ਮੁੜ ਬਦਲੇਗਾ ਮੌਸਮ,IMD ਵੱਲੋਂ 3 ਤੋਂ 5 ਨਵੰਬਰ ਤੱਕ ਅਲਰਟ…

ਭਾਰਤ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਵਾਲਾ ਹੈ। ਇੱਕ ਪਾਸੇ ਲੋਕ ਜਿਥੇ ਠੰਢ ਦੇ ਮੌਸਮ ਦਾ ਇੰਤਜ਼ਾਰ ਕਰ ਰਹੇ ਹਨ, ਦੂਜੇ ਪਾਸੇ ਮੌਸਮ ਬਿਲਕੁਲ ਉਲਟ ਦਿਸ਼ਾ ਵੱਲ ਜਾ ਰਿਹਾ ਹੈ। ਦਰਅਸਲ, ਭਾਰਤੀ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਨਵੰਬਰ ਮਹੀਨੇ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਦਿਨ ਅਤੇ ਰਾਤ ਦਾ ਤਾਪਮਾਨ ਆਮ ਨਾਲੋਂ ਵੱਧ ਹੋ ਸਕਦਾ ਹੈ,IMD ਦਾ ਇਹ ਪੂਰਵ ਅਨੁਮਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਬਾਕੀ ਦੇਸ਼ ਲਈ ਹੈ। ਆਈਐਮਡੀ ਨੇ ਇਹ ਵੀ ਕਿਹਾ ਕਿ ਦੇਸ਼ ਦੇ ਜ਼ਿਆਦਾਤਰ ਰਾਜਾਂ ਵਿੱਚ ਨਵੰਬਰ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋ ਸਕਦੀ ਹੈ।

ਫਿਲਹਾਲ ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਮੌਸਮ ਖੁਸ਼ਕ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਦੱਖਣੀ ਭਾਰਤ ਦੇ ਰਾਜਾਂ ਵਿੱਚ ਬਰਸਾਤ ਦਾ ਮੌਸਮ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਤਾਮਿਲਨਾਡੂ, ਕੇਰਲ, ਮਹੇ ਅਤੇ ਅੰਦਰੂਨੀ ਦੱਖਣੀ ਕਰਨਾਟਕ ਵਿੱਚ ਬਾਰਸ਼ ਦਾ ਦੌਰ 3 ਤੋਂ 5 ਨਵੰਬਰ ਤੱਕ ਜਾਰੀ ਰਹੇਗਾ। ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਤੱਟਵਰਤੀ ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕੇਰਲ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ।

ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਸੰਭਵ ਹੈ। ਆਂਧਰਾ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਦਿੱਲੀ ਅਤੇ ਐਨਸੀਆਰ ਦਾ ਹਵਾ ਗੁਣਵੱਤਾ ਸੂਚਕ ਅੰਕ ਬਹੁਤ ਮਾੜੀ ਸ਼੍ਰੇਣੀ ਵਿੱਚ ਹੋਵੇਗਾ। ਇੱਕ ਤਾਜ਼ਾ ਹਲਕੀ ਪੱਛਮੀ ਗੜਬੜ ਆਉਣ ਵਾਲੀ ਹੈ ਜੋ ਕੁਝ ਸਮੇਂ ਲਈ ਪਹਾੜਾਂ ਦੇ ਮੌਸਮ ਦੇ ਪੈਟਰਨ ਨੂੰ ਬਦਲਣ ਵਾਲੀ ਹੈ।ਇਸ ਕਾਰਨ ਦੋ ਦਿਨ ਮੌਸਮ ਬਾਰਸ਼ ਵਾਲਾ ਹੀ ਰਹੇਗਾ ਅਤੇ ਇਸ ਦੇ ਆਉਣ ਤੋਂ ਕੁਝ ਦੇਰ ਬਾਅਦ ਬਰਸਾਤ ਸ਼ੁਰੂ ਹੋ ਜਾਵੇਗੀ। ਹਾਲਾਂਕਿ 3 ਜਾਂ 4 ਨਵੰਬਰ ਤੋਂ ਬਾਅਦ ਮੌਸਮ ਫਿਰ ਤੋਂ ਆਮ ਵਾਂਗ ਹੋ ਜਾਵੇਗਾ।

Leave a Reply

Your email address will not be published. Required fields are marked *