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।”
ਦੱਸ ਦਈਏ ਕਿ ਵਿਜੀਲੈਂਸ ਵੱਲੋਂ ਜਦੋਂ ਇਹ ਕਾਰਵਾਈ ਕੀਤੀ ਗਈ ਸੀ ਤਾਂ ਵਿਧਾਇਕ ਅਮਿਤ ਰਤਨ ਵੀ ਉੱਥੇ ਹੀ ਮੌਜੂਦ ਸਨ। ਵਿਜੀਲੈਂਸ ਵੱਲੋਂ ਦੇਰ ਰਾਤ ਸਰਕਟ ਹਾਊਸ ਬਠਿੰਡਾ ਵਿਖੇ ਪੁੱਛਗਿੱਛ ਤੋਂ ਬਾਅਦ ਰਿਸ਼ਵਤ ਕਾਂਡ ਵਿੱਚ ਵਿਧਾਇਕ ਨੂੰ ਕਲੀਨ ਚਿੱਟ ਦੇ ਦਿੱਤੀ ਗਈ। ਵਿਜੀਲੈਂਸ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਵਿਧਾਇਕ ਦੇ ਕਰੀਬੀ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹਾਲਾਂਕਿ ਵਿਧਾਇਕ ਅਮਿਤ ਰਤਨ ਨੇ ਦੋਸ਼ੀ ਨੂੰ ਆਪਣਾ ਪੀਏ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।